Amritsar Loot News: ਨਕਾਬਪੋਸ਼ਾਂ ਨੇ ਪਿਸਤੌਲ ਦੇ ਜ਼ੋਰ 'ਤੇ ਵੇਰਕਾ ਬੂਥ ਉਪਰ ਲੁੱਟ ਦੀ ਵਾਰਦਾਤ ਨੂੰ ਦਿੱਤਾ ਅੰਜਾਮ
Advertisement
Article Detail0/zeephh/zeephh1759025

Amritsar Loot News: ਨਕਾਬਪੋਸ਼ਾਂ ਨੇ ਪਿਸਤੌਲ ਦੇ ਜ਼ੋਰ 'ਤੇ ਵੇਰਕਾ ਬੂਥ ਉਪਰ ਲੁੱਟ ਦੀ ਵਾਰਦਾਤ ਨੂੰ ਦਿੱਤਾ ਅੰਜਾਮ

Amritsar Loot News: ਅੰਮ੍ਰਿਤਸਰ ਵਿੱਚ ਵੇਰਕਾ ਦੇ ਬੂਥ ਉਪਰ ਨਕਾਬਪੋਸ਼ ਬਦਮਾਸ਼ਾਂ ਵੱਲੋਂ ਕੀਤੀ ਗਈ ਲੁੱਟ ਦੀ ਵਾਰਦਾਤ ਮਗਰੋਂ ਇਲਾਕੇ ਦੇ ਲੋਕਾਂ ਵਿੱਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ।

Amritsar Loot News: ਨਕਾਬਪੋਸ਼ਾਂ ਨੇ ਪਿਸਤੌਲ ਦੇ ਜ਼ੋਰ 'ਤੇ ਵੇਰਕਾ ਬੂਥ ਉਪਰ ਲੁੱਟ ਦੀ ਵਾਰਦਾਤ ਨੂੰ ਦਿੱਤਾ ਅੰਜਾਮ

Amritsar Loot News: ਅੰਮ੍ਰਿਤਸਰ ਵਿੱਚ ਇੱਕ ਵਾਰ ਫਿਰ ਲੁੱਟ ਦੀ ਵਾਰਦਾਤ ਨੂੰ ਵਾਪਰਨ ਨਾਲ ਲੋਕਾਂ ਵਿੱਚ ਦਹਿਸ਼ਤ ਦਾ ਦਾ ਮਾਹੌਲ ਬਣ ਗਿਆ ਹੈ। ਪਿਛਲੇ ਦਿਨੀਂ ਮਹਿਤਾ ਚੌਕ ਨੇੜੇ ਵਾਪਰੀ ਲੁੱਟ-ਖੋਹ ਦੀ ਘਟਨਾ ਵਾਂਗ ਇਸ ਨੂੰ ਵੀ ਤਿੰਨ ਨਕਾਬਪੋਸ਼ਾਂ ਵੱਲੋਂ ਬੰਦੂਕ ਦਾ ਡਰਾਵਾ ਦੇ ਕੇ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਸੀ। ਇਹ ਲੁੱਟ ਦੀ ਵਾਰਦਾਤ ਅੰਮ੍ਰਿਤਸਰ ਉੱਤਰੀ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਦੇ ਘਰ ਤੋਂ ਮਹਿਜ਼ 100 ਮੀਟਰ ਦੀ ਦੂਰੀ 'ਤੇ ਸਥਿਤ ਪਾਰਕ ਸਥਿਤ ਵੇਰਕਾ ਬੂਥ 'ਤੇ ਹੋਈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਸਵੇਰੇ 5 ਵਜੇ ਦੇ ਕਰੀਬ ਵਾਪਰੀ। ਵੇਰਕਾ ਮਿਲਕ ਪਲਾਂਟ ਤੋਂ ਦੁੱਧ ਦੀ ਸਪਲਾਈ ਲੈ ਕੇ ਆਉਣ ਵਾਲੀਆਂ ਗੱਡੀਆਂ ਗਰੀਨ ਐਵੀਨਿਊ ਪਾਰਕ ਸਥਿਤ ਵੇਰਕਾ ਬੂਥ ’ਤੇ ਪੁੱਜੀਆਂ। ਇਸ ਦੌਰਾਨ ਤਿੰਨ ਨਕਾਬਪੋਸ਼ ਮੋਟਰਸਾਈਕਲ 'ਤੇ ਸਵਾਰ ਹੋ ਕੇ ਉਥੇ ਪਹੁੰਚ ਗਏ।
ਇੱਕ ਮੋਟਰਸਾਈਕਲ 'ਤੇ ਬੈਠਾ ਸੀ, ਉਦੋਂ ਹੀ ਦੋ ਨੇ ਮੋਟਰਸਾਈਕਲ ਤੋਂ ਉਤਰ ਕੇ ਦੁੱਧ ਦੀ ਸਪਲਾਈ ਅਨਲੋਡ ਕਰ ਰਹੇ ਵਿਅਕਤੀ ਨੂੰ ਘੇਰ ਲਿਆ।

