Ludhiana CMS Loot Case: ਲੁਧਿਆਣਾ ਲੁੱਟ ਦੀ ਮਾਸਟਰਮਾਈਂਡ ਡਾਕੂ ਹਸੀਨਾ ਸਮੇਤ 18 ਮੁਲਜ਼ਮਾਂ ਨੂੰ ਅਦਾਲਤ ਨੇ ਸੋਮਵਾਰ ਤੱਕ ਪੁਲਿਸ ਰਿਮਾਂਡ ਉਤੇ ਭੇਜ ਦਿੱਤਾ ਹੈ।
Trending Photos
Ludhiana CMS Loot Case: ਲੁਧਿਆਣਾ ਵਿੱਚ ਸੀਐਮਐਸ ਕੰਪਨੀ ਕੋਲੋਂ ਲੁੱਟੇ ਗਏ ਸਾਢੇ 8 ਕਰੋੜ ਰੁਪਏ ਦੇ ਮੁਲਜ਼ਮਾਂ ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਲੁਧਿਆਣਾ ਪੁਲਿਸ ਨੇ ਡਾਕੂ ਹਸੀਨਾ ਤੇ ਉਸ ਦੇ 17 ਹੋਰ ਸਾਥੀਆਂ ਨੂੰ ਲੁਧਿਆਣਾ ਵਿੱਚ ਕਰਨ ਅਗਰਵਾਲ ਦੀ ਅਦਾਲ ਵਿੱਚ ਪੇਸ਼ ਕੀਤਾ ਗਿਆ। ਪੁਲਿਸ ਨੇ ਅਦਾਲਤ ਕੋਲੋਂ ਮੁਲਜ਼ਮਾਂ ਦਾ 6 ਦਿਨ ਦਾ ਰਿਮਾਂਡ ਮੰਗਿਆ ਸੀ ਪਰ ਜੱਜ ਨੇ ਸਾਰੇ ਮੁਲਜ਼ਮਾਂ ਨੂੰ ਸੋਮਵਾਰ ਤੱਕ ਦੇ ਪੁਲਿਸ ਰਿਮਾਂਡ ਉਤੇ ਭੇਜ ਦਿੱਤਾ ਹੈ।
ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਸਰਕਾਰੀ ਵਕੀਲ ਰਵਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਕੋਲੋਂ ਹਾਲੇ ਕਾਫੀ ਚੀਜ਼ਾਂ ਸਾਹਮਣੇ ਆਉਣੀਆਂ ਬਾਕੀ ਹਨ। ਉਨ੍ਹਾਂ ਨੇ ਕਿਹਾ ਕਿ ਹਾਲੇ ਮੁਲਜ਼ਮਾਂ ਵੱਲੋਂ ਇਸਤੇਮਾਲ ਕੀਤੇ ਗਏ ਹਥਿਆਰ ਬਰਾਮਦ ਕਰਨੇ ਬਾਕੀ ਹਨ ਤੇ ਸੀਐਮਐਸ ਕੰਪਨੀ ਦੇ ਕਰਿੰਦਿਆਂ ਕੋਲੋਂ ਖੋਹੇ ਗਏ ਮੋਬਾਈਲ ਵੀ ਬਰਾਮਦ ਕੀਤੇ ਜਾਣੇ ਬਾਕੀ ਹਨ।
ਕਾਬਿਲੇਗੌਰ ਹੈ ਕਿ ਏਟੀਐਮ ਕੈਸ਼ ਕੰਪਨੀ ਸੀਐਮਐਸ ਦੀ 8.49 ਕਰੋੜ ਰੁਪਏ ਦੀ ਲੁੱਟ ਦੀ ਮਾਸਟਰਮਾਈਂਡ ਮਨਦੀਪ ਕੌਰ ਉਰਫ਼ ਡਾਕੂ ਹਸੀਨਾ ਨੂੰ ਪੰਜਾਬ ਪੁਲਿਸ ਨੇ ਘਟਨਾ ਦੇ ਸੱਤ ਦਿਨ ਬਾਅਦ ਸ਼ਨਿੱਚਰਵਾਰ ਨੂੰ ਉਸਦੇ ਪਤੀ ਜਸਵਿੰਦਰ ਸਿੰਘ ਨਾਲ ਉੱਤਰਾਖੰਡ ਤੋਂ ਗ੍ਰਿਫਤਾਰ ਕਰ ਲਿਆ ਸੀ।
