Bathinda News: ਰਾਮਪੁਰਾ ਦੇ ਪਿੰਡ ਸਿਧਾਣਾ ਵਿੱਚ ਠੀਕਰੀ ਪਹਿਰਾ ਦੇ ਰਹੇ ਨਸ਼ਾ ਵਿਰੋਧੀ ਕਮੇਟੀ ਦੇ ਮੈਂਬਰ ਜਸਵੀਰ ਸਿੰਘ ਦੇ ਕਤਲ ਦੇ ਮਾਮਲੇ ਵਿੱਚ ਨਵਾਂ ਮੋੜ ਆਇਆ ਹੈ।
Trending Photos
Bathinda News: ਬੀਤੀ ਰਾਤ ਰਾਮਪੁਰਾ ਦੇ ਪਿੰਡ ਸਿਧਾਣਾ ਵਿੱਚ ਠੀਕਰੀ ਪਹਿਰਾ ਦੇ ਰਹੇ ਨਸ਼ਾ ਵਿਰੋਧੀ ਕਮੇਟੀ ਦੇ ਮੈਂਬਰ ਜਸਵੀਰ ਸਿੰਘ ਦੇ ਕਤਲ ਦੇ ਮਾਮਲੇ ਵਿੱਚ ਨਵਾਂ ਮੋੜ ਆਇਆ ਹੈ। ਇਸ ਘਟਨਾ ਦਾ ਇੱਕ ਸੀਸੀਟੀਵੀ ਸਾਹਮਣੇ ਆਇਆ ਹੈ। ਪੁਲਿਸ ਦੀ ਜਾਂਚ ਤੋਂ ਬਾਅਦ ਇਹ ਗੱਲ ਸਾਫ਼ ਹੋ ਗਈ ਕਿ ਜਸਵੀਰ ਦਾ ਕਤਲ ਨਹੀਂ ਹੋਇਆ, ਉਸਦੀ ਮੌਤ ਲਾਪਰਵਾਹੀ ਕਾਰਨ ਹੋਈ ਹੈ।
ਇਸ ਮਾਮਲੇ ਵਿੱਚ ਐਸਐਸਪੀ ਬਠਿੰਡਾ ਦਾ ਬਿਆਨ ਵੀ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਇਹ ਕਤਲ ਨਹੀਂ ਸਗੋਂ ਲਾਪਰਵਾਹੀ ਕਾਰਨ ਮੌਤ ਹੋਈ ਹੈ। ਜਦਕਿ ਬਾਈਕ ਸਵਾਰ ਬੇਕਸੂਰ ਹੈ। ਦੱਸ ਦਈਏ ਕਿ ਸ਼ਨਿੱਚਰਵਾਰ ਨੂੰ ਪਿੰਡ ਸਿਧਾਣਾ ਵਿੱਚ ਨਸ਼ਾ ਤਸਕਰਾਂ ਨੂੰ ਫੜਨ ਲਈ ਠੀਕਰੀ ਪਹਿਰਾ ਦੇ ਰਹੇ ਕਮੇਟੀ ਮੈਂਬਰ ਜਸਵੀਰ ਸਿੰਘ ਦੀ ਮੌਤ ਹੋ ਜਾਣ ਦੇ ਮਾਮਲੇ ਵਿੱਚ ਪੁਲਿਸ ਨੇ ਉਸ ਦੇ ਭਰਾ ਦੇ ਬਿਆਨਾਂ 'ਤੇ ਦੋ ਵਿਅਕਤੀਆਂ ਖਿਲਾਫ਼ ਕਤਲ ਦਾ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ ਸੀ।
ਦੂਜੇ ਪਾਸੇ ਇਸ ਮਾਮਲੇ 'ਚ ਸਰਕਾਰ ਤੋਂ ਮੁਆਵਜ਼ਾ ਦਿਵਾਉਣ ਲਈ ਪਿੰਡ ਦੇ ਲੋਕਾਂ ਨੇ ਸੋਮਵਾਰ ਨੂੰ ਮੌੜ ਚੌਕ 'ਚ ਥਾਣੇ ਦਾ ਘਿਰਾਓ ਕਰਕੇ ਹਾਈਵੇ 'ਤੇ ਜਾਮ ਲਗਾ ਦਿੱਤਾ। ਇਸ ਦੌਰਾਨ ਸਾਰੀ ਘਟਨਾ ਦੌਰਾਨ ਇੱਕ ਸੀ.ਸੀ.ਟੀ.ਵੀ. ਜਿਸ ਤੋਂ ਬਾਅਦ ਪੁਲਿਸ ਨੇ ਮਾਮਲੇ ਦੀ ਜਾਂਚ ਕੀਤੀ ਤਾਂ ਸਾਹਮਣੇ ਆਇਆ ਕਿ ਜਸਵੀਰ ਦਾ ਕਤਲ ਨਹੀਂ ਹੋਇਆ ਸਗੋਂ ਉਸਦੀ ਮੌਤ ਅਣਗਹਿਲੀ ਕਾਰਨ ਹੋਈ ਹੈ।
