Amritsar News: ਛੇ ਸਾਲਾ ਬੱਚੀ ਨਾਲ ਜਬਰ ਜਨਾਹ ਮਗਰੋਂ ਕਤਲ ਕਰਨ ਵਾਲੇ ਪਿਤਾ ਨੂੰ ਫਾਂਸੀ ਦੀ ਸਜ਼ਾ
Advertisement
Article Detail0/zeephh/zeephh2407131

Amritsar News: ਛੇ ਸਾਲਾ ਬੱਚੀ ਨਾਲ ਜਬਰ ਜਨਾਹ ਮਗਰੋਂ ਕਤਲ ਕਰਨ ਵਾਲੇ ਪਿਤਾ ਨੂੰ ਫਾਂਸੀ ਦੀ ਸਜ਼ਾ

 Amritsar News:  ਅੰਮ੍ਰਿਤਸਰ ਦੀ ਅਦਾਲਤ ਨੇ ਛੇ ਸਾਲਾ ਬੱਚੀ ਨਾਲ ਜਬਰ ਜਨਾਹ ਕਰਕੇ ਬੁਰੀ ਤਰ੍ਹਾਂ ਕਤਲ ਕਰਨ ਦੇ ਇੱਕ ਮਾਮਲੇ ਵਿੱਚ ਦੋਸ਼ੀ ਪਿਤਾ ਨੂੰ ਫਾਂਸੀ ਦੀ ਸਜ਼ਾ ਸੁਣਾਈ ਹੈ।

Amritsar News: ਛੇ ਸਾਲਾ ਬੱਚੀ ਨਾਲ ਜਬਰ ਜਨਾਹ ਮਗਰੋਂ ਕਤਲ ਕਰਨ ਵਾਲੇ ਪਿਤਾ ਨੂੰ ਫਾਂਸੀ ਦੀ ਸਜ਼ਾ

Amritsar News:  ਅੰਮ੍ਰਿਤਸਰ ਦੀ ਪੋਕਸੋ ਫਾਸਟ ਟਰੈਕ ਅਦਾਲਤ ਨੇ ਛੇ ਸਾਲਾ ਬੱਚੀ ਨਾਲ ਜਬਰ ਜਨਾਹ ਕਰਕੇ ਬੁਰੀ ਤਰ੍ਹਾਂ ਕਤਲ ਕਰਨ ਦੇ ਇੱਕ ਮਾਮਲੇ ਵਿੱਚ ਦੋਸ਼ੀ ਪਿਤਾ ਨੂੰ ਡੇਢ ਲੱਖ ਰੁਪਏ ਜੁਰਮਾਨਾ ਅਤੇ ਫਾਂਸੀ ਦੀ ਸਖ਼ਤ ਸਜ਼ਾ ਸੁਣਾਈ ਹੈ।

ਪੋਕਸੋ ਫਾਸਟ ਟਰੈਕ ਅਦਾਲਤ ਦੇ ਵਧੀਕ ਜ਼ਿਲ੍ਹਾ ਤੇ ਸੈਸ਼ਨਜ ਜੱਜ ਤ੍ਰਿਪਤਜੋਤ ਕੌਰ ਨੇ ਬਾਬਾ ਬਕਾਲਾ ਦੇ ਪਿੰਡ ਲੱਖੂਵਾਲ ਦੇ ਵਾਸੀ 36 ਸਾਲਾ ਪ੍ਰਤਾਪ ਸਿੰਘ ਨੂੰ ਆਪਣੀ ਹੀ ਛੇ ਸਾਲਾ ਪੁੱਤਰੀ ਨਾਲ ਮਿਤੀ 4-5 ਜਨਵਰੀ 2020 ਦੀ ਦਰਮਿਆਨੀ ਰਾਤ ਨੂੰ ਕੀਤੇ ਘਿਨੌਣੇ ਅਪਰਾਧ ਲਈ ਧਾਰਾ 302 ਅਤੇ ਪੋਕਸ ਐਕਟ ਦੀ ਧਾਰਾ 6 ਅਧੀਨ ਦਰਜ ਮੁਕੱਦਮੇ ਦੀ ਸੁਣਵਾਈ ਦੌਰਾਨ ਬਚਾਅ ਪੱਖ ਦੇ ਵਕੀਲ ਅਮਨਦੀਪ ਸਿੰਘ ਬਾਜਵਾ ਵੱਲੋਂ ਦਿੱਤੀਆਂ ਦਲੀਲਾਂ ਨਾਲ ਨਾ-ਸਹਿਮਤ ਹੁੰਦਿਆਂ ਧਾਰਾ 302 ਤਹਿਤ ਫਾਂਸੀ ਦੀ ਸਜ਼ਾ ਅਤੇ ਇੱਕ ਲੱਖ ਰੁਪਏ ਦਾ ਜੁਰਮਾਨਾ ਅਤੇ ਪੋਸਕੋ ਐਕਟ ਦੀ ਧਾਰਾ 6 ਤਹਿਤ ਤਾਅ ਉਮਰ ਲਈ ਉਮਰ ਕੈਦ ਤੇ ਪੰਜਾਹ ਹਜ਼ਾਰ ਰੁਪਏ ਜੁਰਮਾਨੇ ਦੀ ਸਖਤ ਸਜ਼ਾ ਸੁਣਾਈ।

