Moga Murder: ਮੋਗਾ ਜ਼ਿਲ੍ਹੇ ਦੇ ਪਿੰਡ ਡੱਲਾ ਵਿੱਚ ਨੰਬਰ ਬਲਜਿੰਦਰ ਸਿੰਘ ਦਾ ਮੋਟਰਸਾਈਕਲ ਸਵਾਰ ਦੋ ਨਕਾਬਪੋਸ਼ਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ।
Trending Photos
Moga Murder: ਮੋਗਾ ਦੇ ਬਲਾਕ ਅਜੀਤਵਾਲ ਦੇ ਪਿੰਡ ਡੱਲਾ ਵਿੱਚ ਨੰਬਰ ਬਲਜਿੰਦਰ ਸਿੰਘ ਦਾ ਮੋਟਰਸਾਈਕਲ ਸਵਾਰ ਦੋ ਨਕਾਬਪੋਸ਼ਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਇਸ ਵਾਰਦਾਤ ਨਾਲ ਇਲਾਕੇ ਵਿੱਚ ਸਹਿਮ ਦਾ ਮਾਹੌਲ ਬਣ ਗਿਆ ਹੈ। ਨਕਾਬਪੋਸ਼ਾਂ ਵੱਲੋਂ ਗੋਲੀਆਂ ਲੱਗਣ ਤੋਂ ਬਾਅਦ ਜ਼ਖ਼ਮੀ ਨੂੰ ਹਸਪਤਾਲ ਪਹੁੰਚਾਇਆ ਗਿਆ ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਪੁਲਿਸ ਇਸ ਮਾਮਲੇ ਵਿੱਚ ਪਾਬੰਦੀਸ਼ੁਦਾ ਸੰਗਠਨ ਖਾਲਿਸਤਾਨ ਟਾਈਗਰ ਫੋਰਸ ਦੇ ਅੱਤਵਾਦੀ ਅਰਸ਼ ਸਿੰਘ ਡੱਲਾ ਦੇ ਕੁਨੈਕਸ਼ਨ ਦੀ ਜਾਂਚ ਕਰ ਰਹੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪੁਲਿਸ ਨੂੰ ਨੰਬਰਦਾਰ ਕਤਲ ਮਾਮਲੇ ਵਿੱਚ ਅੱਤਵਾਦੀ ਅਰਸ਼ ਡੱਲਾ ਦੇ ਹੱਥ ਹੋਣ ਦਾ ਖ਼ਦਸ਼ਾ ਹੈ।
ਜਾਣਕਾਰੀ ਅਨੁਸਾਰ ਬਲਜਿੰਦਰ ਸਿੰਘ ਜੋ ਪਿੰਡ ਦੇ ਨੰਬਰਦਾਰ ਵੀ ਸਨ, ਦੇ ਫੋਨ ’ਤੇ ਕਿਸੇ ਜਾਣਕਾਰ ਨੇ ਫੋਨ ਕੀਤਾ ਕਿ ਦਸਤਾਵੇਜ਼ਾਂ ’ਤੇ ਦਸਤਖ਼ਤ ਕਰਵਾਉਣੇ ਹਨ। ਇਸੇ ਤਹਿਤ ਹਮਲਾਵਰ ਦਸਤਖ਼ਤ ਕਰਵਾਉਣ ਦੇ ਬਹਾਨੇ ਨਾਲ ਮੋਟਰਸਾਈਕਲ ’ਤੇ ਆਏ ਤੇ ਉਨ੍ਹਾਂ ਦੇ ਘਰ 'ਚ ਵੜ ਗਏ। ਇਸ ਦੌਰਾਨ ਹਮਲਾਵਰਾਂ ਨੇ ਗੋਲ਼ੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ।
ਇਹ ਵੀ ਪੜ੍ਹੋ : Ferozepur News: ਫ਼ਿਰੋਜ਼ਪੁਰ ਕੇਂਦਰੀ ਜੇਲ੍ਹ ਵਿੱਚੋਂ ਮੌਬਾਇਲ ਫ਼ੋਨ ਮਿਲਣ ਦਾ ਸਿਲਸਿਲਾ ਜਾਰੀ, 3 ਮੋਬਾਇਲ ਫ਼ੋਨ ਬਰਾਮਦ
ਨੰਬਰਦਾਰ ਦੇ ਇੱਕ ਗੋਲ਼ੀ ਛਾਤੀ ਅਤੇ ਇੱਕ ਢਿੱਡ ਦੇ ਹੇਠਲੇ ਹਿੱਸੇ ’ਤੇ ਲੱਗੀ ਹੈ। ਇਸ ਪਿਛੋਂ ਜ਼ਖ਼ਮੀ ਹਾਲਤ 'ਚ ਨੰਬਰਦਾਰ ਬੱਲੀ ਨੂੰ ਮੋਗਾ ਦੇ ਮੈਡੀਸਿਟੀ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਘਟਨਾ ਦੀ ਸੂਚਨਾ ਮਿਲਣ ’ਤੇ ਜ਼ਿਲ੍ਹਾ ਪੁਲਸ ਮੁਖੀ ਜੇ. ਇਲਨਚੇਲੀਅਨ, ਐੱਸ.ਪੀ.ਡੀ. ਅਜੇ ਰਾਜ ਸਿੰਘ, ਥਾਣਾ ਮਹਿਣਾ ਦੇ ਮੁੱਖ ਅਫ਼ਸਰ ਰਜਿੰਦਰ ਸਿੰਘ ਮੌਕੇ ’ਤੇ ਪੁੱਜੇ, ਜਿਨ੍ਹਾਂ ਨੇ ਜਾਇਜ਼ਾ ਲਿਆ। ਪੁਲਿਸ ਵੱਲੋਂ ਸੀਸੀਟੀਵੀ ਫੁਟੇਜ ਖੰਗਾਲੀ ਜਾ ਰਹੀ ਹੈ।
ਕਾਬਿਲੇਗੌਰ ਹੈ ਕਿ ਪੰਜਾਬ ਵਿੱਚ ਲੁੱਟ ਖੋਹ ਤੇ ਕਤਲ ਦੀਆਂ ਵਾਰਾਦਾਤਾਂ ਵਾਪਰਨ ਕਾਰਨ ਲੋਕਾਂ ਵਿੱਚ ਭਾਰੀ ਸਹਿਮ ਅਤੇ ਰੋਸ ਪਾਇਆ ਜਾ ਰਿਹਾ ਹੈ। ਪੁਲਿਸ ਵੱਲੋਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਵੀ ਨਾਕਾਫੀ ਸਾਬਿਤ ਹੋ ਰਹੀਆਂ ਹਨ। ਮੁਲਜ਼ਮ ਬੇਖੌਫ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ।
ਇਹ ਵੀ ਪੜ੍ਹੋ : Batala Road Accident: ਨੈਸ਼ਨਲ ਹਾਈਵੇ 'ਤੇ ਟਰਾਲੀ ਤੇ ਸਵਿਫਟ ਗੱਡੀ ਦੀ ਹੋਈ ਟੱਕਰ, 3 ਲੋਕਾਂ ਦੀ ਹੋਈ ਮੌਤ