ਜਾਣੋ ਕੀ ਹੈ ਚਾਰ ਸਾਲ ਪੁਰਾਣਾ ਮਾਮਲਾ? ਜਿਸ 'ਚ ਰਾਹੁਲ ਗਾਂਧੀ ਨੂੰ ਠਹਿਰਾਇਆ ਗਿਆ ਦੋਸ਼ੀ
Advertisement

ਜਾਣੋ ਕੀ ਹੈ ਚਾਰ ਸਾਲ ਪੁਰਾਣਾ ਮਾਮਲਾ? ਜਿਸ 'ਚ ਰਾਹੁਲ ਗਾਂਧੀ ਨੂੰ ਠਹਿਰਾਇਆ ਗਿਆ ਦੋਸ਼ੀ

Rahul Gandhi latest News: ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੂੰ ਮੋਦੀ ਸਰਨੇਮ ਮਾਮਲੇ 'ਚ ਸੂਰਤ ਦੀ ਅਦਾਲਤ ਨੇ ਦੋਸ਼ੀ ਕਰਾਰ ਦਿੱਤਾ ਹੈ। ਦਰਅਸਲ, ਰਾਹੁਲ ਗਾਂਧੀ ਨੇ 2019 ਵਿੱਚ ਕਰਨਾਟਕ ਵਿੱਚ ਇੱਕ ਰੈਲੀ ਵਿੱਚ ਬਿਆਨ ਦਿੱਤਾ ਸੀ ਕਿ ਸਾਰੇ ਚੋਰਾਂ ਦਾ ਸਰਨੇਮ ਮੋਦੀ ਕਿਉਂ ਹੈ? 

ਜਾਣੋ ਕੀ ਹੈ ਚਾਰ ਸਾਲ ਪੁਰਾਣਾ ਮਾਮਲਾ? ਜਿਸ 'ਚ ਰਾਹੁਲ ਗਾਂਧੀ ਨੂੰ ਠਹਿਰਾਇਆ ਗਿਆ ਦੋਸ਼ੀ

Rahul Gandhi latest News: ਸੂਰਤ ਦੀ ਅਦਾਲਤ ਨੇ ਰਾਹੁਲ ਗਾਂਧੀ (Rahul Gandhi) ਨੂੰ ਮੋਦੀ ਸਰਨੇਮ ਮਾਣਹਾਨੀ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ 2 ਸਾਲ ਦੀ ਸਜ਼ਾ ਸੁਣਾਈ ਹੈ। 2019 ਲੋਕ ਸਭਾ ਚੋਣ ਪ੍ਰਚਾਰ ਦੌਰਾਨ ਰਾਹੁਲ ਗਾਂਧੀ ਨੇ ਮੋਦੀ ਸਰਨੇਮ (pm modi surname) 'ਤੇ ਟਿੱਪਣੀ ਕਰਦੇ ਹੋਏ ਕਿਹਾ ਸੀ ਕਿ ਸਾਰੇ ਚੋਰਾਂ ਦੇ ਨਾਂਅ ਮੋਦੀ ਕਿਵੇਂ ਹੈ? ਸੂਰਤ ਦੀ ਸੀਜੇਐਮ ਅਦਾਲਤ ਨੇ ਸਵੇਰੇ 11 ਵਜੇ ਆਪਣਾ ਫੈਸਲਾ ਸੁਣਾਉਂਦੇ ਹੋਏ ਰਾਹੁਲ ਗਾਂਧੀ ਨੂੰ ਦੋਸ਼ੀ ਕਰਾਰ ਦਿੱਤਾ। 

ਸੂਰਤ ਦੀ ਸੀਜੇਐਮ ਅਦਾਲਤ ਵਿੱਚ ਪੁੱਜਣ ’ਤੇ ਅਦਾਲਤ ਨੇ ਰਾਹੁਲ ਗਾਂਧੀ ਨੂੰ ਦੋਸ਼ੀ ਕਰਾਰ ਦਿੱਤਾ। ਇਸ ਤੋਂ ਬਾਅਦ ਕੋਰਟ ਨੇ ਰਾਹੁਲ ਗਾਂਧੀ (Rahul Gandhi) ਨੂੰ ਪੁੱਛਿਆ ਕਿ ਤੁਸੀਂ ਕੀ ਕਹਿਣਾ ਚਾਹੁੰਦੇ ਹੋ ਤਾਂ ਰਾਹੁਲ ਗਾਂਧੀ ਨੇ ਕਿਹਾ, ਮੈਂ ਹਮੇਸ਼ਾ ਭ੍ਰਿਸ਼ਟਾਚਾਰ ਦੇ ਖਿਲਾਫ ਬੋਲਦਾ ਹਾਂ। ਮੈਂ ਜਾਣ ਬੁੱਝ ਕੇ ਕਿਸੇ ਦੇ ਖਿਲਾਫ ਨਹੀਂ ਬੋਲਿਆ। ਇਸ ਨਾਲ ਕਿਸੇ ਨੂੰ ਕੋਈ ਨੁਕਸਾਨ ਨਹੀਂ ਹੋਇਆ।

