Ludhiana Firing News: ਲੁਧਿਆਣਾ 'ਚ ਡੇਅਰੀ ਸੰਚਾਲਕ 'ਤੇ ਫਾਇਰਿੰਗ, ਇਲਾਕੇ 'ਚ ਸਹਿਮ ਦਾ ਮਾਹੌਲ
Advertisement
Article Detail0/zeephh/zeephh2003200

Ludhiana Firing News: ਲੁਧਿਆਣਾ 'ਚ ਡੇਅਰੀ ਸੰਚਾਲਕ 'ਤੇ ਫਾਇਰਿੰਗ, ਇਲਾਕੇ 'ਚ ਸਹਿਮ ਦਾ ਮਾਹੌਲ

Ludhiana Firing News: ਲੁਧਿਆਣਾ ਦੇ ਦੁੱਗਰੀ ਇਲਾਕੇ ਵਿੱਚ ਦੇਰ ਰਾਤ ਗੋਲੀ ਚੱਲਣ ਦੀ ਘਟਨਾ ਨਾਲ ਇਲਾਕੇ ਵਿੱਚ ਸਹਿਮ ਦਾ ਮਾਹੌਲ ਹੈ। ਹਾਲਾਂਕਿ ਇਸ ਫਾਇਰਿੰਗ ਵਿੱਚ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਹੈ। 

Ludhiana Firing News: ਲੁਧਿਆਣਾ 'ਚ ਡੇਅਰੀ ਸੰਚਾਲਕ 'ਤੇ ਫਾਇਰਿੰਗ, ਇਲਾਕੇ 'ਚ ਸਹਿਮ ਦਾ ਮਾਹੌਲ

Ludhiana Firing News: ਲੁਧਿਆਣਾ ਦੇ ਦੁੱਗਰੀ ਇਲਾਕੇ ਵਿੱਚ ਦੇਰ ਰਾਤ ਗੋਲੀ ਚੱਲਣ ਦੀ ਘਟਨਾ ਨਾਲ ਇਲਾਕੇ ਵਿੱਚ ਸਹਿਮ ਦਾ ਮਾਹੌਲ ਹੈ। ਹਾਲਾਂਕਿ ਇਸ ਫਾਇਰਿੰਗ ਵਿੱਚ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਹੈ। ਜਾਣਕਾਰੀ ਅਨੁਸਾਰ ਇੱਕ ਡੇਅਰੀ ਸੰਚਾਲਕ ਉਪਰ ਰੰਜ਼ਿਸ਼ਨ ਫਾਇਰਿੰਗ ਕੀਤੀ ਗਈ। ਪੁਲਿਸ ਨੇ ਮੌਕੇ ਉਪਰ ਪੁੱਜ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਤੇ ਇੱਕ ਗੋਲੀ ਦਾ ਖੋਲ ਬਰਾਮਦ ਕੀਤਾ ਹੈ।

ਦੁੱਗਰੀ ਫੇਜ਼-1 ਇਲਾਕੇ ਵਿੱਚ ਬੀਤੀ ਰਾਤ 9.30 ਵਜੇ ਦੇ ਕਰੀਬ ਟੋਰਾਂਟੋ ਡੇਅਰੀ ਐਂਡ ਸਵੀਟ ਸ਼ਾਪ ਉੱਤੇ ਕੁਝ ਨੌਜਵਾਨਾਂ ਨੇ ਹਮਲਾ ਕਰ ਦਿੱਤਾ। ਸ਼ਰਾਰਤੀ ਅਨਸਰਾਂ ਨੇ ਦੁਕਾਨ ਦੀ ਭੰਨਤੋੜ ਕੀਤੀ। ਜਦੋਂ ਦੁਕਾਨ ਮਾਲਕ ਨੇ ਇਸ ਦਾ ਵਿਰੋਧ ਕੀਤਾ ਤਾਂ ਬਦਮਾਸ਼ਾਂ ਨੇ ਉਸ 'ਤੇ ਗੋਲੀਆਂ ਚਲਾ ਦਿੱਤੀਆਂ। ਦੁਕਾਨਦਾਰ ਜ਼ਖ਼ਮੀ ਹੋ ਗਿਆ ਹੈ। ਇਹ ਘਟਨਾ ਦੁਕਾਨ ਦੇ ਬਾਹਰ ਲੱਗੇ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ। ਗੋਲੀਬਾਰੀ ਦੀ ਆਵਾਜ਼ ਸੁਣ ਕੇ ਆਸਪਾਸ ਦੇ ਲੋਕ ਇਕੱਠੇ ਹੋ ਗਏ।