ਐਸਐਸਪੀ ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਇਸ ਘਟਨਾ ਵਿੱਚ ਇੱਕ ਸੀ.ਸੀ.ਟੀ.ਵੀ. ਜਾਂਚ ਅਤੇ ਪੁਲਿਸ ਦੀ ਜਾਂਚ ਤੋਂ ਬਾਅਦ ਇਹ ਗੱਲ ਸਾਫ਼ ਹੋ ਗਈ ਕਿ ਜਸਵੀਰ ਦਾ ਕਤਲ ਨਹੀਂ ਹੋਇਆ, ਉਸਦੀ ਮੌਤ ਅਣਗਹਿਲੀ ਕਾਰਨ ਹੋਈ ਹੈ। ਦੋਵੇਂ ਨੌਜਵਾਨਾਂ ਨੇ ਉਥੋਂ ਭੱਜਣ ਦੀ ਕੋਸ਼ਿਸ਼ ਜ਼ਰੂਰ ਕੀਤੀ ਸੀ। ਹੁਣ ਪੁਲਿਸ ਜਾਂਚ ਕਰ ਰਹੀ ਹੈ ਅਤੇ ਸੀਸੀਟੀਵੀ ਫੁਟੇਜ ਅਨੁਸਾਰ ਜਿਸ ਨੌਜਵਾਨ ਦੇ ਹਮਲੇ ਕਾਰਨ ਜਸਵੀਰ ਦੀ ਮੌਤ ਹੋਈ ਹੈ, ਦੀ ਪਹਿਚਾਣ ਕਰਕੇ ਅਗਲੀ ਕਾਰਵਾਈ ਕੀਤੀ ਜਾਵੇਗੀ।
ਇਸ ਮਾਮਲੇ ਵਿੱਚ ਨਸ਼ਾ ਤਸਕਰਾਂ ਦੀ ਕੋਈ ਸ਼ਮੂਲੀਅਤ ਸਾਹਮਣੇ ਨਹੀਂ ਆਈ ਹੈ। ਉਨ੍ਹਾਂ ਦੀ ਪਰਿਵਾਰ ਨਾਲ ਗੱਲਬਾਤ ਹੋ ਚੁੱਕੀ ਹੈ ਪਰ ਕੁਝ ਰਾਹਗੀਰ ਇਸ ਮੁੱਦੇ ਨੂੰ ਵਧਾ-ਚੜ੍ਹਾ ਕੇ ਬਿਆਨ ਕਰ ਰਹੇ ਹਨ। ਉਨ੍ਹਾਂ ਨੇ ਬਠਿੰਡਾ ਚੰਡੀਗੜ੍ਹ ਨੈਸ਼ਨਲ ਹਾਈਵੇਅ ਜਾਮ ਕਰ ਦਿੱਤਾ ਹੈ।
ਉਨ੍ਹਾਂ ਨਾਲ ਵੀ ਗੱਲਬਾਤ ਚੱਲ ਰਹੀ ਹੈ। ਸਰਕਾਰ ਅਤੇ ਡਿਪਟੀ ਕਮਿਸ਼ਨਰ ਨੇ ਵੀ ਪਰਿਵਾਰ ਨੂੰ ਮੁਆਵਜ਼ਾ ਦੇਣ ਦੀ ਗੱਲ ਕੀਤੀ ਹੈ। ਦੂਜੇ ਪਾਸੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਦਾ ਕਹਿਣਾ ਹੈ ਕਿ ਅਸੀਂ ਆਪਣੇ ਇਲਾਕੇ ਦੀ ਨਸ਼ਾ ਵਿਰੋਧੀ ਕਮੇਟੀ ਦੇ ਮੈਂਬਰ ਦੀ ਮੌਤ 'ਤੇ ਦੁਖੀ ਹਾਂ, ਨਸ਼ੇ ਨੂੰ ਰੋਕਣਾ ਸਰਕਾਰ ਅਤੇ ਪੁਲਿਸ ਦਾ ਕੰਮ ਹੈ ਪਰ ਲੋਕ ਕੰਮ ਕਰ ਰਹੇ ਹਨ।
ਇਹ ਵੀ ਪੜ੍ਹੋ : Punjab Tourism Summit: ਪੰਜਾਬ 'ਚ ਹੋਣ ਜਾ ਰਿਹਾ ਟੂਰਿਜ਼ਮ ਸਮਿਟ ਤੇ ਟਰੈਵਲ ਮਾਰਟ, ਆਮ ਲੋਕਾਂ ਲਈ ਰਹੇਗਾ ਖੁੱਲ੍ਹਾ
ਬਠਿੰਡਾ ਤੋਂ ਕੁਲਬੀਰ ਬੀਰ ਦੀ ਰਿਪੋਰਟ