Ludhiana News: STF ਲੁਧਿਆਣਾ ਰੇਂਜ ਨੇ ਗੁਪਤ ਸੂਚਨਾ ਦੇ ਆਧਾਰ ਉੱਤੇ ਕੀਤੀ ਗਈ ਕਾਰਵਾਈ ਦੌਰਾਨ ਟਿੱਬਾ ਰੋਡ ਇਲਾਕੇ ਨੇੜੇ ਇੱਕ ਦੋਸ਼ੀ ਨੂੰ 1 ਕਿਲੋ 200 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ।ਆਰੋਪੀ ਦੀ ਪਛਾਣ ਮੁਕੇਸ਼ ਸੈਣੀ ਉਰਫ਼ ਗੰਜੇ ਦੇ ਰੂਪ ਵਿੱਚ ਹੋਈ ਹੈ
Trending Photos
Ludhiana News: ਪੰਜਾਬ ਪੁਲਿਸ ਵਲੋਂ ਨਸ਼ਿਆ ਖ਼ਿਲਾਫ਼ ਚਲਾਈ ਗਈ ਮੁਹਿੰਮ ਤਹਿਤ STF ਲੁਧਿਆਣਾ ਰੇਂਜ ਦੀ ਟੀਮ ਨੂੰ ਇੱਕ ਵੱਡੀ ਸਫਲਤਾ ਮਿਲੀ ਹੈ। ਲੁਧਿਆਣਾ ਵਿੱਚ STF ਦੀ ਟੀਮ ਨੇ ਨਸ਼ਾ ਤਸਕਰਾਂ ਨੂੰ ਕਰੋੜਾਂ ਦੀ ਹੈਰੋਇਨ ਸਮੇਤ ਕਾਬੂ ਕੀਤਾ ਹੈ। STF ਲੁਧਿਆਣਾ ਰੇਂਜ ਨੇ ਗੁਪਤ ਸੂਚਨਾ ਦੇ ਆਧਾਰ ਉੱਤੇ ਕੀਤੀ ਗਈ ਕਾਰਵਾਈ ਦੌਰਾਨ ਟਿੱਬਾ ਰੋਡ ਇਲਾਕੇ ਨੇੜੇ ਇੱਕ ਦੋਸ਼ੀ ਨੂੰ 1 ਕਿਲੋ 200 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਆਰੋਪੀ ਦੀ ਪਛਾਣ ਮੁਕੇਸ਼ ਸੈਣੀ ਉਰਫ਼ ਗੰਜੇ ਦੇ ਰੂਪ ਵਿੱਚ ਹੋਈ ਹੈ। ਬਰਾਮਦ ਕੀਤੀ ਗਈ ਹੈਰੋਇਨ ਦੀ ਕੀਮਤ ਅੰਤਰਰਾਸ਼ਟਰੀ ਬਾਜ਼ਾਰ ਵਿਚ ਕਰੀਬ 6 ਕਰੋੜ ਰੁਪਏ ਦੱਸੀ ਜਾ ਰਹੀ ਹੈ।
ਪ੍ਰੈਸ ਕਾਨਫਰੰਸ ਕਰਦੇ ਹੋਏ ਐਸਟੀਐਫ ਲੁਧਿਆਣਾ ਰੇਂਜ ਦੇ ਡੀਐਸਪੀ ਅਜੇ ਕੁਮਾਰ ਨੇ ਜਾਣਕਾਰੀ ਦਿੱਤੀ ਕਿ ਪੰਜਾਬ ਪੁਲਿਸ ਵਲੋਂ ਨਸ਼ਿਆ ਖ਼ਿਲਾਫ਼ ਚਲਾਈ ਗਈ ਮੁਹਿੰਮ ਦੇ ਤਹਿਤ ਗੁਪਤ ਸੂਚਨਾ ਦੇ ਆਧਾਰ ਉੱਤੇ STF ਲੁਧਿਆਣਾ ਰੇਂਜ ਦੀ ਟੀਮ ਨੇ ਟਿੱਬਾ ਰੋਡ ਇਲਾਕੇ ਵਿੱਚ ਨਾਕੇਬੰਦੀ ਕੀਤੀ ਗਈ ਸੀ। ਇਸ ਦੌਰਾਨ ਨਾਕੇਬੰਦੀ ਉੱਤੇ ਇੱਕ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਜਦੋਂ ਰੋਕ ਗਿਆ ਤਾਂ ਉਸ ਆਪਣੀ ਬਾਈਕ ਛੱਡ ਕੇ ਭੱਜ ਲੱਗਾ। ਜਿਸ ਨੂੰ ਪੁਲਿਸ ਦੀ ਟੀਮ ਨੇ ਮੌਕੇ ਤੇ ਹੀ ਕਾਬੂ ਕਰ ਲਿਆ, ਜਦੋਂ ਉਸ ਦੀ ਤਲਾਸ਼ੀ ਲਈ ਤਾਂ ਦੋਸ਼ੀ ਦੇ ਪਿੱਠੂ ਬੈਗ ਵਿੱਚੋਂ 1 ਕਿਲੋ 200 ਗ੍ਰਾਮ ਹੈਰੋਇਨ ਬਰਾਮਦ ਹੋਈ।
ਇਹ ਵੀ ਪੜ੍ਹੋ: Amrtsar Crime News: ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਕਾਰਟੇਲ ਦਾ ਕੀਤਾ ਪਰਦਾਫਾਸ਼, 10 ਕਿਲੋ ਅਫੀਮ ਸਮੇਤ ਦੋ ਕਾਬੂ
ਉਨ੍ਹਾਂ ਦੱਸਿਆ ਕਿ ਦੋਸ਼ੀ ਦੀ ਪਹਿਚਾਣ ਮੁਕੇਸ਼ ਸੈਣੀ ਉਰਫ ਗੰਜੇ ਦੇ ਰੂਪ ਵਿੱਚ ਹੋਈ ਹੈ ਜੋ ਲੁਧਿਆਣੇ ਵਿੱਚ ਹੀ ਹੀਰੋਇਨ ਸਪਲਾਈ ਕਰਦਾ ਹੈ ਅਤੇ ਆਪ ਵੀ ਨਸ਼ੇ ਦਾ ਆਦੀ ਹੈ। ਡੀਐਸਪੀ ਅਜੇ ਕੁਮਾਰ ਨੇ ਕਿਹਾ ਕਿ ਦੋਸ਼ੀ ਖ਼ਿਲਾਫ਼ ਪਹਿਲਾਂ ਵੀ ਕਈ ਅਪਰਾਧਿਕ ਮਾਮਲੇ ਦਰਜ ਹਨ, ਜਿਸ ਤੋਂ ਹੁਣ ਟੀਮ ਵੱਲੋਂ ਅੱਗੇ ਦੀ ਪੁੱਛਗਿੱਛ ਕੀਤੀ ਜਾ ਰਹੀ ਹੈ ਜਿਸ ਵਿੱਚ ਕਈ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ।
ਇਹ ਵੀ ਪੜ੍ਹੋ: ISRO News: ਇਸਰੋ ਨੇ ਲਾਂਚ ਕੀਤਾ ਸੈਟੇਲਾਈਟ XPoSAT, 'ਬਲੈਕ ਹੋਲ' ਦੀ ਰਹੱਸਮਈ ਦੁਨੀਆ ਦਾ ਅਧਿਐਨ ਕਰੇਗਾ