Faridkot Accident: ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਵਾੜਾ ਭਾਈਕਾ ਨੇੜੇ ਬੀਤੀ ਰਾਤ ਵਾਪਰੇ ਸੜਕ ਹਾਦਸੇ ਵਿੱਚ ਪੰਜ ਵਿਅਕਤੀਆਂ ਦੀ ਮੌਤ ਹੋ ਜਾਣ ਕਾਰਨ ਲਾਸ਼ਾਂ ਦਾ ਪੋਸਟਮਾਰਟਮ ਨਾ ਹੋਣ ਕਾਰਨ ਉਨ੍ਹਾਂ ਦੇ ਰਿਸ਼ਤੇਦਾਰਾਂ ਨੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਅੱਗੇ ਧਰਨਾ ਦਿੱਤਾ।
Trending Photos
Faridkot Accident: ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਵਾੜਾ ਭਾਈਕਾ ਨੇੜੇ ਬੀਤੀ ਰਾਤ ਵਾਪਰੇ ਸੜਕ ਹਾਦਸੇ ਵਿੱਚ ਪੰਜ ਵਿਅਕਤੀਆਂ ਦੀ ਮੌਤ ਹੋ ਜਾਣ ਕਾਰਨ ਲਾਸ਼ਾਂ ਦਾ ਪੋਸਟਮਾਰਟਮ ਨਾ ਹੋਣ ਕਾਰਨ ਉਨ੍ਹਾਂ ਦੇ ਰਿਸ਼ਤੇਦਾਰਾਂ ਨੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਅੱਗੇ ਧਰਨਾ ਦਿੱਤਾ। ਕਾਬਿਲੇਗੌਰ ਹੈ ਕਿ ਬੀਤੀ ਰਾਤ ਬਠਿੰਡਾ ਵੱਲੋਂ ਆ ਰਹੀਆਂ ਦੋ ਕਾਰਾਂ ਦੀ ਆਹਮੋ-ਸਾਹਮਣੇ ਹੋਈ ਟੱਕਰ ਵਿੱਚ ਪੰਜ ਵਿਅਕਤੀਆਂ ਦੀ ਮੌਤ ਹੋ ਗਈ ਸੀ।
ਪੁਲਿਸ ਮੁਤਾਬਕ ਬਠਿੰਡਾ-ਅੰਮ੍ਰਿਤਸਰ ਕੌਮੀ ਸ਼ਾਹਰਾਹ ਉਤੇ ਦੋ ਕਾਰਾਂ ਬਠਿੰਡਾ ਤੋਂ ਬਾਜਾਖਾਨਾ ਵੱਲ ਆ ਰਹੀਆਂ ਸਨ। ਕਾਰਾਂ ਦੀ ਰਫ਼ਤਾਰ ਤੇਜ਼ ਹੋਣ ਕਾਰਨ ਪਿੱਛੋਂ ਆ ਰਹੀ ਕਾਰ ਸਾਹਮਣੇ ਤੋਂ ਆ ਰਹੀ ਕਾਰ ਨਾਲ ਟਕਰਾ ਗਈ ਅਤੇ ਫਿਰ ਦਰੱਖਤ ਨਾਲ ਜਾ ਟਕਰਾਈ। ਜਿਸ ਕਾਰਨ ਕਾਰ ਵਿੱਚ ਬੈਠੇ ਪੰਜੇ ਵਿਅਕਤੀਆਂ ਦੀ ਮੌਤ ਹੋ ਗਈ।
ਮ੍ਰਿਤਕਾਂ ਦੀ ਪਛਾਣ ਮਨਪ੍ਰੀਤ ਸਿੰਘ ਪੁੱਤਰ ਬਲਜੀਤ ਸਿੰਘ ਵਾਸੀ ਕੋਠੇ ਰਾਮਸਰ (ਅਬੂ ਕੋਟਲੀ) ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ, ਰੋਹਿਤ (ਉਮਰ ਕਰੀਬ 17 ਸਾਲ) ਪੁੱਤਰ ਜਸਵੀਰ ਸਿੰਘ ਵਾਸੀ ਗਿੱਦੜਬਾਹਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ, ਹਰਪਿੰਦਰ ਸਿੰਘ ਪੁੱਤਰ ਕਿੱਕਰ ਸਿੰਘ ਵਾਸੀ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ, ਨਰੂਆਣਾ ਹਾਲ ਅਬਾਦ ਬੰਗੀ ਨਗਰ ਅਮਰਪੁਰਾ ਬਸਤੀ ਗਲੀ ਨੰਬਰ 1 ਬਠਿੰਡਾ, ਅਮਨਦੀਪ ਸਿੰਘ ਪੁੱਤਰ ਕਾਲਾ ਸਿੰਘ ਵਾਸੀ ਬਾਹੋ ਯਾਤਰੀ ਜ਼ਿਲ੍ਹਾ ਬਠਿੰਡਾ ਤੇ ਨਾਨਕ ਸਿੰਘ ਪੁੱਤਰ ਗੁਰਲਾਲ ਸਿੰਘ ਵਾਸੀ ਰਾਏਕੇ ਕਲਾਂ ਜ਼ਿਲ੍ਹਾ ਬਠਿੰਡਾ ਸ਼ਾਮਲ ਹਨ।
ਸੂਤਰਾਂ ਦੀ ਮੰਨੀਏ ਤਾਂ ਉਪਰੋਕਤ ਦੋਵੇਂ ਕਾਰਾਂ ਵਿੱਚ ਬੈਠੇ ਵਿਅਕਤੀਆਂ ਦੀ ਪਹਿਲਾਂ ਵੀ ਬਠਿੰਡਾ 'ਚ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ ਸੀ ਅਤੇ ਉਸ ਤੋਂ ਬਾਅਦ ਉਹ ਇੱਕ ਦੂਜੇ ਵੱਲ ਜਾ ਰਹੇ ਸਨ ਅਤੇ ਦੋਵਾਂ ਦੀ ਰਫਤਾਰ ਬਹੁਤ ਤੇਜ਼ ਸੀ। ਇਹੀ ਕਾਰਨ ਹੈ ਕਿ ਪਿਛਲੀ ਕਾਰ 'ਚ ਬੈਠੇ ਲੋਕਾਂ ਦੀ ਤਾਂ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਸਾਹਮਣੇ ਵਾਲੀ ਕਾਰ 'ਚ ਬੈਠੇ ਵਿਅਕਤੀ ਰਾਤ ਨੂੰ ਹੀ ਉਥੋਂ ਭੱਜ ਗਏ ਅਤੇ ਉਨ੍ਹਾਂ ਬਾਰੇ ਕੁਝ ਪਤਾ ਨਹੀਂ ਲੱਗ ਸਕਿਆ।
ਇਸ ਸਬੰਧੀ ਪੁਲਿਸ ਦਾ ਕਹਿਣਾ ਹੈ ਕਿ ਜਾਂਚ 'ਚ ਸਾਹਮਣੇ ਆਇਆ ਹੈ ਕਿ ਉਕਤ ਕਾਰ 'ਚ ਸਵਾਰ ਵਿਅਕਤੀ ਜਲੰਧਰ ਦੇ ਰਹਿਣ ਵਾਲੇ ਸਨ ਅਤੇ ਕਾਰ ਨੰਬਰ ਤੋਂ ਉਨ੍ਹਾਂ ਦੀ ਪਹਿਚਾਣ ਕੀਤੀ ਜਾ ਰਹੀ ਹੈ ਤਾਂ ਜੋ ਪੂਰੇ ਮਾਮਲੇ ਦੀ ਜਾਣਕਾਰੀ ਮਿਲ ਸਕੇ। ਦੂਜੇ ਪਾਸੇ ਉਪਰੋਕਤ ਸਾਰੇ ਵਿਅਕਤੀਆਂ ਦੀਆਂ ਲਾਸ਼ਾਂ ਨੂੰ ਜੀ.ਜੀ.ਐਸ.ਐਮ.ਸੀ.ਐਚ. ਜਿੱਥੇ ਐਤਵਾਰ ਸ਼ਾਮ 4 ਵਜੇ ਤੱਕ ਸਿਰਫ਼ ਦੋ ਵਿਅਕਤੀਆਂ ਦਾ ਪੋਸਟਮਾਰਟਮ ਹੋ ਸਕਿਆ, ਉੱਥੇ ਉਨ੍ਹਾਂ ਦੇ ਰਿਸ਼ਤੇਦਾਰਾਂ ਨੇ ਜੀਜੀਐਸਐਮਸੀਐਚ ਵਿੱਚ ਧਰਨਾ ਦਿੱਤਾ।
ਇਸ ਦੌਰਾਨ ਉਨ੍ਹਾਂ ਕਿਹਾ ਕਿ ਉਹ ਸਵੇਰ ਤੋਂ ਹੀ ਪੋਸਟਮਾਰਟਮ ਲਈ ਬੈਠੇ ਹਨ ਅਤੇ ਸਿਰਫ਼ ਦੋ ਵਿਅਕਤੀਆਂ ਦਾ ਪੋਸਟਮਾਰਟਮ ਹੋਇਆ ਹੈ। ਜਦਕਿ ਬਾਕੀ ਤਿੰਨ ਅਜੇ ਤੱਕ ਨਹੀਂ ਕੀਤੇ ਗਏ ਹਨ। ਜਦੋਂ ਕਿ ਜੇ ਪੋਸਟਮਾਰਟਮ ਸਮੇਂ ਸਿਰ ਹੋ ਗਿਆ ਹੁੰਦਾ ਤਾਂ ਉਹ ਸਮੇਂ ਸਿਰ ਜਾ ਕੇ ਉਸਦਾ ਅੰਤਿਮ ਸਸਕਾਰ ਕਰ ਲੈਂਦੇ ਪਰ ਇੱਥੇ ਉਸ ਦੀ ਸੁਣਵਾਈ ਨਹੀਂ ਹੋ ਰਹੀ।
ਮ੍ਰਿਤਕ ਦੇ ਵਾਰਸਾਂ ਵੱਲੋਂ ਧਰਨਾ ਦੇਣ ਤੋਂ ਬਾਅਦ ਪੁਲਿਸ ਮੁਲਾਜ਼ਮਾਂ ਨੇ ਪਹਿਲਾਂ ਉਨ੍ਹਾਂ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ ਪਰ ਸਹਿਮਤ ਨਹੀਂ ਹੋਏ। ਡੀਐਸਪੀ ਵਰਿਆਮ ਸਿੰਘ ਮੌਕੇ ਉਤੇ ਪੁੱਜੇ ਅਤੇ ਉਨ੍ਹਾਂ ਦੇ ਭਰੋਸੇ ਉਤੇ ਕਰੀਬ 45 ਮਿੰਟ ਬਾਅਦ ਧਰਨਾ ਸਮਾਪਤ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ : Faridkot Accident News: ਫਰੀਦਕੋਟ 'ਚ ਵਾਪਰਿਆ ਦਰਦਨਾਕ ਹਾਦਸਾ, 5 ਲੋਕਾਂ ਦੀ ਹੋਈ ਮੌਤ
ਦੇਵ ਅਨੰਦ ਸ਼ਰਮਾ ਦੀ ਰਿਪੋਰਟ