Sri Muktsar Sahib Murder News: ਮੁਕਸਤਰ ਵਿੱਚ ਇੱਕ ਨੌਜਵਾਨ ਦੇ ਕਤਲ ਮਾਮਲੇ ਦੀ ਖਬਰ ਸਾਹਮਣੇ ਆ ਰਹੀ ਹੈ। ਨਿਹੰਗ ਸਿੰਘ ਨੇ ਮਾਮੂਲੀ ਵਿਵਾਦ ਤੋਂ ਬਾਅਦ ਨੌਜਵਾਨ ਨੂੰ ਮੌਤ ਦੇ ਘਾਟ ਉਤਾਰ ਦਿੱਤਾ।
Trending Photos
Sri Muktsar Sahib Murder: ਸ੍ਰੀ ਮੁਕਤਸਰ ਸਾਹਿਬ ਵਿੱਚ ਮਾਮੂਲੀ ਗੱਲ ਦੇ ਵਿਵਾਦ ਨੂੰ ਲੈ ਕੇ ਨਿਹੰਗ ਸਿੰਘ ਨੇ ਨੌਜਵਾਨ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਸ੍ਰੀ ਮੁਕਤਸਰ ਸਾਹਿਬ ਵਿਖੇ ਮਾਮੂਲੀ ਗੱਲ ਨੂੰ ਲੈ ਕੇ 24 ਸਾਲ ਦੇ ਨੌਜਵਾਨ ਨੂੰ ਗੁਆਂਢ ਵਿੱਚ ਰਹਿੰਦੇ ਨਿਹੰਗ ਸਿੰਘ ਨੇ ਕਤਲ ਕਰ ਦਿੱਤਾ। ਵਾਰਦਾਤ ਦੀ ਸੂਚਨਾ ਮਿਲਣ ਉਪਰ ਪੁੱਜੀ ਪੁਲਿਸ ਟੀਮ ਨੇ ਜਾਂਚ ਆਰੰਭ ਕਰ ਦਿੱਤੀ ਹੈ।
ਜਾਣਕਾਰੀ ਮੁਤਾਬਕ ਨਹਿੰਗ ਸਿੰਘ ਨੇ ਬਰਛਾ ਮਾਰ ਕੇ ਨੌਜਵਾਨ ਦਾ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ 24 ਸਾਲਾ ਹੈਪੀ ਵਜੋਂ ਹੋਈ ਹੈ। ਮ੍ਰਿਤਕ ਦੇ ਭਾਈ ਨੇ ਦੱਸਿਆ ਕਿ ਉਨ੍ਹਾਂ ਦੇ ਗੁਆਂਢ ਵਿੱਚ ਇੱਕ ਨਹਿੰਗ ਸਿੰਘ ਰਹਿੰਦਾ ਹੈ, ਜਿਸ ਨਾਲ ਪਹਿਲਾਂ ਵੀ ਇੱਕ-ਦੋ ਵਾਰ ਝਗੜਾ ਹੋਇਆ ਹੈ। ਅੱਜ ਜਦੋਂ ਉਸਦਾ ਭਰਾ ਹੈਪੀ ਦੁਕਾਨ ਤੋਂ ਕੋਈ ਚੀਜ਼ ਲੈ ਕੇ ਘਰ ਆ ਰਿਹਾ ਸੀ ਤਾਂ ਰਸਤੇ 'ਚ ਨਹਿੰਗ ਸਿੰਘ ਨੇ ਉਸ ਨੂੰ ਰੋਕ ਲਿਆ।
ਇਹ ਵੀ ਪੜ੍ਹੋ : Punjab News: 'ਸ਼ਾਇਦ ਰਾਜ ਭਵਨ ਦੇ ਬਾਹਰ ਤੋਪਾਂ ਤੋਂ ਡਰਦੇ ਹਨ ਮੁੱਖ ਮੰਤਰੀ', ਰਾਜਪਾਲ ਨੇ CM ਭਗਵੰਤ ਮਾਨ 'ਤੇ ਕੱਸਿਆ ਤੰਜ
ਇਸ ਦੌਰਾਨ ਉਨ੍ਹਾਂ ਦਾ ਵਿਵਾਦ ਹੋ ਗਿਆ। ਨਹਿੰਗ ਸਿੰਘ ਨੇ ਹੈਪੀ ਉਪਰ ਬਰਛੇ ਨਾਲ ਜਾਨਲੇਵਾ ਹਮਲਾ ਕਰ ਦਿੱਤਾ। ਰੌਲੇ ਦੀ ਆਵਾਜ਼ ਸੁਣਕੇ ਜਦੋਂ ਉਹ ਬਾਹਰ ਆਏ ਤਾਂ ਹੈਪੀ ਜ਼ਖ਼ਮੀ ਹਾਲਤ ਵਿੱਚ ਡਿੱਗਿਆ ਹੋਇਆ ਸੀ ਤੇ ਨਹਿੰਗ ਭੱਜ ਰਿਹਾ ਸੀ। ਇਸ ਤੋਂ ਬਾਅਦ ਨੌਜਵਾਨ ਨੂੰ ਹਸਪਤਾਲ ਲਿਜਾਉਣ ਦਾ ਪ੍ਰਬੰਧ ਕੀਤਾ ਗਿਆ। ਹਸਪਤਾਲ ਪੁੱਜਦਿਆਂ ਹੀ ਹੈਪੀ ਦੀ ਮੌਤ ਹੋ ਗਈ। ਇਸ ਘਟਨਾ ਦਾ ਪਤਾ ਚੱਲਦਿਆਂ ਪੁਲਿਸ ਮੌਕੇ ਉਪਰ ਪੁੱਜ ਗਈ। ਪੁਲਿਸ ਨੇ ਮੁਲਜ਼ਮ ਨਹਿੰਗ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਪੁਲਿਸ ਨੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਆਰੰਭ ਕਰ ਦਿੱਤੀ ਹੈ। ਪੁਲਿਸ ਦੇ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਕਤਲ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਤੇ ਜਲਦ ਹੀ ਮੁਲਜ਼ਮ ਨੂੰ ਫੜ੍ਹ ਲਿਆ ਜਾਵੇਗਾ।
ਇਹ ਵੀ ਪੜ੍ਹੋ : Punjab News: 'ਸ਼ਾਇਦ ਰਾਜ ਭਵਨ ਦੇ ਬਾਹਰ ਤੋਪਾਂ ਤੋਂ ਡਰਦੇ ਹਨ ਮੁੱਖ ਮੰਤਰੀ', ਰਾਜਪਾਲ ਨੇ CM ਭਗਵੰਤ ਮਾਨ 'ਤੇ ਕੱਸਿਆ ਤੰਜ
ਸ੍ਰੀ ਮੁਕਤਸਰ ਸਾਹਿਬ ਤੋਂ ਅਨਮੋਲ ਸਿੰਘ ਵੜਿੰਗ ਦੀ ਰਿਪੋਰਟ।