Kapurthala News: ਭੇਦਭਰੇ ਹਾਲਾਤ 'ਚ 'ਆਪ' ਆਗੂ ਦੀ ਮੌਤ; ਕਾਰ 'ਚੋਂ ਲਾਸ਼ ਹੋਈ ਬਰਾਮਦ
Advertisement
Article Detail0/zeephh/zeephh1991998

Kapurthala News: ਭੇਦਭਰੇ ਹਾਲਾਤ 'ਚ 'ਆਪ' ਆਗੂ ਦੀ ਮੌਤ; ਕਾਰ 'ਚੋਂ ਲਾਸ਼ ਹੋਈ ਬਰਾਮਦ

Kapurthala News: ਜ਼ਿਲ੍ਹਾ ਕਪੂਰਥਲਾ ਵਿੱਚ ਭੇਦਭਰੇ ਹਾਲਾਤ ਵਿੱਚ ਆਮ ਆਦਮੀ ਪਾਰਟੀ ਆਗੂ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। 

Kapurthala News: ਭੇਦਭਰੇ ਹਾਲਾਤ 'ਚ 'ਆਪ' ਆਗੂ ਦੀ ਮੌਤ; ਕਾਰ 'ਚੋਂ ਲਾਸ਼ ਹੋਈ ਬਰਾਮਦ

Kapurthala News: ਜ਼ਿਲ੍ਹਾ ਕਪੂਰਥਲਾ ਵਿੱਚ ਭੇਦਭਰੇ ਹਾਲਾਤ ਵਿੱਚ ਆਮ ਆਦਮੀ ਪਾਰਟੀ ਆਗੂ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਸੁਖਬੀਰ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਪਿੰਡ ਗਿੱਲ ਥਾਣਾ ਸਦਰ ਨਕੋਦਰ ਦਾ ਰਹਿਣ ਵਾਲਾ ਸੀ ਤੇ ਬੀਤੇ ਦਿਨ ਪਿੰਡ ਡੱਲਾ (ਸੁਲਤਾਨਪੁਰ ਲੋਧੀ) ਵਿਖੇ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਗਿਆ ਸੀ ਪਰ ਉਸ ਦੀ ਲਾਸ਼ ਹਲਕਾ ਭੁੱਲਥ ਤੋਂ ਕਾਰ ਵਿੱਚੋਂ ਮਿਲੀ।

ਥਾਣਾ ਭੁੱਲਥ ਪੁਲਿਸ ਅਧਿਕਾਰੀਆਂ ਵੱਲੋਂ ਸੂਚਨਾ ਮਿਲਣ ਉਤੇ ਮੌਕੇ ਉਪਰ ਪਹੁੰਚ ਕੇ ਲਾਸ਼ ਕਬਜ਼ੇ ਵਿੱਚ ਲੈ ਲਈ ਗਈ ਹੈ। ਨਕੋਦਰ ਹਲਕੇ ਤੋਂ ਆਮ ਆਦਮੀ ਪਾਰਟੀ (ਆਪ) ਦੇ ਇੱਕ ਸਰਗਰਮ ਆਗੂ ਦੀ ਕਪੂਰਥਲਾ ਦੇ ਸੁਲਤਾਨਪੁਰ ਲੋਧੀ ਵਿੱਚ ਸ਼ੱਕੀ ਹਾਲਾਤ ਵਿੱਚ ਮੌਤ ਹੋ ਗਈ। ਜਲੰਧਰ ਦੇ ਨਕੋਦਰ ਸਦਰ ਥਾਣਾ ਦੇ ਪਿੰਡ ਗਿੱਲ ਦੇ ਰਹਿਣ ਵਾਲੇ ਸੁਖਬੀਰ ਸਿੰਘ (28) ਦੀ ਕਾਰ 'ਚੋਂ ਲਾਸ਼ ਬਰਾਮਦ ਹੋਈ ਹੈ।

ਕਪੂਰਥਲਾ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਦੌਰਾਨ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੁਖਬੀਰ ਸਿੰਘ ਕੱਲ੍ਹ ਪਿੰਡ ਡੱਲਾ, ਸੁਲਤਾਨਪੁਰ ਲੋਧੀ, ਕਪੂਰਥਲਾ ਵਿਖੇ ਕਿਸੇ ਜਾਣਕਾਰ ਦੇ ਵਿਆਹ ਵਿੱਚ ਸ਼ਾਮਲ ਹੋਣ ਲਈ ਘਰੋਂ ਨਿਕਲਿਆ ਸੀ ਪਰ ਸੁਖਬੀਰ ਦੀ ਲਾਸ਼ ਕਪੂਰਥਲਾ ਦੇ ਭੁਲੱਥ ਨੇੜੇ ਉਨ੍ਹਾਂ ਦੀ ਕਾਰ ਵਿੱਚੋਂ ਮਿਲੀ।

ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਭੁਲੱਥ ਦੀ ਪੁਲਸ ਜਾਂਚ ਲਈ ਉਥੇ ਪਹੁੰਚ ਗਈ। ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਥਾਣਾ ਭੁਲੱਥ ਦੇ ਐਸਐਚਓ ਹਰਜਿੰਦਰ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਕਰੀਬ 11.30 ਵਜੇ ਕਿਸੇ ਰਾਹਗੀਰ ਨੇ ਦੇਖਿਆ ਕਿ ਉਕਤ ਵਿਅਕਤੀ ਦੀ ਕਾਰ ਸੜਕ ਤੋਂ ਹੇਠਾਂ ਜਾ ਚੁੱਕੀ ਸੀ। ਨੇੜੇ ਜਾ ਕੇ ਦੇਖਿਆ ਕਿ ਕਾਰ ਖੇਤਾਂ ਵੱਲ ਜਾਂਦੀ ਕੱਚੀ ਸੜਕ 'ਤੇ ਖੜ੍ਹੀ ਸੀ ਅਤੇ ਕਾਰ ਵਿੱਚ ਇੱਕ ਬੇਹੋਸ਼ ਵਿਅਕਤੀ ਬੈਠਾ ਸੀ।

ਇਸ ਤੋਂ ਬਾਅਦ ਰਾਹਗੀਰਾਂ ਵੱਲੋਂ ਸੁਖਬੀਰ ਦੇ ਫੋਨ ਦੀ ਤਲਾਸ਼ੀ ਲਈ ਗਈ ਅਤੇ ਉਸ ਦੇ ਘਰ ਫੋਨ ਕੀਤਾ ਗਿਆ। ਥਾਣਾ ਭੁਲੱਥ ਦੇ ਐਸਐਚਓ ਹਰਜਿੰਦਰ ਸਿੰਘ ਨੇ ਦੱਸਿਆ ਕਿ ਰਾਹਗੀਰਾਂ ਨੇ ਸੁਖਬੀਰ ਨੂੰ ਹਸਪਤਾਲ ਪਹੁੰਚਾਇਆ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਹਸਪਤਾਲ ਪ੍ਰਸ਼ਾਸਨ ਨੇ ਤੁਰੰਤ ਮਾਮਲੇ ਦੀ ਸੂਚਨਾ ਪੁਲਿਸ ਨੂੰ ਦਿੱਤੀ। ਕਿਉਂਕਿ ਡਾਕਟਰ ਵੀ ਅਜੇ ਤੱਕ ਆਗੂ ਦੀ ਮੌਤ ਦਾ ਕਾਰਨ ਨਹੀਂ ਲੱਭ ਸਕੇ ਹਨ। ਐਸਐਚਓ ਹਰਜਿੰਦਰ ਸਿੰਘ ਨੇ ਦੱਸਿਆ ਕਿ ਫਿਲਹਾਲ ਮ੍ਰਿਤਕ ਦੇ ਸਰੀਰ 'ਤੇ ਕਿਸੇ ਤਰ੍ਹਾਂ ਦਾ ਕੋਈ ਨਿਸ਼ਾਨ ਨਹੀਂ ਹੈ।

ਮੌਤ ਦੇ ਕਾਰਨਾਂ ਦਾ ਪਤਾ ਪੋਸਟਮਾਰਟਮ ਦੀ ਰਿਪੋਰਟ ਵਿੱਚ ਆਵੇਗਾ। ਜਲਦੀ ਹੀ ਪੁਲਿਸ ਪਰਿਵਾਰ ਦੇ ਬਿਆਨ ਦਰਜ ਕਰਕੇ ਅਗਲੀ ਕਾਰਵਾਈ ਕਰੇਗੀ।

ਇਹ ਵੀ ਪੜ੍ਹੋ : Faridkot Accident News: ਫਰੀਦਕੋਟ 'ਚ ਵਾਪਰਿਆ ਦਰਦਨਾਕ ਹਾਦਸਾ, 5 ਲੋਕਾਂ ਦੀ ਹੋਈ ਮੌਤ

Trending news