Jalandhar Police News: ਜਲੰਧਰ ਦਿਹਾਤੀ ਪੁਲਿਸ ਨੇ ਹਥਿਆਰਾਂ ਸਮੇਤ 4 ਭਗੌੜੇ ਗੈਂਗਸਟਰ ਕੀਤੇ ਗ੍ਰਿਫ਼ਤਾਰ
Advertisement
Article Detail0/zeephh/zeephh1808780

Jalandhar Police News: ਜਲੰਧਰ ਦਿਹਾਤੀ ਪੁਲਿਸ ਨੇ ਹਥਿਆਰਾਂ ਸਮੇਤ 4 ਭਗੌੜੇ ਗੈਂਗਸਟਰ ਕੀਤੇ ਗ੍ਰਿਫ਼ਤਾਰ

Jalandhar Police News: ਜਲੰਧਰ ਦਿਹਾਤੀ ਪੁਲਿਸ ਨੇ 4 ਭਗੌੜੇ ਗੈਂਗਸਟਰਾਂ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।

Jalandhar Police News: ਜਲੰਧਰ ਦਿਹਾਤੀ ਪੁਲਿਸ ਨੇ ਹਥਿਆਰਾਂ ਸਮੇਤ 4 ਭਗੌੜੇ ਗੈਂਗਸਟਰ ਕੀਤੇ ਗ੍ਰਿਫ਼ਤਾਰ

Jalandhar Police News: ਅੱਜ ਜਲੰਧਰ ਦੇਹਾਤ ਪੁਲਿਸ ਨੂੰ ਇੱਕ ਵੱਡੀ ਸਫਲਤਾ ਮਿਲੀ ਹੈ। ਆਦਮਪੁਰ ਪੁਲਿਸ ਨੇ 4 ਭਗੌੜੇ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਤੋਂ ਹਥਿਆਰ ਵੀ ਬਰਾਮਦ ਕੀਤੇ ਹਨ। ਪੁਲਿਸ ਅਧਿਕਾਰੀ ਮੁਖਵਿੰਦਰ ਸਿੰਘ ਭੁੱਲਰ ਦੀ ਅਗਵਾਈ ਵਿੱਚ ਦਿਹਾਤੀ ਪੁਲਿਸ ਅਧਿਕਾਰੀ ਮਨਪ੍ਰੀਤ ਸਿੰਘ ਭੁੱਲਰ, ਸਬ ਡਿਵੀਜ਼ਨ ਵੱਲੋਂ ਚਲਾਈ ਗਈ ਮੁਹਿੰਮ ਤਹਿਤ ਐਸਆਈ ਮਨਪ੍ਰੀਤ ਸਿੰਘ ਥਾਣਾ ਆਦਮਪੁਰ ਤੇ ਇੰਸਪੈਕਟਰ ਪੁਸ਼ਪ ਬਾਲੀ ਕ੍ਰਾਈਮ ਬ੍ਰਾਂਚ ਜਲੰਧਰ ਦਿਹਾਤੀ ਦੇ ਸਾਂਝੇ ਆਪ੍ਰੇਸ਼ਨ ਦੌਰਾਨ ਖ਼ਤਰਨਾਕ ਭਗੌੜੇ 4 ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿਚੋਂ 3 ਪਿਸਤੌਲ, .32 ਬੋਰ 13 ਕਾਰਤੂਸ ਬਰਾਮਦ ਕੀਤੇ ਹਨ।

ਇਸ ਦੀ ਜਾਣਕਾਰੀ ਦਿੰਦੇ ਹੋਏ ਐਸਐਸਪੀ ਮੁਖਵਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ 30 ਜੁਲਾਈ ਨੂੰ ਮਹਾਵੀਰ ਸਿੰਘ ਉਰਫ਼ ਕੋਕਾ ਪੁੱਤਰ ਤਿਰਲੋਚਨ ਸਿੰਘ ਵਾਸੀ ਡਮੁੰਡਾ ਨੇ ਪੁਲਿਸ ਨੂੰ ਜਾਣਕਾਰੀ ਦਿੱਤੀ ਸੀ ਕਿ ਉਸ ਉਪਰ ਕੁਲਵੰਤ ਸਿੰਘ ਪੁੱਤਰ ਸਰਬਜੀਤ ਸਿੰਘ ਵਾਸੀ ਪਿੰਡ ਪਾਸ਼ਟਾ ਜੋ ਕਿ ਭਗੌੜਾ ਹੈ।