ਇੱਕ ਨੇ ਪਿਸਤੌਲ ਵਿਖਾਇਆ ਅਤੇ ਦੂਜੇ ਨੇ ਜੇਬ ਵਿੱਚੋਂ ਸਭ ਕੁਝ ਕੱਢਣ ਲਈ ਕਿਹਾ। ਵਾਰ-ਵਾਰ ਵਿਕਰੇਤਾ ਦੀ ਲੱਤ 'ਤੇ ਗੋਲੀ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ।
ਜਿਨ੍ਹਾਂ ਨੇ ਬੰਦੂਕ ਦੇ ਜ਼ੋਰ 'ਤੇ ਲੁਟੇਰਿਆਂ ਨੇ ਦੁੱਧ ਦੀ ਵਿਕਰੀ ਤੋਂ 10 ਹਜ਼ਾਰ ਰੁਪਏ ਦੀ ਨਕਦੀ ਖੋਹ ਲਈ। ਇਸ ਦੇ ਨਾਲ ਹੀ ਕੰਨਾਂ ਵਿੱਚ ਪਾਈ ਸੋਨੇ ਦੀ ਵਾਲੀ ਅਤੇ ਹੱਥ ਵਿੱਚ ਪਾਈ ਹੋਈ ਚਾਂਦੀ ਦਾ ਕੜਾ ਵੀ ਉਤਾਰ ਲਿਆ। ਇਹ ਸਾਰੀ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ। ਸੋਸ਼ਲ ਮੀਡੀਆ ਉਪਰ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।

ਸੀਸੀਟੀਵੀ ਦੇ ਆਧਾਰ 'ਤੇ ਕਾਰਵਾਈ ਸ਼ੁਰੂ

ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਸੀਸੀਟੀਵੀ ਕੈਮਰਿਆਂ ਦੇ ਆਧਾਰ ਉਤੇ ਕਾਰਵਾਈ ਕੀਤੀ ਜਾ ਰਹੀ ਹੈ। ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਨੂੰ ਵੀ ਸਕੈਨ ਕੀਤਾ ਜਾ ਰਿਹਾ ਹੈ ਤਾਂ ਜੋ ਲੁਟੇਰਿਆਂ ਦੀ ਗਤੀਵਿਧੀ ਤੇ ਮੋਟਰਸਾਈਕਲ ਤੋਂ ਕੁਝ ਜਾਣਕਾਰੀ ਹਾਸਲ ਕੀਤੀ ਜਾ ਸਕੇ।

ਇਹ ਵੀ ਪੜ੍ਹੋ : Punjab News: ਲੁਧਿਆਣਾ 'ਚ ਅਕਾਲੀ ਦਲ ਅੰਮ੍ਰਿਤਸਰ ਦੇ ਸਾਬਕਾ ਪ੍ਰਧਾਨ 'ਤੇ ਛੇੜਛਾੜ ਦਾ ਮਾਮਲਾ ਦਰਜ!

ਅੰਮ੍ਰਿਤਸਰ ਵਿੱਚ ਲੁੱਟ ਖੋਹ, ਫਾਇਰਿੰਗ ਤੇ ਚੋਰੀ ਦੀਆਂ ਵਾਪਰ ਰਹੀਆਂ ਵਾਰਦਾਤਾਂ ਕਾਰਨ ਲੋਕਾਂ ਵਿੱਚ ਭਾਰੀ ਸਹਿਮ ਪਾਇਆ ਜਾ ਰਿਹਾ ਹੈ। ਪੁਲਿਸ ਵੱਲੋਂ ਕੀਤੀ ਜਾ ਰਹੀ ਕਾਰਵਾਈ ਵੀ ਨਾਕਾਫੀ ਸਾਬਿਤ ਹੋ ਰਹੀਆਂ ਹਨ।

ਇਹ ਵੀ ਪੜ੍ਹੋ : ਪਤਨੀ ਨਾਲ 'Carry On Jatta 3' ਫਿਲਮ ਵੇਖਣ ਪਹੁੰਚੇ ਪੰਜਾਬ CM ਭਗਵੰਤ ਮਾਨ!

Trending news