ਦੋਵੇਂ ਸ੍ਰੀ ਹੇਮਕੁੰਟ ਸਾਹਿਬ ਵਿਖੇ ਮੱਥਾ ਟੇਕ ਕੇ ਵਾਪਸ ਪਰਤ ਰਹੇ ਸਨ। ਦੱਸਿਆ ਜਾ ਰਿਹਾ ਹੈ ਕਿ ਮਨਦੀਪ ਕੌਰ ਆਪਣੇ ਪਤੀ ਨਾਲ ਨੇਪਾਲ ਭੱਜਣ ਦੀ ਕੋਸ਼ਿਸ਼ ਕਰ ਰਹੀ ਸੀ। ਮੁਲਜ਼ਮ ਮਨਦੀਪ ਕੌਰ ਕੋਲੋਂ 12 ਲੱਖ ਰੁਪਏ ਬਰਾਮਦ ਕੀਤੇ ਗਏ ਸਨ, ਜਦੋਂ ਕਿ ਉਸ ਦੇ ਪਤੀ ਕੋਲੋਂ 9 ਲੱਖ ਰੁਪਏ ਬਰਾਮਦ ਕੀਤੇ ਗਏ ਸਨ।
ਇਹ ਵੀ ਪੜ੍ਹੋ : Punjab News: ਵਿਵਾਦਾਂ 'ਚ ਸਰਕਾਰੀ ਸਕੂਲ! ਛੱਤ 'ਤੇ ਬੱਚਿਆਂ ਨੂੰ ਮੁਰਗਾ ਬਣਾ ਕੇ ਤੋਰਿਆ, ਵੀਡੀਓ ਵਾਇਰਲ
ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਪਿੰਡ ਤਖ਼ਤ ਰਾਏਕੋਟ ਤੋਂ ਵੱਖ ਹੋ ਗਿਆ ਸੀ। ਮੁਲਜ਼ਮਾਂ ਵਿੱਚੋਂ ਇੱਕ ਗੋਪਾ ਕਰੂਜ਼ ਗੱਡੀ ਵਿੱਚ ਨਕਦੀ ਲੈ ਕੇ ਬਰਨਾਲਾ ਸਥਿਤ ਮੁਲਜ਼ਮ ਗੁਲਸ਼ਨ ਦੇ ਘਰ ਪਹੁੰਚਿਆ ਸੀ। ਉਥੋਂ ਦੋਵੇਂ ਲੁਧਿਆਣਾ ਬੱਸ ਸਟੈਂਡ ਪਹੁੰਚੇ ਸਨ। ਮੁਲਜ਼ਮ ਗੁਲਸ਼ਨ ਘਟਨਾ ਵਿੱਚ ਸਿੱਧੇ ਤੌਰ ’ਤੇ ਸ਼ਾਮਲ ਨਹੀਂ ਸੀ ਪਰ ਉਸ ਨੇ ਮੁਲਜ਼ਮਾਂ ਦਾ ਸਾਥ ਦਿੱਤਾ ਸੀ। ਪੁਲਿਸ ਨੇ ਗੁਲਸ਼ਨ ਨੂੰ ਮੁਕਤਸਰ ਸਾਹਿਬ ਦੇ ਗਿੱਦੜਬਾਹਾ ਤੋਂ ਵੀ ਗ੍ਰਿਫ਼ਤਾਰ ਕੀਤਾ ਸੀ। ਇਸ ਮਾਮਲੇ ਵਿੱਚ ਹੁਣ ਤੱਕ ਪੁਲਿਸ ਵੱਲੋਂ 7 ਕਰੋੜ 14 ਲੱਖ 700 ਰੁਪਏ ਬਰਾਮਦ ਕੀਤੇ ਜਾ ਚੁੱਕੇ ਹਨ ਅਤੇ 18 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਇਸ ਤੋਂ ਇਲਾਵਾ ਪੁਲਿਸ ਨੇ ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਹੋਰ ਰਿਮਾਂਡ ਵੀ ਹਾਸਲ ਕਰ ਲਿਆ ਸੀ।
ਇਹ ਵੀ ਪੜ੍ਹੋ : Giani Harpreet Singh: ਗਿਆਨੀ ਹਰਪ੍ਰੀਤ ਸਿੰਘ ਨੇ ਵਿਰਸਾ ਸਿੰਘ ਵਲਟੋਹਾ ਨੂੰ ਜਥੇਦਾਰ ਬਣਾਉਣ ਦੀ ਕੀਤੀ 'ਸਿਫਾਰਿਸ਼'
ਲੁਧਿਆਣਾ ਤੋਂ ਭਰਤ ਸ਼ਰਮਾ ਦੀ ਰਿਪੋਰਟ