Jalandhar News: ਜਲੰਧਰ 'ਚ ਸਕੂਲ ਦੇ ਪ੍ਰਿੰਸੀਪਲ 'ਤੇ ਜਾਨਲੇਵਾ ਹਮਲਾ, ਵੱਢ ਦਿੱਤਾ ਕੰਨ, 2 ਗ੍ਰਿਫਤਾਰ
Advertisement
Article Detail0/zeephh/zeephh1819725

Jalandhar News: ਜਲੰਧਰ 'ਚ ਸਕੂਲ ਦੇ ਪ੍ਰਿੰਸੀਪਲ 'ਤੇ ਜਾਨਲੇਵਾ ਹਮਲਾ, ਵੱਢ ਦਿੱਤਾ ਕੰਨ, 2 ਗ੍ਰਿਫਤਾਰ

Jalandhar Crime News: ਇਸ ਮਾਮਲੇ 'ਚ ਪੁਲਿਸ ਵੱਲੋਂ ਮੁਕੱਦਮਾ ਦਰਜ ਕਰਕੇ 2 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਤਫਤੀਸ਼ ਸ਼ੁਰੂ ਕਰ ਦਿੱਤੀ ਗਈ ਹੈ। 

Jalandhar News: ਜਲੰਧਰ 'ਚ ਸਕੂਲ ਦੇ ਪ੍ਰਿੰਸੀਪਲ 'ਤੇ ਜਾਨਲੇਵਾ ਹਮਲਾ, ਵੱਢ ਦਿੱਤਾ ਕੰਨ, 2 ਗ੍ਰਿਫਤਾਰ

Punjab's Jalandhar Crime News: ਹਾਲ ਹੀ ਵਿੱਚ 9 ਅਗਸਤ ਨੂੰ ਦਲਿਤ ਭਾਈਚਾਰੇ ਵੱਲੋਂ ਮਣੀਪੁਰ ਵਿੱਚ ਔਰਤਾਂ 'ਤੇ ਹੋਏ ਅੱਤਿਆਚਾਰਾਂ ਨੂੰ ਲੈ ਕੇ ਪੂਰੇ ਪੰਜਾਬ ਵਿੱਚ ਬੰਦ (Punjab Bandh 2023) ਦਾ ਐਲਾਨ ਕੀਤਾ ਗਿਆ ਸੀ ਜਿਸਦਾ ਵੱਧ ਅਸਰ ਦੋਆਬਾ ਖੇਤਰ ਵਿੱਚ ਦੇਖਣ ਨੂੰ ਮਿਲਿਆ। ਇਸ ਦੌਰਾਨ ਮੀਡੀਆ 'ਚ ਕੁਝ ਅਜਿਹੀਆਂ ਘਟਨਾਵਾਂ ਸਾਹਮਣੇ ਆਈਆਂ, ਜਿਨ੍ਹਾਂ ਨੂੰ ਦੇਖ ਕੇ ਲੋਕਾਂ ਦਾ ਦਿਲ ਦਹਿਲ ਗਿਆ। 

ਮਿਲੀ ਜਾਣਕਾਰੀ ਦੇ ਮੁਤਾਬਕ ਜਲੰਧਰ ਦੇ ਇੱਕ ਸਕੂਲ ਦੇ ਪ੍ਰਿੰਸੀਪਲ 'ਤੇ ਕੁਝ ਅਣਪਛਾਤੇ ਹਮਲਾਵਰਾਂ ਵੱਲੋਂ ਹਮਲਾ ਕਰਕੇ ਉਸ ਨੂੰ ਬੁਰੀ ਤਰ੍ਹਾਂ ਜ਼ਖਮੀ ਕਰ ਦਿੱਤਾ ਗਿਆ ਅਤੇ ਇੰਨਾ ਹੀ ਨਹੀਂ ਉਸ ਦਾ ਕੰਨ ਵੀ ਕੱਟ ਦਿੱਤਾ ਗਿਆ ਅਤੇ ਹਮਲਾਵਰ ਫ਼ਰਾਰ ਹੋ ਗਏ।

ਇਹ ਡਰਾਉਣੀਆਂ ਤਸਵੀਰਾਂ ਦਿਖਾਈਆਂ ਨਹੀਂ ਜਾ ਸਕਦੀਆਂ। ਇਹ ਤਸਵੀਰਾਂ ਡਾ. ਅੰਬੇਡਕਰ ਮੈਮੋਰੀਅਲ ਪਬਲਿਕ ਸਕੂਲ, ਨਕੋਦਰ ਦੇ ਪ੍ਰਿੰਸੀਪਲ ਸੰਤ ਰਾਮ ਦੀਆਂ ਹਨ। ਦੱਸ ਦਈਏ ਕਿ 9 ਤਰੀਕ ਨੂੰ ਦਲਿਤ ਭਾਈਚਾਏ ਵੱਲੋਂ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਸੀ ਪਰ ਇਸਦੇ ਬਾਵਜੂਦ ਡਾ. ਅੰਬੇਡਕਰ ਮੈਮੋਰੀਅਲ ਪਬਲਿਕ ਸਕੂਲ ਖੁੱਲ੍ਹਿਆ ਹੋਇਆ ਸੀ। 