ਦੋਵੇਂ ਸਜ਼ਾਵਾਂ ਨਾਲੋ-ਨਾਲ ਚੱਲਣਗੀਆਂ। ਦੋਸ਼ੀ ਦੀ ਪਤਨੀ ਪਰਿਵਾਰਕ ਝਗੜੇ ਕਰਕੇ ਉਸ ਤੋਂ ਆਪਣੇ ਬੱਚਿਆਂ ਸਮੇਤ ਵੱਖ ਰਹਿੰਦੀ ਸੀ ਤੇ ਦੋਸ਼ੀ ਸਮੇਂ-ਸਮੇਂ ਉਤੇ ਆਪਣੀ ਬੱਚੀ ਨੂੰ ਆਪਣੇ ਨਾਲ ਲੈ ਜਾਂਦਾ ਸੀ ਤੇ ਘਟਨਾ ਵਾਲੇ ਦਿਨ ਚਾਰ ਜਨਵਰੀ ਸ਼ਾਮ ਨੂੰ ਉਹ ਬੱਚੀ ਨੂੰ ਲੈ ਗਿਆ ਤੇ ਛੱਡਣ ਨਹੀਂ ਆਇਆ ਤੇ ਜੰਗਲੀ ਇਲਾਕੇ ਵਿੱਚ ਨੰਨ੍ਹੀ ਬੱਚੀ ਨਾਲ ਜਬਰ ਜਨਾਹ ਕਰਕੇ ਉਸਦਾ ਕਤਲ ਕਰ ਦਿੱਤਾ ਤੇ ਲਾਸ਼ ਦਰਖਤ ਨਾਲ ਲਟਕਾ ਦਿੱਤੀ ਅਤੇ ਉਹ ਨਸ਼ੇ ਦੀ ਹਾਲਤ ਵਿੱਚ ਨੇੜੇ ਹੀ ਘੁੰਮਦਾ ਰਿਹਾ।

ਇਹ ਵੀ ਪੜ੍ਹੋ : Jarnail Singh Bajwa: ਸੰਨੀ ਇਨਕਲੇਵ ਦੇ ਮਾਲਕ ਜਰਨੈਲ ਸਿੰਘ ਬਾਜਵਾ ਨੂੰ ਹਾਈ ਕੋਰਟ ਵਿੱਚ ਪੇਸ਼ ਕੀਤਾ ਗਿਆ, ਬੀਤੀ ਰਾਤ ਕੀਤਾ ਸੀ ਗ੍ਰਿਫ਼ਤਾਰ

ਉਸਨੇ ਇਸ ਵਾਰਦਾਤ ਬਾਰੇ ਆਪਣੀ ਪਤਨੀ ਨੂੰ ਆਪ ਹੀ ਸੂਚਿਤ ਕਰ ਦਿੱਤਾ ਕਿ ਉਸ ਨੇ ਬੱਚੀ ਨੂੰ ਮਾਰ ਦਿੱਤਾ ਹੈ।ਇਸ ਸਬੰਧੀ ਥਾਣਾ ਖਲਚੀਆਂ ਵਿਖੇ ਦੋਸ਼ੀ ਦੀ ਪਤਨੀ ਰਮਨਜੀਤ ਕੌਰ ਦੀ ਸ਼ਿਕਾਇਤ ਦੇ ਆਧਾਰ ਉਤੇ ਮਿਤੀ 05 ਜਨਵਰੀ 2020 ਨੂੰ ਮੁਕਦਮਾ ਦਰਜ ਕੀਤਾ ਗਿਆ ਸੀ।

ਇਹ ਵੀ ਪੜ੍ਹੋ : Balwinder Singh Bhundar: ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਹਰ ਤਰ੍ਹਾਂ ਦੇ ਯਤਨ ਕਰਾਂਗੇ : ਬਲਵਿੰਦਰ ਸਿੰਘ ਭੂੰਦੜ

Trending news