Sultanpur Lodhi Firing News: ਗੁਰਦੁਆਰਾ 'ਤੇ ਕਬਜ਼ੇ ਨੂੰ ਲੈ ਕੇ ਪੁਲਿਸ ਤੇ ਨਿਹੰਗ ਸਿੰਘਾਂ 'ਚ ਮੁਕਾਬਲਾ; ਕਾਂਸਟੇਬਲ ਦੀ ਮੌਤ, 5 ਜ਼ਖ਼ਮੀ
Advertisement

Sultanpur Lodhi Firing News: ਗੁਰਦੁਆਰਾ 'ਤੇ ਕਬਜ਼ੇ ਨੂੰ ਲੈ ਕੇ ਪੁਲਿਸ ਤੇ ਨਿਹੰਗ ਸਿੰਘਾਂ 'ਚ ਮੁਕਾਬਲਾ; ਕਾਂਸਟੇਬਲ ਦੀ ਮੌਤ, 5 ਜ਼ਖ਼ਮੀ

Sultanpur Lodhi Firing News: ਕਪੂਰਥਲਾ ਦੇ ਸੁਲਤਾਨਪੁਰ ਲੋਧੀ ਸਥਿਤ ਗੁਰਦੁਆਰਾ ਸਾਹਿਬ ਨੂੰ ਖਾਲੀ ਕਰਵਾਉਣ ਲਈ ਨਿਹੰਗ ਸਿੰਘਾਂ ਅਤੇ ਪੁਲਿਸ ਵਿਚਾਲੇ ਫਾਇਰਿੰਗ ਹੋਈ।

Sultanpur Lodhi Firing News: ਗੁਰਦੁਆਰਾ 'ਤੇ ਕਬਜ਼ੇ ਨੂੰ ਲੈ ਕੇ ਪੁਲਿਸ ਤੇ ਨਿਹੰਗ ਸਿੰਘਾਂ 'ਚ ਮੁਕਾਬਲਾ; ਕਾਂਸਟੇਬਲ ਦੀ ਮੌਤ, 5 ਜ਼ਖ਼ਮੀ

Sultanpur Lodhi Firing News: ਕਪੂਰਥਲਾ ਦੇ ਸੁਲਤਾਨਪੁਰ ਲੋਧੀ ਸਥਿਤ ਗੁਰਦੁਆਰਾ ਸਾਹਿਬ ਨੂੰ ਖਾਲੀ ਕਰਵਾਉਣ ਲਈ ਨਿਹੰਗ ਸਿੰਘਾਂ ਅਤੇ ਪੁਲਿਸ ਵਿਚਾਲੇ ਤਾਬੜਤੋੜ ਫਾਇਰਿੰਗ ਹੋਈ। ਕਪੂਰਥਲਾ ਦੇ ਸੁਲਤਾਨਪੁਰ ਲੋਧੀ ਦੇ ਗੁਰਦੁਆਰਾ ਸ਼੍ਰੀ ਅਕਾਲ ਬੁੰਗਾ 'ਤੇ ਨਿਹੰਗ ਸਿੰਘਾਂ ਦੇ ਇੱਕ ਜਥੇ ਬਾਬਾ ਬੁੱਢਾ ਦਲ ਮਾਨ ਸਿੰਘ ਗਰੁੱਪ ਨੇ ਕਬਜ਼ਾ ਕੀਤਾ ਹੋਇਆ ਹੈ।

ਦੋਵੇਂ ਪਾਸਿਓਂ ਗੋਲੀਬਾਰੀ ਹੋਣ ਕਾਰਨ ਪੰਜਾਬ ਹੋਮ ਗਾਰਡ ਦੇ ਇੱਕ ਸਿਪਾਈ ਦੀ ਮੌਤ ਹੋ ਗਈ ਹੈ ਤੇ ਪੰਜ ਹੋਰ ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਏ ਹਨ। ਜਿਨ੍ਹਾਂ ਨੂੰ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਵਿਖੇ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ। ਪੁਲਿਸ ਵੱਲੋਂ ਲਗਾਤਾਰ ਆਪ੍ਰੇਸ਼ਨ ਚਲਾਇਆ ਜਾ ਰਿਹਾ ਹੈ ਅਤੇ ਨਿਹੰਗ ਗਰੁੱਪ ਦੇ ਲੋਕਾਂ ਨੂੰ ਹਿਰਾਸਤ ਵਿੱਚ ਲੈਣ ਲਈ ਵੀ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

