Ludhiana Crime: ਲੁਧਿਆਣਾ ਵਿੱਚ ਚੋਰੀ ਅਤੇ ਲੁੱਟ-ਖੋਹ ਦੀਆਂ ਵਾਰਦਾਤਾਂ ਕਾਰਨ ਲੋਕਾਂ ਵਿੱਚ ਭਾਰੀ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ। ਇਸ ਦੌਰਾਨ ਸ਼ਹਿਰ ਵਿੱਚ ਕੱਛਾ ਗਿਰੋਹ ਵੀ ਸਰਗਰਮ ਹੋ ਚੁੱਕਾ ਹੈ।
Trending Photos
Ludhiana Crime: ਲੁਧਿਆਣਾ ਵਿੱਚ ਲੁੱਟ-ਖੋਹ ਤੇ ਹੋਰ ਵਾਰਦਾਤਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਪੁਲਿਸ ਵੱਲੋਂ ਕੀਤੇ ਜਾ ਰਹੇ ਯਤਨ ਵੀ ਨਾਕਾਫੀ ਸਾਬਿਤ ਹੋ ਰਹੇ ਹਨ। ਲੁਧਿਆਣਾ ਦੇ ਬਾੜੇਵਾਲ ਇਲਾਕੇ ਵਿੱਚ ਬਿਨਾਂ ਕੱਪੜਿਆਂ ਤੋਂ ਇੱਕ ਵਿਅਕਤੀ ਵੱਲੋਂ ਸਟੋਰ ਨੂੰ ਨਿਸ਼ਾਨਾ ਬਣਾਇਆ ਗਿਆ ਹੈ।
ਇਸ ਚੋਰ ਵੱਲੋਂ ਵੱਖਰੇ ਢੰਗ ਨਾਲ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਜਿਸ ਦੀ ਘਟਨਾ ਉਥੇ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ। ਲਿਹਾਜ਼ਾ ਮੌਕੇ ਉਪਰ ਪਹੁੰਚੀ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਉਧਰ ਦੁਕਾਨਦਾਰ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਪਹਿਲਾਂ ਵੀ ਉਸਦੇ ਸਟੋਰ ਵਿੱਚ ਚੋਰੀ ਹੋ ਚੁੱਕੀ ਹੈ ਅਤੇ ਹੁਣ ਮੁੜ ਤੋਂ ਇੱਕ ਬਿਨਾਂ ਕੱਪੜਿਆਂ ਵਾਲੇ ਵਿਅਕਤੀ ਨੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਇਸ ਵੀਡੀਓ ਵਿੱਚ ਮੁਲਜ਼ਮ ਦਾ ਚਿਹਰਾ ਵੀ ਨਜ਼ਰ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਕਾਫੀ ਨੁਕਸਾਨ ਹੋਇਆ ਹੈ ਜਿਸਨੂੰ ਲੈਕੇ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਪੁਲਿਸ ਵੱਲੋਂ ਜਲਦ ਕਾਰਵਾਈ ਦੀ ਗੱਲ ਕਹੀ ਜਾ ਰਹੀ ਹੈ।
ਕਾਬਿਲੇਗੌਰ ਹੈ ਕਿ ਕੁਝ ਦਿਨ ਪਹਿਲਾਂ ਜਲੰਧਰ 'ਚ ਕੱਛਾ ਗਿਰੋਹ ਦੇ ਮੈਂਬਰ ਸੀਸੀਟੀਵੀ ਵਿੱਚ ਨਜ਼ਰ ਆਏ ਸਨ। ਸੇਠ ਹੁਕਮ ਚੰਦ ਕਾਲੋਨੀ ਦੇ ਘਰਾਂ ਵਿੱਚ ਦਾਖ਼ਲ ਹੋਏ ਕੱਛਾ ਗੈਂਗ ਦਾ ਮਾਮਲਾ ਥਾਣਾ ਨੰਬਰ 1 ਦੀ ਪੁਲਸ ਕੋਲ ਪਹੁੰਚ ਚੁੱਕਾ ਹੈ। ਵੀਰਵਾਰ ਨੂੰ ਸਥਾਨਕ ਲੋਕਾਂ ਨੇ ਪੁਲਿਸ ਨੂੰ ਸ਼ਿਕਾਇਤ ਅਤੇ ਸੀ. ਸੀ. ਟੀ. ਵੀ. ਦੀ ਫੁਟੇਜ ਸੌਂਪੀ, ਜਿਸ ਵਿਚ ਗੈਂਗ ਦੇ ਮੈਂਬਰ ਕੈਦ ਹੋ ਗਏ ਸਨ। ਪੁਲਸ ਨੇ ਸੀ. ਸੀ. ਟੀ. ਵੀ. ਫੁਟੇਜ ਦੇ ਆਧਾਰ ਉਤੇ ਮੁਲਜ਼ਮਾਂ ਦੀ ਪਛਾਣ ਕਰਵਾਉਣੀ ਸ਼ੁਰੂ ਕਰ ਦਿੱਤੀ ਸੀ।
ਇਹ ਵੀ ਪੜ੍ਹੋ : Punjab News: ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਬਾਦਲਾਂ ਦੀ ਕੋਠੀ ਦੇ ਬਾਹਰ ਕੀਤੀ ਨਾਅਰੇਬਾਜ਼ੀ, ਦਿੱਤੀ ਚਿਤਾਵਨੀ
ਇਸ ਤੋਂ ਇਲਾਵਾ ਪੁਲਿਸ ਨੇ ਇਲਾਕੇ ਵਿਚ ਪੈਟਰੋਲਿੰਗ ਅਤੇ ਰਾਤ ਦੇ ਸਮੇਂ ਨਾਕਾਬੰਦੀ ਕਰਨ ਲਈ ਟੀਮਾਂ ਵੀ ਤਾਇਨਾਤ ਕਰ ਦਿੱਤੀਆਂ ਸਨ। ਥਾਣਾ ਨੰਬਰ 1 ਦੇ ਇੰਚਾਰਜ ਜਤਿੰਦਰ ਕੁਮਾਰ ਨੇ ਦੱਸਿਆ ਸੀ ਕਿ ਮੁਲਜ਼ਮਾਂ ਦੀ ਪਛਾਣ ਕਰਨ ਵਿਚ ਮਨੁੱਖੀ ਵਸੀਲਿਆਂ ਅਤੇ ਟੈਕਨੀਕਲ ਢੰਗ ਦੀ ਵਰਤੋਂ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : Beadbi Bills News: ਬੇਅਦਬੀ ਬਿੱਲਾਂ 'ਤੇ ਰਾਸ਼ਟਰਪਤੀ ਦੀ ਮਨਜ਼ੂਰੀ ਲਈ ਸੀਐਮ ਮਾਨ ਨੇ ਅਮਿਤ ਸ਼ਾਹ ਨੂੰ ਲਿਖੀ ਚਿੱਠੀ