Amritsar News: ਸ਼ੱਕੀ ਹਾਲਾਤ 'ਚ ਫਾਹੇ ਨਾਲ ਲਟਕਦੀ ਮਿਲੀ ਲੜਕੀ ਦੀ ਲਾਸ਼, ਪਿਤਾ ਨੇ ਲਗਾਏ ਹੱਤਿਆ ਦੇ ਦੋਸ਼
Advertisement
Article Detail0/zeephh/zeephh1852633

Amritsar News: ਸ਼ੱਕੀ ਹਾਲਾਤ 'ਚ ਫਾਹੇ ਨਾਲ ਲਟਕਦੀ ਮਿਲੀ ਲੜਕੀ ਦੀ ਲਾਸ਼, ਪਿਤਾ ਨੇ ਲਗਾਏ ਹੱਤਿਆ ਦੇ ਦੋਸ਼

  ਅੰਮ੍ਰਿਤਸਰ ਦੇ ਸਰਹੱਦੀ ਖ਼ੇਤਰ 'ਚ ਘਰਿੰਡਾ ਅਧੀਨ ਪਿੰਡ ਭਕਨਾ ਕਲਾਂ 'ਚ ਇੱਕ ਲੜਕੀ ਦੀ ਘਰ ਵਿੱਚ ਲਟਕਦੀ ਹੋਈ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ। ਪੁਲਿਸ ਨੇ ਮੌਕੇ ਉਪਰ ਪੁੱਜ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਲੜਕੀ ਦੇ ਪਿਤਾ ਗੁਰਜਿੰਦਰ ਸਿੰਘ ਨੇ ਦੱਸਿਆ ਕਿ ਉਹ ਟਰੱਕ ਡਰਾਈਵਰ ਹਨ ਜੋ ਪਿਛਲੇ ਚਾ

Amritsar News: ਸ਼ੱਕੀ ਹਾਲਾਤ 'ਚ ਫਾਹੇ ਨਾਲ ਲਟਕਦੀ ਮਿਲੀ ਲੜਕੀ ਦੀ ਲਾਸ਼, ਪਿਤਾ ਨੇ ਲਗਾਏ ਹੱਤਿਆ ਦੇ ਦੋਸ਼

Amritsar News:  ਅੰਮ੍ਰਿਤਸਰ ਦੇ ਸਰਹੱਦੀ ਖ਼ੇਤਰ 'ਚ ਘਰਿੰਡਾ ਅਧੀਨ ਪਿੰਡ ਭਕਨਾ ਕਲਾਂ 'ਚ ਇੱਕ ਲੜਕੀ ਦੀ ਘਰ ਵਿੱਚ ਲਟਕਦੀ ਹੋਈ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ। ਪੁਲਿਸ ਨੇ ਮੌਕੇ ਉਪਰ ਪੁੱਜ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਲੜਕੀ ਦੇ ਪਿਤਾ ਗੁਰਜਿੰਦਰ ਸਿੰਘ ਨੇ ਦੱਸਿਆ ਕਿ ਉਹ ਟਰੱਕ ਡਰਾਈਵਰ ਹਨ ਜੋ ਪਿਛਲੇ ਚਾਰ ਦਿਨਾਂ ਤੋਂ ਘਰ ਨਹੀਂ ਆਏ ਸਨ। ਇਸ ਤੋਂ ਬਾਅਦ ਉਸ ਦੀ ਵੱਡੀ ਭਾਬੀ ਜਸਮੀਨ ਕੌਰ ਅਤੇ ਉਸ ਦੀ ਚਾਚੀ ਸੁਖਵਿੰਦਰ ਕੌਰ ਅਤੇ ਪੰਮੀ ਕੌਰ ਨੇ ਉਸ ਦੇ ਬੇਟੀ ਪਲਕਪ੍ਰੀਤ ਕੌਰ (14 ਸਾਲ) ਸੀ ਜੋ ਕਿ 11ਵੀਂ ਜਮਾਤ ਵਿੱਚ ਪੜ੍ਹਦੀ ਸੀ ਨੂੰ ਮਾਰ ਦਿੱਤਾ ਹੈ।