ਗੁਰਦੁਆਰਾ ਸਾਹਿਬ ਨੂੰ ਜਾਣ ਵਾਲੇ ਸਾਰੇ ਰਸਤਿਆਂ 'ਤੇ ਨਾਕਾਬੰਦੀ ਕਰ ਦਿੱਤੀ ਗਈ ਹੈ ਅਤੇ 300 ਦੇ ਕਰੀਬ ਪੁਲਿਸ ਮੁਲਾਜ਼ਮ ਅਜੇ ਵੀ ਇਸ ਕਾਰਵਾਈ 'ਚ ਜੁਟੇ ਹੋਏ ਹਨ। ਇਹ ਘਟਨਾ ਗੁਰਦੁਆਰਾ ਸਾਹਿਬ ਕਾਲ ਬੰਗਾ ਵਿਚ ਵਾਪਰੀ ਹੈ। ਇਸ ਤੋਂ ਸਿਰਫ 100 ਮੀਟਰ ਦੀ ਦੂਰੀ 'ਤੇ ਇਤਿਹਾਸਕ ਗੁਰਦੁਆਰਾ ਸ਼੍ਰੀ ਬੇਰ ਸਾਹਿਬ ਹੈ, ਜਿਸ ਵਿੱਚ ਕੁਝ ਦਿਨਾਂ ਬਾਅਦ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸਮਾਗਮ ਕਰਵਾਇਆ ਜਾਣਾ ਹੈ।

ਇਸ ਗੁਰਦੁਆਰੇ ਦੇ ਕਬਜ਼ੇ ਨੂੰ ਲੈ ਕੇ ਦੋ ਧੜਿਆਂ ਵਿੱਚ ਵਿਵਾਦ ਚੱਲ ਰਿਹਾ ਹੈ। ਬੀਤੀ ਰਾਤ ਪੁਲਿਸ ਨੇ ਇਸ ਮਾਮਲੇ ਵਿੱਚ 10 ਨਿਹੰਗਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਮਗਰੋਂ ਨਿਹੰਗ ਸਿੰਘ ਭੜਕ ਗਏ। ਜਿਸ ਤੋਂ ਬਾਅਦ ਉਨ੍ਹਾਂ ਨੇ ਪੁਲਿਸ 'ਤੇ ਫਾਇਰਿੰਗ ਸ਼ੁਰੂ ਕਰ ਦਿੱਤੀ।

ਇਹ ਵੀ ਪੜ੍ਹੋ : Farmers Protest: ਕਿਸਾਨਾਂ ਨੇ ਦੇਸ਼ ਭਰ 'ਚ ਮੁੜ ਵਜਾਇਆ ਸੰਘਰਸ਼ ਦਾ ਵਿਗੁਲ; ਮੰਡੀ ਬੋਰਡ ਤੋਂ ਸ਼ੁਰੂ ਹੋਵੇਗਾ ਰੋਸ ਮਾਰਚ

