Batala Clash News: ਬਟਾਲਾ ਪੁਲਿਸ ਅਧੀਨ ਪੈਂਦੇ ਪਿੰਡ ਧੁਪਸੜੀ ਵਿੱਚ ਉਸ ਵੇਲੇ ਮਾਹੌਲ ਤਣਾਅਪੂਰਨ ਹੋ ਗਿਆ ਜਦੋਂ ਗਲੀ ਵਿੱਚ ਖੜ੍ਹੇ ਮੋਟਰਸਾਈਕਲ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਮਾਮੂਲੀ ਤਕਰਾਰਬਾਜ਼ੀ ਨੇ ਖ਼ੂਨੀ ਰੂਪ ਧਾਰ ਲਿਆ।
Trending Photos
Batala Clash News: ਬਟਾਲਾ ਪੁਲਿਸ ਅਧੀਨ ਪੈਂਦੇ ਪਿੰਡ ਧੁਪਸੜੀ ਵਿੱਚ ਉਸ ਵੇਲੇ ਮਾਹੌਲ ਤਣਾਅਪੂਰਨ ਹੋ ਗਿਆ ਜਦੋਂ ਗਲੀ ਵਿੱਚ ਖੜ੍ਹੇ ਮੋਟਰਸਾਈਕਲ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਮਾਮੂਲੀ ਤਕਰਾਰਬਾਜ਼ੀ ਨੇ ਖ਼ੂਨੀ ਰੂਪ ਧਾਰ ਲਿਆ।
ਇੱਕ ਧਿਰ ਨੇ ਦੂਸਰੀ ਧਿਰ ਉਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਦੇ ਹੋਏ ਦੂਜੀ ਧਿਰ ਦੇ 65 ਸਾਲਾਂ ਬਜ਼ੁਰਗ ਤੇ 35 ਸਾਲਾ ਵਿਆਹੁਤਾ ਨੂੰ ਗੰਭੀਰ ਰੂਪ ਵਿੱਚ ਜ਼ਖ਼ਮੀ ਕਰ ਦਿੱਤਾ। ਹਮਲੇ ਦੌਰਾਨ ਮੌਕੇ ਦੀ ਵੀਡੀਓ ਤੇਜ਼ੀ ਨਾਲ ਸੋਸ਼ਲ ਮੀਡੀਆ ਉਤੇ ਵਾਇਰਲ ਹੋ ਰਹੀ ਹੈ। ਜ਼ਖ਼ਮੀ ਸਿਵਲ ਹਸਪਤਾਲ ਬਟਾਲਾ ਵਿੱਚ ਜ਼ੇਰੇ ਇਲਾਜ ਹਨ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਹਮਲੇ ਵਿੱਚ ਜ਼ਖ਼ਮੀ ਹੋਏ 65 ਸਾਲਾਂ ਬਜ਼ੁਰਗ ਜਗਤਾਰ ਸਿੰਘ ਤੇ 35 ਸਾਲਾਂ ਵਿਆਹੁਤਾ ਮਹਿਲਾ ਕੁਲਬੀਰ ਕੌਰ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਦਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਬੇਟਾ ਮਨਪ੍ਰੀਤ ਚਾਰੇ ਵਾਲੀ ਰੇਹੜੀ ਲੈਕੇ ਘਰ ਵੱਲ ਨੂੰ ਆ ਰਿਹਾ ਸੀ ਤਾਂ ਗਲੀ ਵਿੱਚ ਪਿੰਡ ਦੇ ਹੀ ਸੋਨੂ ਨੇ ਮੋਟਰਸਾਈਕਲ ਖੜ੍ਹਾ ਕੀਤਾ ਹੋਇਆ ਸੀ।
ਲੰਘਣ ਲਈ ਮੁਸ਼ਕਿਲ ਆਉਣ ਉਤੇ ਮਨਪ੍ਰੀਤ ਨੇ ਮੋਟਰਸਾਈਕਲ ਪਾਸੇ ਕਰਨ ਨੂੰ ਕਿਹਾ ਤਾਂ ਸੋਨੂ ਦੇ ਨਾਲ ਮਾਮੂਲੀ ਤਕਰਾਰਬਾਜ਼ੀ ਹੋ ਗਈ ਅਤੇ ਬਾਅਦ ਵਿੱਚ ਸੋਨੂ ਨੇ ਆਪਣੇ ਪਰਿਵਾਰ ਸਮੇਤ ਮਨਪ੍ਰੀਤ ਉਸਦੇ ਪਿਤਾ ਜਗਤਾਰ ਸਿੰਘ ਤੇ ਪਤਨੀ ਕੁਲਬੀਰ ਕੌਰ ਉਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਇਸ ਹਮਲੇ ਦੌਰਾਨ ਮਨਪ੍ਰੀਤ ਦੇ ਪਿਤਾ ਬਜ਼ੁਰਗ ਜਗਤਾਰ ਸਿੰਘ ਤੇ ਉਸਦੀ ਪਤਨੀ ਕੁਲਬੀਰ ਕੌਰ ਗੰਭੀਰ ਜ਼ਖਮੀ ਹੋ ਗਏ। ਹੁਣ ਜ਼ਖਮੀ ਪੀੜਤ ਇਨਸਾਫ ਦੀ ਗੁਹਾਰ ਲਗਾ ਰਹੇ ਹਨ।
ਇਹ ਵੀ ਪੜ੍ਹੋ : Hoshiarpur News: ਕਾਲਜ ਪੜ੍ਹਨ ਦੇ ਨਾਂ 'ਤੇ ਘਰੋਂ ਨਿਕਲੀ ਲੜਕੀ, ਨਹਿਰ 'ਚ ਛਾਲ ਮਾਰ ਕੀਤੀ ਖੁਦਕੁਸ਼ੀ
ਉਥੇ ਹੀ ਬਟਾਲਾ ਪੁਲਿਸ ਦੇ ਸਿਵਲ ਲਾਈਨ ਥਾਣੇ ਦੇ ਐਸਐਚਓ ਸੁਖਰਾਜ ਸਿੰਘ ਨੇ ਇਸ ਘਟਨਾ ਬਾਰੇ ਦੱਸਦੇ ਹੋਏ ਕਿਹਾ ਕਿ ਜ਼ਖ਼ਮੀਆਂ ਦੇ ਬਿਆਨ ਦਰਜ ਕਰਦੇ ਹੋਏ ਤਫਤੀਸ਼ ਕੀਤੀ ਜਾਵੇਗੀ ਅਤੇ ਤਫਤੀਸ਼ ਦੌਰਾਨ ਜੋ ਸਾਹਮਣੇ ਆਵੇਗਾ ਉਸ ਮੁਤਾਬਕ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਇਹ ਵੀ ਪੜ੍ਹੋ : Navratri 2023: ਦੁਰਗਾ ਅਸ਼ਟਮੀ ਤਿਓਹਾਰ ਦੀਆਂ ਪੰਜਾਬ CM ਮਾਨ ਅਤੇ ਰਾਸ਼ਟਰਪਤੀ ਨੇ ਦਿੱਤੀਆਂ ਵਧਾਈਆਂ
ਬਟਾਲਾ ਤੋਂ ਭੋਪਾਲ ਸਿੰਘ ਦੀ ਰਿਪੋਰਟ