ਇਸ ਦੌਰਾਨ ਕੁਝ ਵਿਅਕਤੀ ਤੇਜ਼ਧਾਰ ਹਥਿਆਰਾਂ ਨਾਲ ਸਕੂਲ 'ਚ ਦਾਖਲ ਹੋਏ ਅਤੇ ਪ੍ਰਿੰਸੀਪਲ ਸੰਤ ਰਾਮ ਨੂੰ ਬੁਰੀ ਤਰ੍ਹਾਂ ਜ਼ਖਮੀ ਕਰ ਦਿੱਤਾ। ਇਸ ਸਬੰਧੀ ਜਾਣਕਾਰੀ ਜਲੰਧਰ ਦੇ ਥਾਣਾ ਨੰਬਰ 6 ਵਿੱਚ ਦਰਜ ਕਰਵਾਈ ਗਈ। ਪੁਲਿਸ ਵੱਲੋਂ ਇਸ 'ਤੇ ਤੁਰੰਤ ਕਾਰਵਾਈ ਕਰਦੇ ਹੋਏ 24 ਘੰਟਿਆਂ 'ਚ 2 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਗਈ। 

ਇਸ ਘਟਨਾ ਦੇ ਬਾਰੇ ਜਾਣਕਾਰੀ ਦਿੰਦੇ ਹੋਏ ਏ.ਡੀ.ਸੀ.ਪੀ ਅਦਿੱਤਿਆ ਵੱਲੋਂ ਦੱਸਿਆ ਗਿਆ ਕਿ ਉਨ੍ਹਾਂ ਨੂੰ ਕਿਸੇ ਖ਼ਾਸ ਮੁਖ਼ਬਰ ਵੱਲੋਂ ਸੂਚਨਾ ਦਿੱਤੀ ਗਈ ਕਿ ਦੋਪਹਰ ਕਰੀਬ 12:50 ਵਜੇ 2 ਵਿਅਕਤੀ ਤੇਜ਼ਧਾਰ ਹਥਿਆਰਾਂ ਲੈ ਕੇ ਲੁੱਟ ਦੀ ਮੰਸ਼ਾ ਨਾਲ ਡਾ: ਅੰਬੇਡਕਰ ਮੈਮੋਰੀਅਲ ਪਬਲਿਕ ਸਕੂਲ, ਨਕੋਦਰ ਰੋਡ, ਜਲੰਧਰ ਵਿੱਚ ਦਾਖਲ ਹੋਏ ਸਨ। 

ਇਸ ਦੌਰਾਨ ਉਨ੍ਹਾਂ ਅਣਪਛਾਤੀਆਂ ਵਿਅਕਤੀਆਂ ਨੇ ਅੰਬੇਡਕਰ ਮੈਮੋਰੀਅਲ ਪਬਲਿਕ ਸਕੂਲ ਜਲੰਧਰ ਦੇ ਪ੍ਰਿੰਸੀਪਲ ਸੰਤ ਰਾਮ ਕਟਾਰੀਆ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਅਤੇ ਪ੍ਰਿੰਸੀਪਲ ਦੇ ਸਰੀਰ ’ਤੇ ਗੰਭੀਰ ਸੱਟਾਂ ਮਾਰ ਕੇ ਫਰਾਰ ਹੋ ਗਏ। ਇਸ 'ਤੇ ਮੁਕੱਦਮਾ ਦਰਜ ਕਰਕੇ 2 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਤਫਤੀਸ਼ ਸ਼ੁਰੂ ਕਰ ਦਿੱਤੀ ਗਈ ਹੈ। 

ਦੱਸਿਆ ਜਾ ਰਿਹਾ ਹੈ ਕਿ ਦੋਵੇਂ ਦੋਸ਼ੀ ਅਬਾਦਪੁਰਾ, ਜਲੰਧਰ ਦੇ ਰਹਿਣ ਵਾਲੇ ਹਨ।

ਇਹ ਵੀ ਪੜ੍ਹੋ: Punjab News: ਸੁਪਰੀਮ ਕੋਰਟ ਕਾਲੇਜੀਅਮ ਨੇ ਕੀਤੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚਾਰ ਜੱਜਾਂ ਦੇ ਤਬਾਦਲਾ ਦੀ ਸਿਫਾਰਿਸ਼ 

(For more news apart from Punjab's Jalandhar Crime News, stay tuned to Zee PHH)

Trending news