ਸੁਲਤਾਨਪੁਰ ਲੋਧੀ ਦੇ ਐਸਐਚਓ ਲਖਵਿੰਦਰ ਸਿੰਘ ਅਨੁਸਾਰ ਗੋਲੀਬਾਰੀ ਵਿੱਚ ਪੁਲਿਸ ਮੁਲਾਜ਼ਮ ਜਸਪਾਲ ਸਿੰਘ ਦੀ ਮੌਤ ਹੋ ਗਈ, ਜਦੋਂਕਿ ਇੱਕ ਹੋਰ ਮੁਲਾਜ਼ਮ ਤਲਵਾਰ ਨਾਲ ਜ਼ਖ਼ਮੀ ਹੋ ਗਿਆ। ਸੂਤਰਾਂ ਮੁਤਾਬਕ ਇਸ ਘਟਨਾ 'ਚ 6 ਲੋਕ ਜ਼ਖਮੀ ਹੋਏ ਹਨ। ਜਿਸ ਦਾ ਇਲਾਜ ਸੁਲਤਾਨਪੁਰ ਲੋਧੀ ਦੇ ਸਿਵਲ ਹਸਪਤਾਲ ਵਿੱਚ ਚੱਲ ਰਿਹਾ ਹੈ।

ਸੂਚਨਾ ਮਿਲਣ ਉਤੇ ਬਲਬੀਰ ਸਿੰਘ ਸੀਚੇਵਾਲ ਹਸਪਤਾਲ ਵਿੱਚ ਜ਼ਖਮੀਆਂ ਦਾ ਹਾਲ ਜਾਨਣ ਲਈ ਪੁੱਜੇ।

fallback

ਸੁਲਤਾਨਪੁਰ ਲੋਧੀ 'ਚ ਨਿਹੰਗ ਸਿੰਘਾਂ ਤੇ ਪੁਲਿਸ ਵਿਚਾਲੇ ਹੋਈ ਝੜਪ 'ਚ ਕੁਝ ਸਮੇਂ ਲਈ ਗੋਲੀਬਾਰੀ ਰੁਕ ਗਈ ਹੈ, ਜਦੋਂਕਿ ਪੁਲਿਸ ਗੁਰਦੁਆਰਾ ਸਾਹਿਬ ਦੇ ਆਲੇ-ਦੁਆਲੇ ਪਹੁੰਚ ਗਈ ਹੈ। ਹੁਣ ਤੱਕ ਕੁੱਲ 10 ਪੁਲਿਸ ਮੁਲਾਜ਼ਮ ਜ਼ਖਮੀ ਹੋ ਗਏ ਹਨ ਤੇ 1 ਦੀ ਮੌਤ ਹੋ ਗਈ ਹੈ। ਖ਼ਬਰ ਹੈ ਕਿ ਪੁਲਿਸ ਦੇ ਉੱਚ ਅਧਿਕਾਰੀ ਮੌਕੇ 'ਤੇ ਪਹੁੰਚ ਰਹੇ ਹਨ ਤੇ ਦੂਜੇ ਪਾਸੇ ਨਿਹੰਗ ਸਿੰਘ ਵੀ ਗੁਰਦੁਆਰਾ ਸਾਹਿਬ 'ਚ ਮੌਜੂਦ ਹਨ ਅਤੇ ਉਹ ਵੀ ਗੱਲਬਾਤ ਰਾਹੀਂ ਮਸਲੇ ਦਾ ਹੱਲ ਕੱਢਣਾ ਚਾਹੁੰਦੇ ਹਨ, ਜਦਕਿ ਆਮ ਲੋਕ ਇਸ ਕਾਰਵਾਈ ਤੋਂ ਡਰੇ ਹੋਏ ਹਨ।

ਇਹ ਵੀ ਪੜ੍ਹੋ : Farmers Protest News: ਦਿੱਲੀ-ਜੰਮੂ ਕੱਟੜਾ ਨੈਸ਼ਨਲ ਹਾਈਵੇ ਨੂੰ ਲੈ ਕੇ ਕਿਸਾਨ ਤੇ ਪ੍ਰਸ਼ਾਸਨ ਵਿਚਾਲੇ ਟਕਰਾਅ ਵਾਲੀ ਸਥਿਤੀ

ਸੁਲਤਾਨਪੁਰ ਲੋਧੀ ਤੋਂ ਚੰਦਰ ਮੜੀਆ ਦੀ ਰਿਪੋਰਟ

Trending news