Batala Murder News: ਨਸ਼ੇੜੀ ਪਤੀ ਨੇ ਤੇਜ਼ਧਾਰ ਹਥਿਆਰ ਨਾਲ ਪਤਨੀ ਦਾ ਬੇਰਹਿਮੀ ਨਾਲ ਕੀਤਾ ਕਤਲ
Advertisement
Article Detail0/zeephh/zeephh1845190

Batala Murder News: ਨਸ਼ੇੜੀ ਪਤੀ ਨੇ ਤੇਜ਼ਧਾਰ ਹਥਿਆਰ ਨਾਲ ਪਤਨੀ ਦਾ ਬੇਰਹਿਮੀ ਨਾਲ ਕੀਤਾ ਕਤਲ

Batala Murder News: ਗੁਰਦਾਸਪੁਰ ਦੇ ਬਟਾਲਾ ਦੇ ਪਿੰਡ ਧਿਆਨਪੁਰ ਵਿੱਚ ਨਸ਼ੇੜੀ ਪਤੀ ਨੇ ਆਪਣੀ ਪਤਨੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਹੈ।

Batala Murder News: ਨਸ਼ੇੜੀ ਪਤੀ ਨੇ ਤੇਜ਼ਧਾਰ ਹਥਿਆਰ ਨਾਲ ਪਤਨੀ ਦਾ ਬੇਰਹਿਮੀ ਨਾਲ ਕੀਤਾ ਕਤਲ

Batala Murder News: ਗੁਰਦਾਸਪੁਰ ਦੇ ਬਟਾਲਾ ਦੇ ਪਿੰਡ ਧਿਆਨਪੁਰ ਵਿੱਚ ਨਸ਼ੇੜੀ ਪਤੀ ਨੇ ਆਪਣੀ ਪਤਨੀ ਦਾ ਤੇਜ਼ਧਾਰ ਹਥਿਆਰਾਂ ਨਾਲ ਬੇਰਹਿਮੀ ਨਾਲ ਕਤਲ ਕਰ ਦਿੱਤਾ ਹੈ। ਘਟਨਾ ਤੋਂ ਬਾਅਦ ਮੁਲਜ਼ਮ ਪਤੀ ਮੌਕੇ ਤੋਂ ਫ਼ਰਾਰ ਹੋ ਗਿਆ। ਮ੍ਰਿਤਕਾ ਦੀ ਪਛਾਣ ਰਮਾ ਵਜੋਂ ਹੋਈ ਹੈ। ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਹਸਪਤਾਲ ਪਹੁੰਚਾਇਆ।

ਮ੍ਰਿਤਕਾ ਦੇ ਲੜਕੇ ਵਿਕਾਸ ਨੇ ਦੱਸਿਆ ਕਿ ਉਹ ਬਾਹਰ ਗਿਆ ਹੋਇਆ ਸੀ ਅਤੇ ਉਸ ਦੀ ਮਾਂ ਰਮਾ ਤੇ ਪਿਤਾ ਅਰੁਣ ਕੁਮਾਰ ਘਰ ਵਿੱਚ ਇਕੱਲੇ ਸਨ। ਉਸਦਾ ਪਿਤਾ ਉਸ ਦੀ ਮਾਂ ਉਪਰ ਸ਼ੱਕ ਕਰਦਾ ਸੀ। ਇਸ ਗੱਲ ਨੂੰ ਲੈ ਕੇ ਉਨ੍ਹਾਂ ਵਿਚਾਲੇ ਅਕਸਰ ਝਗੜਾ ਚੱਲਦਾ ਰਹਿੰਦਾ ਸੀ। ਕਈ ਵਾਰ ਉਸਦੇ ਰਿਸ਼ਤੇਦਾਰਾਂ ਨੇ ਉਸਦੇ ਪਿਤਾ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ ਪਰ ਉਸਦੇ ਪਿਤਾ ਨੇ ਲੜਾਈ ਬੰਦ ਨਹੀਂ ਕੀਤੀ।

