Jalandhar News: ਜਲੰਧਰ ਦਿਹਾਤੀ ਪੁਲਿਸ ਨੇ 12 ਕਿੱਲੋ ਹੈਰੋਇਨ ਦੀ ਬਰਾਮਦਗੀ ਕੀਤੀ ਹੈ। ਆਪ੍ਰੇਸ਼ਨ ਵਿੱਚ ਪਿਛਲੇ ਤਿੰਨ ਦਿਨਾਂ ਵਿੱਚ ਕੁਲ 21 ਕਿਲੋ ਹੈਰੋਇਨ ਬਰਾਮਦ ਕੀਤੀ ਹੈ।
Trending Photos
Jalandhar News: ਸਰਹੱਦ ਪਾਰ ਤੋਂ ਲਿਆਂਦੇ ਜਾ ਰਹੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਨੈਟਵਰਕ ਖਿਲਾਫ਼ ਚੱਲ ਰਹੇ ਖੁਫੀਆ ਆਧਾਰਿਤ ਆਪ੍ਰੇਸ਼ਨ ਵਿੱਚ ਜਲੰਧਰ ਦਿਹਾਤੀ ਪੁਲਿਸ ਨੂੰ ਵੱਡੀ ਸਫਲਤਾ ਹਾਸਲ ਹੋਈ ਹੈ। ਜਲੰਧਰ ਦਿਹਾਤੀ ਪੁਲਿਸ ਨੇ 12 ਕਿੱਲੋ ਹੈਰੋਇਨ ਦੀ ਬਰਾਮਦਗੀ ਕੀਤੀ ਹੈ। ਆਪ੍ਰੇਸ਼ਨ ਵਿੱਚ ਪਿਛਲੇ ਤਿੰਨ ਦਿਨਾਂ ਵਿੱਚ ਕੁਲ 21 ਕਿਲੋ ਹੈਰੋਇਨ ਬਰਾਮਦ ਕੀਤੀ ਹੈ।
ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਕਿਹਾ ਕਿ ਇਹ ਕਾਮਯਾਬੀ ਜਲੰਧਰ ਦਿਹਾਤੀ ਪੁਲਿਸ ਵੱਲੋਂ ਨਸ਼ਾ ਸਮੱਗਲਰ ਮਲਕੀਅਤ ਕਾਲੀ ਨੂੰ 9 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤੇ ਜਾਣ ਤੋਂ ਦੋ ਦਿਨ ਮਗਰੋਂ ਮਿਲੀ ਹੈ। ਕਾਬਿਲੇਗੌਰ ਹੈ ਕਿ ਸਿਰਫ਼ 48 ਘੰਟਿਆਂ 'ਚ ਹੈਰੋਇਨ ਦੀ ਕੁੱਲ ਬਰਾਮਦਗੀ 21 ਕਿਲੋ ਹੋ ਗਈ ਹੈ।
ਇਹ ਬਰਾਮਦਗੀ 50 ਕਿਲੋਗ੍ਰਾਮ ਹੈਰੋਇਨ ਦੀ ਖੇਪ, ਜੋ ਨਸ਼ਾ ਤਸਕਰ ਮਲਕੀਅਤ ਕਾਲੀ ਦੇ ਇਸ਼ਾਰੇ 'ਤੇ ਤਿੰਨ ਤੈਰਾਕਾਂ ਵੱਲੋੰ ਪਾਕਿਸਤਾਨ ਤੋਂ ਲਿਆਂਦੀ ਗਈ ਸੀ, ਦਾ ਹੀ ਹਿੱਸਾ ਹੈ। ਪੁਲਿਸ ਟੀਮਾਂ ਨੇ ਇੱਕ ਤੈਰਾਕ ਜੋਗਾ ਸਿੰਘ ਸਮੇਤ ਘੱਟੋ-ਘੱਟ 5 ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਪ੍ਰਭਾਵਸ਼ਾਲੀ ਢੰਗ ਨਾਲ ਹੁਣ ਤੱਕ 43.5 ਕਿਲੋ ਹੈਰੋਇਨ ਫੜੀ ਹੈ, ਜਦਕਿ ਬਾਕੀ ਦੋ ਤੈਰਾਕਾਂ ਗੁਰਦੀਪ ਸਿੰਘ ਉਰਫ਼ ਰੰਗੀ ਤੇ ਗੁਰਵਿੰਦਰ ਸਿੰਘ ਉਰਫ਼ ਮਸਤੰਗੀ ਦੋਵੇਂ ਵਾਸੀ ਪਿੰਡ ਟੇਂਡੀ ਵਾਲਾ ਜ਼ਿਲ੍ਹਾ ਫਿਰੋਜ਼ਪੁਰ ਨੂੰ ਫੜਨ ਲਈ ਛਾਪੇਮਾਰੀ ਜਾਰੀ ਹੈ।
ਇਹ ਵੀ ਪੜ੍ਹੋ : Khalistan News: ਖਾਲਿਸਤਾਨ ਸਮਰਥਕਾਂ ਨੇ ਕੈਨੇਡਾ ਦੇ ਇੱਕ ਹੋਰ ਹਿੰਦੂ ਮੰਦਿਰ ਨੂੰ ਬਣਾਇਆ ਨਿਸ਼ਾਨਾ!
ਐਸ.ਐਸ.ਪੀ ਜਲੰਧਰ ਦਿਹਾਤੀ ਮੁਖਵਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਦੋਸ਼ੀ ਮਲਕੀਅਤ ਕਾਲੀ ਨੇ ਖੁਲਾਸੇ ਕੀਤੇ ਕਿ ਸੌਦੇ ਮੁਤਾਬਕ ਖੇਪ ਵੇਚਣ ਪਿਛੋਂ ਇਨ੍ਹਾਂ ਤੈਰਾਕਾਂ ਨੂੰ 1 ਕਰੋੜ ਰੁਪਏ (2 ਲੱਖ ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ) ਦਿੱਤੇ ਕੀਤੇ ਜਾਣੇ ਸਨ, ਜਦਕਿ ਪਾਕਿਸਤਾਨ ਅਧਾਰਤ ਹੈਦਰ ਅਲੀ ਨੂੰ ਹਵਾਲਾ ਜ਼ਰੀਏ 5 ਕਰੋੜ ਰੁਪਏ (10 ਲੱਖ ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ) ਭੇਜੇ ਜਾਣੇ ਸਨ। ਉਨ੍ਹਾਂ ਦੱਸਿਆ ਕਿ ਪੜਤਾਲ ਦੌਰਾਨ ਸਾਹਮਣੇ ਆਇਆ ਹੈ ਕਿ ਤਕਰੀਬਨ 6.5 ਕਿਲੋ ਹੈਰੋਇਨ ਮੁਲਜ਼ਮ ਰੰਗੀ ਤੇ ਮਸਤੰਗੀ ਕੋਲ ਹੈ ਅਤੇ ਪੁਲਿਸ ਟੀਮਾਂ ਦੋਵਾਂ ਭਗੌੜੇ ਨਸ਼ਾ ਤਸਕਰਾਂ ਨੂੰ ਫੜਨ ਲਈ ਛਾਪੇਮਾਰੀ ਕਰ ਰਹੀਆਂ ਹਨ। ਇਸ ਸਬੰਧੀ ਥਾਣਾ ਗੁਰਾਇਆ ਵਿੱਚ ਮਾਮਲਾ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ : G20 Summit 2023 Day 1: ਭਾਰਤ ਮੰਡਪਮ ਵਿਖੇ ਸ਼ੁਰੂ ਹੋਇਆ G20 ਸਿਖਰ ਸੰਮੇਲਨ, ਜਾਣੋ ਅੱਜ ਦੇ ਦਿਨ ਦਾ ਕਾਰਜਕ੍ਰਮ