ਇਹ ਵੀ ਪੜ੍ਹੋ: ਕਪਤਾਨ ਸ਼ਿਖਰ ਧਵਨ ਨੇ ਦੱਸਿਆ- 'ਕੌਣ ਹੁੰਦਾ ਹੈ ਪੰਜਾਬੀ'

ਰਾਹੁਲ ਗਾਂਧੀ ਮਾਣਹਾਨੀ ਮਾਮਲੇ 'ਚ ਅਦਾਲਤ 'ਚ ਪੇਸ਼ ਹੋਣ ਲਈ ਅੱਜ ਸਵੇਰੇ ਸੂਰਤ ਪਹੁੰਚੇ। ਉਹ ਸਵਾ 11 ਵਜੇ ਸੂਰਤ ਦੀ ਜ਼ਿਲ੍ਹਾ ਅਤੇ ਸੈਸ਼ਨ ਅਦਾਲਤ ਵਿੱਚ ਪਹੁੰਚੇ। ਇਸ ਤੋਂ ਬਾਅਦ ਅਦਾਲਤੀ ਕਾਰਵਾਈ ਸ਼ੁਰੂ ਹੋਈ। ਇਸ ਮਾਮਲੇ 'ਚ ਫੈਸਲਾ ਸੁਣਾਉਂਦੇ ਹੋਏ ਅਦਾਲਤ ਨੇ ਉਸ ਨੂੰ ਆਈਪੀਸੀ ਦੀ ਧਾਰਾ 504 ਤਹਿਤ ਮਾਣਹਾਨੀ ਦਾ ਦੋਸ਼ੀ ਠਹਿਰਾਇਆ। ਰਾਹੁਲ ਗਾਂਧੀ ਖ਼ਿਲਾਫ਼ ਇਹ ਮਾਣਹਾਨੀ ਦਾ ਕੇਸ ਦੋ ਧਾਰਾਵਾਂ 499 ਅਤੇ 504 ਵਿੱਚ ਸੀ। ਆਈਪੀਸੀ ਦੀ ਧਾਰਾ 504 ਦੋਸ਼ੀ ਪਾਏ ਜਾਣ 'ਤੇ ਦੋ ਸਾਲ ਦੀ ਕੈਦ ਦੀ ਵਿਵਸਥਾ ਕਰਦੀ ਹੈ। ਹੁਣ ਅਦਾਲਤ ਨੇ ਰਾਹੁਲ ਨੂੰ ਦੋਸ਼ੀ ਠਹਿਰਾਇਆ ਹੈ, ਪਰ ਸਜ਼ਾ ਦਾ ਐਲਾਨ ਨਹੀਂ ਕੀਤਾ ਹੈ।

ਜਾਣੋ ਕੀ ਹੈ ਚਾਰ ਸਾਲ ਪੁਰਾਣਾ ਮਾਮਲਾ (Modi surname remark)
ਰਾਹੁਲ ਗਾਂਧੀ ਨੇ 13 ਅਪ੍ਰੈਲ 2019 ਨੂੰ ਕਰਨਾਟਕ ਵਿੱਚ ਇੱਕ ਚੋਣ ਰੈਲੀ ਵਿੱਚ ਕਿਹਾ ਸੀ ਕਿ ਨੀਰਵ ਮੋਦੀ, ਲਲਿਤ ਮੋਦੀ, ਨਰਿੰਦਰ ਮੋਦੀ ਦਾ ਸਰਨੇਮ ਕਾਮਨ ਕਿਉਂ ਹੈ? ਸਾਰੇ ਚੋਰਾਂ ਦਾ ਸਰਨੇਮ ਮੋਦੀ ਕਿਉਂ ਹੈ?

Trending news