ਵਿਕਾਸ ਨੇ ਦੱਸਿਆ ਕਿ ਬਹੁਤ ਵਾਰ ਉਸਨੂੰ ਰਿਸ਼ਤੇਦਾਰ ਤੇ ਅਸੀਂ ਖੁਦ ਵੀ ਸਮਝਾਇਆ ਸੀ ਪਰ ਉਸਦੇ ਸਮਝ ਹੀ ਨਹੀਂ ਪੈਂਦੀ ਉਤੋਂ ਉਸਦਾ ਪਿਤਾ ਨਸ਼ਾ ਵੀ ਕਰਦਾ ਸੀ। ਅੱਜ ਉਸ ਨੇ ਤੇਜ਼ਧਾਰ ਹਥਿਆਰ ਨਾਲ ਮਾਂ ਉਤੇ ਵਾਰ ਕਰਦੇ ਹੋਏ ਮੌਤ ਦੇ ਘਾਟ ਉਤਾਰ ਦਿੱਤਾ ਤੇ ਖੁਦ ਮੌਕੇ ਤੋਂ ਫਰਾਰ ਹੋ ਗਿਆ। ਉਨ੍ਹਾਂ ਨੇ ਕਿਹਾ ਕਿ ਉਸਦੇ ਪਿਤਾ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਨੂੰ ਇਨਸਾਫ ਦਿੱਤਾ ਜਾਵੇ।

ਉਸਦਾ ਪਿਤਾ ਉਸਦੀ ਮਾਂ ਉਤੇ ਸ਼ੱਕ ਕਰਦਾ ਰਹਿੰਦਾ ਸੀ ਬਹੁਤ ਵਾਰ ਉਸਨੂੰ ਰਿਸ਼ਤੇਦਾਰ ਤੇ ਅਸੀਂ ਖੁਦ ਵੀ ਸਮਝਾਇਆ ਸੀ ਪਰ ਉਸਦੇ ਸਮਝ ਹੀ ਨਹੀਂ ਪੈਂਦੀ ਓਤੋਂ ਉਸਦਾ ਪਿਤਾ ਨਸ਼ਾ ਵੀ ਕਰਦਾ ਸੀ। ਅਕਸਰ ਹੀ ਮਾਂ ਨਾਲ ਲੜਾਈ ਝਗੜਾ ਕਰਦਾ ਰਹਿੰਦਾ ਸੀ। ਅੱਜ ਉਸ ਨੇ ਤੇਜ਼ਧਾਰ ਹਥਿਆਰ ਨਾਲ ਮਾਂ ਉਤੇ ਵਾਰ ਕਰਦੇ ਹੋਏ ਮਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਤੇ ਖੁਦ ਮੌਕੇ ਤੋਂ ਫਰਾਰ ਹੋ ਗਿਆ।

ਇਹ ਵੀ ਪੜ੍ਹੋ : Neeraj Chopra Gold: ਨੀਰਜ ਚੋਪੜਾ ਨੇ ਮੁੜ ਰੱਚਿਆ ਇਤਿਹਾਸ! ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਸੋਨ ਤਮਗਾ ਜਿੱਤਣ ਵਾਲਾ ਬਣਿਆ ਪਹਿਲਾ ਭਾਰਤੀ

ਉਨ੍ਹਾਂ ਨੇ ਕਿਹਾ ਕਿ ਉਸਦੇ ਪਿਤਾ ਨੂੰ ਗ੍ਰਿਫ਼ਤਾਰ ਕਰਕੇ ਇਨਸਾਫ ਦਿੱਤਾ ਜਾਵੇ। ਉਥੇ ਹੀ ਸਿਵਲ ਹਸਪਤਾਲ ਬਟਾਲਾ ਦੇ ਡਿਊਟੀ ਡਾਕਟਰ ਸਵਾਤੀ ਨੇ ਘਟਨਾ ਬਾਰੇ ਦੱਸਦੇ ਹੋਏ ਕਿਹਾ ਕਿ ਤੇਜ਼ਧਾਰ ਹਥਿਆਰ ਨਾਲ ਪਤੀ ਵੱਲੋਂ ਕੀਤੇ ਵਾਰ ਕਾਰਨ ਪਤਨੀ ਰਮਾ ਦੀ ਮੌਤ ਹੋ ਗਈ ਹੈ। ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਬਾਕੀ ਜਾਂਚ ਪੋਸਟਮਾਰਟਮ ਦੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ : Canada Road Accident news: ਕੈਨੇਡਾ 'ਚ ਵਾਪਰਿਆ ਭਿਆਨਕ ਸੜਕ ਹਾਦਸਾ, ਕਪੂਰਥਲਾ ਦੇ ਨੋਜਵਾਨ ਦੀ ਹੋਈ ਮੌਤ

ਬਟਾਲਾ ਤੋਂ ਭੋਪਾਲ ਸਿੰਘ ਦੀ ਰਿਪੋਰਟ

Trending news