Moga News: ਮੋਗਾ ਪੁਲਿਸ ਨੇ ਆਪ੍ਰੇਸ਼ਨ CASO ਤਹਿਤ ਨਸ਼ਾ ਸਮੱਗਲਰਾਂ ਅਤੇ ਗ਼ੈਰ ਸਮਾਜਿਕ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਨੂੰ ਵੱਡੀ ਕਾਮਯਾਬੀ ਹਾਸਲ ਹੋਈ। ਇਸ ਦੌਰਾਨ ਪੁਲਿਸ ਨੇ ਨਸ਼ੇ ਦੀ ਖੇਪ ਬਰਾਮਦ ਕੀਤੀ ਹੈ।
Trending Photos
Moga News: ਅੱਜ ਪੰਜਾਬ ਦੇ ਤਿੰਨ ਜ਼ਿਲ੍ਹਿਆਂ ਮੋਗਾ, ਸ੍ਰੀ ਮੁਕਤਸਰ ਸਾਹਿਬ ਅਤੇ ਫਰੀਦਕੋਟ ਵਿੱਚ ਸਮਾਜ ਵਿਰੋਧੀ ਅਤੇ ਮਾੜੇ ਅਨਸਰਾਂ ਖਿਲਾਫ਼ ਆਪ੍ਰੇਸ਼ਨ CASO ਚਲਾਇਆ ਗਿਆ। ਇਸ ਆਪ੍ਰੇਸ਼ਨ ਤਹਿਤ ਮੋਗਾ ਵਿੱਚ ਡੀਆਈਜੀ ਫਰੀਦਕੋਟ ਰੇਂਜ ਅਜੈ ਮਲੂਜਾ ਅਤੇ ਜੇ. ਇਲਨਚੇਲੀਅਨ, ਐਸ.ਐਸ.ਪੀ ਮੋਗਾ ਦੀ ਨਿਗਰਾਨੀ ਹੇਠ ਦੋ ਐਸਪੀ, 05 ਡੀਐਸਪੀ ਤੇ ਵੱਖ-ਵੱਖ ਰੈਂਕਾਂ ਦੇ ਕੁੱਲ 448 ਪੁਲਿਸ ਮੁਲਾਜ਼ਮਾਂ ਨੂੰ ਤਾਇਨਾਤ ਕਰਕੇ ਜ਼ਿਲ੍ਹੇ ਵਿੱਚ ਨਸ਼ਿਆਂ ਨਾਲ ਸਬੰਧਤ 13 ਜਗ੍ਹਾਵਾਂ 'ਤੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ ਗਈ।
ਇਹ ਮੁਹਿੰਮ ਪੰਜਾਬ ਦੇ ਡੀਜੀਪੀ ਅਤੇ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੂਰੇ ਪੰਜਾਬ 'ਚ ਚੱਲ ਰਹੀ ਹੈ ਤਾਂ ਜੋ ਨਸ਼ਾ ਤਸਕਰਾਂ 'ਤੇ ਸ਼ਿਕੰਜਾ ਕੱਸਿਆ ਜਾ ਸਕੇ, ਨਸ਼ਾ ਤਸਕਰਾਂ ਨੂੰ ਫੜਿਆ ਜਾ ਸਕੇ, ਨਸ਼ਾ ਤਸਕਰਾਂ ਨੂੰ ਜੇਲ੍ਹਾਂ ਅੰਦਰ ਪਹੁੰਚਾਇਆ ਜਾ ਸਕੇ। ਇਸ ਸਰਚ ਆਪ੍ਰੇਸ਼ਨ ਦੌਰਾਨ 16 ਮੁਕੱਦਮੇ ਦਰਜ ਕਰਕੇ 19 ਸਮੱਗਲਰ ਗ੍ਰਿਫ਼ਤਾਰ ਕੀਤੇ ਗਏ ਹਨ।
