Mohali Encounter News: ਮੁਹਾਲੀ ਪੁਲਿਸ ਤੇ ਬਦਮਾਸ਼ਾਂ 'ਚ ਮੁਕਾਬਲਾ; ਪੁਲਿਸ ਨੇ ਇਲਾਕਾ ਕੀਤਾ ਸੀਲ
Advertisement
Article Detail0/zeephh/zeephh1979572

Mohali Encounter News: ਮੁਹਾਲੀ ਪੁਲਿਸ ਤੇ ਬਦਮਾਸ਼ਾਂ 'ਚ ਮੁਕਾਬਲਾ; ਪੁਲਿਸ ਨੇ ਇਲਾਕਾ ਕੀਤਾ ਸੀਲ

Mohali Encounter News: ਮੁਹਾਲੀ ਵਿੱਚ ਪੁਲਿਸ ਅਤੇ ਬਦਮਾਸ਼ਾਂ ਵਿੱਚ ਮੁਕਾਬਲਾ ਹੋਣ ਦੀ ਖਬਰ ਸਾਹਮਣੇ ਆ ਰਹੀ ਹੈ। 

Mohali Encounter News: ਮੁਹਾਲੀ ਪੁਲਿਸ ਤੇ ਬਦਮਾਸ਼ਾਂ 'ਚ ਮੁਕਾਬਲਾ; ਪੁਲਿਸ ਨੇ ਇਲਾਕਾ ਕੀਤਾ ਸੀਲ

Mohali Encounter News: ਮੁਹਾਲੀ ਵਿੱਚ ਪੁਲਿਸ ਅਤੇ ਬਦਮਾਸ਼ਾਂ ਵਿੱਚ ਮੁਕਾਬਲਾ ਹੋਣ ਦੀ ਖਬਰ ਸਾਹਮਣੇ ਆ ਰਹੀ ਹੈ। ਕਾਬਿਲੇਗੌਰ ਹੈ ਕਿ ਅੰਮ੍ਰਿਤਸਰ ਵਿੱਚ ਬਦਮਾਸ਼ਾਂ ਵੱਲੋਂ ਇੱਕ ਗੱਡੀ ਖੋਹੇ ਜਾਣ ਤੋਂ ਪਿੱਛਾ ਕਰ ਰਹੀ ਪੁਲਿਸ ਉਤੇ ਬਦਮਾਸ਼ਾਂ ਨੇ ਫਾਇਰਿੰਗ ਕਰ ਦਿੱਤੀ। ਬਦਮਾਸ਼ਾਂ ਦੀ ਗਿਣਤੀ ਤਿੰਨ ਹੋਣ ਦੀ ਚਰਚਾ ਚੱਲ ਰਹੀ ਹੈ। ਪੁਲਿਸ ਨੇ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਤੇ ਘਟਨਾ ਸਥਾਨ ਉਤੇ ਸੀਨੀਅਰ ਅਧਿਕਾਰੀ ਮੌਕੇ ਉਪਰ ਪੁੱਜ ਗਏ ਹਨ।

ਪੁਲਿਸ ਵੱਲੋਂ ਬਦਮਾਸ਼ਾਂ ਨੂੰ ਆਤਮ ਸਮਰਪਣ ਕਰਨ ਲਈ ਕਿਹਾ ਜਾ ਰਿਹਾ ਹੈ। ਮੋਹਾਲੀ ਦੇ ਪਿੰਡ ਬਹਿਲੋਲਪੁਰ ਚ ਪੁਲਿਸ ਤੇ ਬਦਮਾਸ਼ਾਂ ਵਿੱਚ ਮੁਕਾਬਲਾ ਹੋਇਆ। ਮੁਕਾਬਲੇ ਵਿੱਚ ਇੱਕ ਮੁਲਜ਼ਮ ਦੇ ਗੋਲੀ ਲੱਗੀ ਹੈ। ਅੰਮ੍ਰਿਤਸਰ ਤੋਂ ਬੰਦੂਕ ਦੇ ਜ਼ੋਰ ਉਤੇ ਕਾਰ ਖੋਹ ਕੇ ਮੁਹਾਲੀ ਵੱਲ ਭੱਜੇ ਸਨ। ਫਿਲਹਾਲ ਤਿੰਨੋਂ ਮੁਲਜ਼ਮ ਕਾਰ ਛੱਡ ਮੌਕੇ ਤੋਂ ਹੋਏ ਫਰਾਰ। ਪੁਲਿਸ ਵੱਲੋਂ ਪਿੰਡ ਨੂੰ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਮੁਲਜ਼ਮਾਂ ਦੀ ਤਲਾਸ਼ ਛਾਪੇਮਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਜਦੋਂ ਪੁਲਿਸ ਨੇ ਬਦਮਾਸ਼ਾਂ ਨੂੰ ਫੜਨ ਲਈ ਨਾਕਾਬੰਦੀ ਕੀਤੀ ਤਾਂ ਉਨ੍ਹਾਂ ਪੁਲਿਸ 'ਤੇ ਗੋਲੀਆਂ ਚਲਾ ਦਿੱਤੀਆਂ। ਪੁਲਿਸ ਨੇ ਵੀ ਜਵਾਬੀ ਕਾਰਵਾਈ ਕੀਤੀ ਅਤੇ ਗੋਲੀਬਾਰੀ ਕੀਤੀ। ਇਸ ਤੋਂ ਬਾਅਦ ਬਦਮਾਸ਼ ਔਡੀ ਕਾਰ ਮੌਕੇ 'ਤੇ ਛੱਡ ਕੇ ਫਰਾਰ ਹੋ ਗਏ।