ਉਸ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਮਹਾਵੀਰ ਨੂੰ ਜਾਨ ਤੋਂ ਮਾਰਨ ਦੀ ਨੀਅਤ ਨਾਲ ਫਾਇਰਿੰਗ ਕੀਤੀ ਸੀ। ਇਸ ਦੌਰਾਨ ਮੁਲਜ਼ਮਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਵੀ ਕੀਤਾ ਸੀ। ਪੀੜਤ ਦੇ ਬਿਆਨਾਂ ਦੇ ਆਧਾਰ ਉਤੇ ਆਦਮਪੁਰ ਥਾਣਾ ਵਿੱਚ ਮਾਮਲਾ ਦਰਜ ਕੀਤਾ ਸੀ। ਇਸ ਤਹਿਤ ਪੁਲਿਸ ਨੇ ਅਲੱਗ-ਅਲੱਗ ਟੀਮਾਂ ਬਣਾ ਕੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਤਾਂ ਪੁਲਿਸ 4 ਲੋਕਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ।

ਐਸਐਸਪੀ ਨੇ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਕੁਲਵੰਤ ਸਿੰਘ ਪੁੱਤਰ ਸਰਬਜੀਤ ਸਿੰਘ ਵਾਸੀ ਪਾਸ਼ਟਾ, ਅਮਨਪ੍ਰੀਤ ਸਿੰਘ ਪੁੱਤਰ ਪਰਮਜੀਤ ਸਿੰਘ ਵਾਸੀ ਰੇਹਾਣਾ ਜੱਟਾਂ, ਸੌਰਵ ਉਰਫ ਗੌਰੀ ਪੁੱਤਰ ਵਿਜੇ ਕੁਮਾਰ ਵਾਸੀ ਰੇਹਾਣਾ ਜੱਟਾਂ ਸਣ ਇੱਕ ਹੋਰ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ।

ਇਹ ਵੀ ਪੜ੍ਹੋ : Haryana Violence News: ਹਰਿਆਣਾ ਦੇ ਕੁਝ ਹਿੱਸਿਆਂ 'ਚ ਇੰਟਰਨੈੱਟ 'ਤੇ ਪਾਬੰਦੀ, ਨੂਹ ਹਿੰਸਾ ਮਾਮਲੇ 'ਚ ਹੁਣ ਤੱਕ 6 ਲੋਕਾਂ ਦੀ ਮੌਤ

ਐਸਐਸਪੀ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਹੀ ਅਮਨਾ ਨਾਮਕ ਵਿਅਕਤੀ ਨੂੰ ਸਪੈਸ਼ਲ ਟਾਸਕ ਫੋਰਸ ਨੇ ਨਸ਼ੇ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜਿਆ ਸੀ। ਉਨ੍ਹਾਂ 'ਤੇ ਹਮਲਾ ਕਰਨ ਲਈ ਡੇਢ ਲੱਖ 'ਚ 3 ਪਿਸਤੌਲ ਮੁਹੱਈਆ ਕਰਵਾਏ ਸਨ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਹਥਿਆਰਾਂ ਦੇ ਪੈਸੇ ਇਟਲੀ ਵਾਸੀ ਅਮਰ ਬਸਰਾ ਹਾਲ ਫਗਵਾੜਾ ਨੇ ਦਿੱਤੇ ਸਨ।

ਇਹ ਵੀ ਪੜ੍ਹੋ : Jagraon Murder: ਜਗਰਾਓਂ 'ਚ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ; ਦਿਨ-ਦਿਹਾੜੇ ਲੜਕੀ ਦਾ ਬੇਰਹਿਮੀ ਨਾਲ ਕਤਲ

Trending news