ਪੁਲਿਸ ਤਲਾਸ਼ੀ ਮੁਹਿੰਮ ਦੌਰਾਨ 60 ਕਿਲੋ ਭੁੱਕੀ, 38-1/2 ਗ੍ਰਾਮ ਹੈਰੋਇਨ, 660 ਨਸ਼ੀਲੀਆਂ ਗੋਲੀਆਂ, 137 ਪੇਟੀਆਂ ਸ਼ਰਾਬ, 13000/- ਰੁਪਏ ਡਰੱਗ ਮਨੀ ਤੇ ਇਕ ਬੋਲੈਰੋ ਗੱਡੀ ਜ਼ਬਤ ਕੀਤੀ ਹੈ।
ਇਹ ਵੀ ਪੜ੍ਹੋ : Kargil Vijay Divas 2023: ਪੰਜਾਬ CM ਭਗਵੰਤ ਮਾਨ ਨੇ ਸ਼ਹੀਦ ਜਵਾਨ ਤੇ ਜ਼ਖ਼ਮੀ ਸੈਨਿਕਾਂ ਦੇ ਪਰਿਵਾਰ ਲਈ ਕੀਤਾ ਵੱਡਾ ਐਲਾਨ
ਇਸ ਆਪ੍ਰੇਸ਼ਨ ਦੌਰਾਨ ਪਿਛਲੇ ਐਨਡੀਪੀਐਸ ਕੇਸ ਦੇ 1 ਮੁਲਜ਼ਮ ਤੇ ਦੋ ਭਗੌੜੇ ਅਪਰਾਧੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। 108 ਸ਼ੱਕੀ ਵਿਅਕਤੀਆਂ ਨੂੰ ਰਾਊਂਡਅਪ ਕਰਕੇ ਪੁੱਛਗਿੱਛ ਕਰਨ ਉਪਰੰਤ ਛੱਡ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਕੁੱਲ 150 ਵਾਹਨਾਂ ਦੀ ਚੈਕਿੰਗ ਕੀਤੀ ਗਈ ਤੇ 3 ਵਾਹਨ ਜ਼ਬਤ ਕੀਤੇ ਗਏ। ਇਸ ਦੌਰਾਨ ਪੁਲਿਸ ਦੇ ਅਧਿਕਾਰੀਆਂ ਨੇ ਨਸ਼ਾ ਸਮੱਗਲਰਾਂ ਤੇ ਗ਼ੈਰ ਸਮਾਜਿਕ ਅਨਸਰਾਂ ਨੂੰ ਕਿਸੇ ਵੀ ਕੀਮਤ ਉਤੇ ਬਖਸ਼ਿਆ ਨਹੀਂ ਜਾਵੇਗਾ ਅਤੇ ਭਵਿੱਖ ਵਿੱਚ ਗਲਤ ਅਨਸਰਾਂ ਖ਼ਿਲਾਫ਼ ਕਾਰਵਾਈ ਜਾਰੀ ਰਹੇਗੀ।
ਕਾਬਿਲੇਗੌਰ ਹੈ ਕਿ ਬੀਤੇ ਦਿਨ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਪੰਜਾਬ ਪੁਲਿਸ ਨੇ ਆਪ੍ਰੇਸ਼ਨ CASO ਤਹਿਤ ਵੱਡੀ ਕਾਰਵਾਈ ਕੀਤੀ ਸੀ।
ਇਹ ਵੀ ਪੜ੍ਹੋ : Kargil Vijay Divas 2023: ਕਾਰਗਿਲ ਵਿਜੇ ਦਿਵਸ ਮੌਕੇ ਅੰਮ੍ਰਿਤਸਰ 'ਚ CM ਭਗਵੰਤ ਮਾਨ ਨੇ ਸ਼ਹੀਦ ਜਵਾਨਾਂ ਨੂੰ ਭੇਂਟ ਕੀਤੀ ਸ਼ਰਧਾਂਜਲੀ
ਮੋਗਾ ਤੋਂ ਨਵਦੀਪ ਮਹੇਸਰੀ ਦੀ ਰਿਪੋਰਟ