ਇਹ ਵੀ ਪੜ੍ਹੋ : Ludhiana News: ਸ਼ੋਅਰੂਮ ਵਿੱਚ ਖੇਡ ਰਹੀ ਸੀ 3 ਸਾਲਾ ਬੱਚੀ, ਅਚਾਨਕ ਸ਼ੀਸ਼ਾ ਡਿੱਗਣ ਨਾਲ ਹੋਈ ਮੌਤ

ਸੂਚਨਾ ਮਿਲਣ ਤੋਂ ਬਾਅਦ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ। ਪੁਲਿਸ ਵੱਲੋਂ ਆਸਪਾਸ ਦੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ। ਬਦਮਾਸ਼ਾਂ ਦੀ ਭਾਲ ਕੀਤੀ ਜਾ ਰਹੀ ਹੈ। ਪੁਲਿਸ ਨੂੰ ਸ਼ੱਕ ਹੈ ਕਿ ਅਪਰਾਧੀ ਨੇੜੇ ਹੀ ਕਿਤੇ ਲੁਕੇ ਹੋਏ ਹਨ। ਅੰਮ੍ਰਿਤਸਰ ਦੇ ਪੌਸ਼ ਇਲਾਕੇ ਮਜੀਠਾ ਰੋਡ 'ਤੇ ਸ਼ਨੀਵਾਰ ਅੱਧੀ ਰਾਤ ਨੂੰ ਲੁਟੇਰਿਆਂ ਨੇ ਗੋਲੀਆਂ ਚਲਾ ਕੇ ਡਾਕਟਰ ਤੋਂ ਕਾਰ ਖੋਹ ਕੇ ਫ਼ਰਾਰ ਹੋ ਗਏ। ਕੇਡੀ ਹਸਪਤਾਲ ਦਾ ਇੱਕ ਪਰਿਵਾਰਕ ਮਿੱਤਰ ਡਾਕਟਰ ਤਰਨ ਬੇਰੀ ਆਪਣੀ ਔਡੀ ਵਿੱਚ ਕੇਡੀ ਦੀ ਪਤਨੀ ਨੂੰ ਛੱਡਣ ਆ ਰਿਹਾ ਸੀ। ਇਸ ਦੌਰਾਨ ਉਨ੍ਹਾਂ ਦਾ ਪਿੱਛਾ ਕਰ ਰਹੇ ਲੁਟੇਰਿਆਂ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ। ਡਰ ਦੇ ਮਾਰੇ ਡਾਕਟਰ ਨੇ ਕਾਰ ਰੋਕ ਲਈ, ਜਿਸ ਕਾਰਨ ਦੋਸ਼ੀ ਫਰਾਰ ਹੋ ਗਿਆ।

ਇਹ ਵੀ ਪੜ੍ਹੋ : Punjab News: PM ਨਰਿੰਦਰ ਮੋਦੀ ਦੀ ਸੁਰੱਖਿਆ 'ਚ ਸੰਨ੍ਹ ਦੇ ਮਾਮਲੇ 'ਚ SP, ਦੋ DSP ਸਮੇਤ ਇਹ 7 ਅਧਿਕਾਰੀ ਮੁਅੱਤਲ

ਮੁਹਾਲੀ ਤੋਂ ਮਨੀਸ਼ ਸ਼ੰਕਰ ਦੀ ਰਿਪੋਰਟ

 

Trending news