ਲੋਕਾਂ ਨੇ ਥਾਣਾ ਦੁੱਗਰੀ ਦੀ ਪੁਲਿਸ ਨੂੰ ਸੂਚਨਾ ਦਿੱਤੀ। ਇਸ ਉਤੇ ਐਸਐਚਓ ਅਵਨੀਤ ਕੌਰ ਤੇ ਹੋਰ ਉੱਚ ਪੁਲਿਸ ਅਧਿਕਾਰੀ ਮੌਕੇ ਉਤੇ ਪੁੱਜੇ ਪਰ ਉਦੋਂ ਤੱਕ ਦੁਕਾਨਦਾਰ ਤੇ ਹਮਲਾਵਰ ਦੋਵੇਂ ਉਥੋਂ ਚਲੇ ਗਏ ਸਨ। ਐੱਸਐੱਚਓ ਅਵਨੀਤ ਕੌਰ ਨੇ ਦੱਸਿਆ ਕਿ ਅਜੇ ਤੱਕ ਦੋਵਾਂ ਧਿਰਾਂ ਦੀ ਪਛਾਣ ਨਹੀਂ ਹੋ ਸਕੀ ਹੈ। ਐਸਐਚਓ ਅਵਨੀਤ ਕੌਰ ਨੇ ਦੱਸਿਆ ਕਿ ਹਮਲਾਵਰ ਤੇ ਜ਼ਖ਼ਮੀ ਦੁਕਾਨਦਾਰ ਦੋਵਾਂ ਦੀ ਹਾਲੇ ਤੱਕ ਪਛਾਣ ਨਹੀਂ ਹੋ ਸਕੀ ਹੈ।

ਇਹ ਵੀ ਪੜ੍ਹੋ : Sukhdev Gogamedi Murder: ਸੁਖਦੇਵ ਗੋਗਾਮੇੜੀ ਕਤਲ ਕੇਸ ਦੇ ਮੁਲਜ਼ਮ ਚੰਡੀਗੜ੍ਹ ਤੋਂ ਗ੍ਰਿਫ਼ਤਾਰ

ਪੁਲਿਸ ਨੇ ਮੌਕੇ ਤੋਂ ਇੱਕ ਗੋਲੀ ਦਾ ਖੋਲ ਬਰਾਮਦ ਕੀਤਾ ਹੈ। ਪੁਲਿਸ ਨੇ ਕੁਝ ਸੀਸੀਟੀਵੀ ਵੀ ਕਬਜ਼ੇ ਵਿੱਚ ਲਏ ਹਨ। ਮਾਮਲਾ ਪੁਰਾਣੀ ਰੰਜਿਸ਼ ਦਾ ਦੱਸਿਆ ਜਾ ਰਿਹਾ ਹੈ। ਦੋਵਾਂ ਧਿਰਾਂ ਦੀ ਪਛਾਣ ਕਰਕੇ ਮਾਮਲੇ ਦੀ ਜਾਂਚ ਕਰਕੇ ਬਣਦੀ ਕਾਰਵਾਈ ਕੀਤੀ ਜਾਵੇਗੀ। ਪੁਲਿਸ ਨੇ ਰਾਤ 12 ਵਜੇ ਤੱਕ ਇਲਾਕੇ ਦੀ ਤਲਾਸ਼ੀ ਲਈ। ਪੁਲਿਸ ਜਲਦੀ ਹੀ ਸੀਸੀਟੀਵੀ ਵਿੱਚ ਹਮਲਾ ਕਰਨ ਵਾਲੇ ਨੌਜਵਾਨ ਦਾ ਪਤਾ ਲਗਾ ਲਵੇਗੀ।

ਇਹ ਵੀ ਪੜ੍ਹੋ : Ludhiana Route Plan: ਲੁਧਿਆਣਾ 'ਚ ਸੂਬਾ ਪੱਧਰੀ ਸਮਾਗਮ ਨੂੰ ਲੈ ਕੇ ਰੂਟ ਪਲਾਨ ਜਾਰੀ; ਇਨ੍ਹਾਂ ਸੜਕਾਂ 'ਤੇ ਜਾਣ ਲਈ ਅੱਜ ਦੇ ਦਿਨ ਲਈ ਕਰੋ ਗੁਰੇਜ਼

ਲੁਧਿਆਣਾ ਤੋਂ ਭਰਤ ਸ਼ਰਮਾ ਦੀ ਰਿਪੋਰਟ

Trending news