ਇਸ ਤੋਂ ਇਲਾਵਾ ਲੜਕੀ ਦੇ ਪਿਤਾ ਨੇ ਦੋਸ਼ ਲਗਾਏ ਕਿ ਉਸ ਦੀ ਧੀ ਉਪਰ ਨਾਜਾਇਜ਼ ਸਬੰਧਾਂ ਦੇ ਦੋਸ਼ ਲਗਾ ਕੇ ਉਸ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਸੀ। ਉਸ ਨੇ ਦੋਸ਼ ਲਗਾਏ ਕਿ ਉਸ ਦੀ ਲੜਕੀ ਨਾਲ ਕੁੱਟਮਾਰ ਕੀਤੀ ਗਈ ਅਤੇ ਦੋ ਪੁਲਿਸ ਵਾਲਿਆਂ ਨੇ ਵੀ ਪਲਕਪ੍ਰੀਤ ਕੌਰ ਨਾਲ ਕੁੱਟਮਾਰ ਕੀਤੀ ਸੀ।

ਉਸ ਨੇ ਅੱਗੇ ਕਿਹਾ ਕਿ ਜਦੋਂ ਪਲਕ ਘਰ 'ਚ ਇਕੱਲੀ ਸੀ ਤਾਂ ਉਕਤ ਤਿੰਨੋਂ ਔਰਤਾਂ ਨੇ ਉਸ ਦੀ ਕੁੱਟਮਾਰ ਕੀਤੀ ਤੇ ਰੱਸੀ ਨਾਲ ਉਸ ਨੂੰ ਫਾਹੇ ਉਪਰ ਲਟਕਾ ਦਿੱਤਾ, ਜਿਸ ਕਾਰਨ ਪਲਕ ਦੀ ਮੌਤ ਹੋ ਗਈ। ਘਟਨਾ ਦੇ ਸਮੇਂ ਮੌਕੇ 'ਤੇ ਪੁੱਜੇ ਅਵਤਾਰ ਸਿੰਘ ਨੇ ਦੱਸਿਆ ਕਿ ਲੜਕੀ ਦੇ ਪੈਰ ਹੇਠਾਂ ਕੁਰਸੀ ਪਈ ਸੀ, ਜਿਸ ਤੋਂ ਸਪੱਸ਼ਟ ਹੈ ਕਿ ਲੜਕੀ ਦੀ ਹੱਤਿਆ ਕੀਤੀ ਗਈ ਹੈ।

ਇਹ ਵੀ ਪੜ੍ਹੋ : Ludhiana News: ਸਾਹਨੇਵਾਲ ਥਾਣੇ 'ਚ ਹਾਈ ਵੋਲਟੇਜ ਡਰਾਮਾ! ਕਾਰੋਬਾਰੀਆਂ ਨੇ ਲਗਾਇਆ ਧਰਨਾ

ਉਨ੍ਹਾਂ ਦੱਸਿਆ ਕਿ ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਧਾਰਾ 306 ਤਹਿਤ ਕੇਸ ਦਰਜ ਕਰ ਲਿਆ ਹੈ ਪਰ ਹੁਣ ਤੱਕ ਕਿਸੇ ਮੁਲਜ਼ਮ ਦੀ ਗ੍ਰਿਫ਼ਤਾਰੀ ਨਹੀਂ ਹੋਈ। ਉਸ ਨੇ ਦੱਸਿਆ ਕਿ ਹੁਣ ਉਕਤ ਤਿੰਨੋਂ ਔਰਤਾਂ ਨੇ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਰਹੀਆਂ ਹਨ। ਉਨ੍ਹਾਂ ਦੀ ਮੰਗ ਹੈ ਕਿ ਕੁੜੀ ਨੂੰ ਉਕਤ ਤਿੰਨਾਂ ਔਰਤਾਂ ਨੇ ਮਾਰ ਦਿੱਤਾ ਹੈ ਅਤੇ ਉਨ੍ਹਾਂ ਖ਼ਿਲਾਫ਼ ਧਾਰਾ 302 ਤਹਿਤ ਕੇਸ ਦਰਜ ਕੀਤਾ ਜਾਵੇ, ਜਦਕਿ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਮੁਲਜ਼ਮਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ।

ਇਹ ਵੀ ਪੜ੍ਹੋ : Bill Lao Inam Pao Scheme: ਹਰਪਾਲ ਸਿੰਘ ਚੀਮਾ ਦਾ ਦਾਅਵਾ- 15,435 ਵਿਅਕਤੀਆਂ ਵੱਲੋਂ ਡਾਊਨਲੋਡ ਕੀਤਾ ਗਿਆ ‘ਮੇਰਾ ਬਿਲ’ ਐਪ

Trending news