India-Canada News: ਕੈਨੇਡਾ ਅਤੇ ਭਾਰਤ ਦੀ ਮੌਜੂਦਾ ਸਥਿਤੀ ਦਾ ਫਾਇਦਾ ਉਠਾਉਣ ਦੀ ਕੋਸ਼ਿਸ਼ 'ਚ ਪਾਕਿਸਤਾਨ ਸਥਿਤ ISI, ਕੀ ਹੈ ISI ਦਾ ਆਪ੍ਰੇਸ਼ਨ-ਕੇ?
Advertisement
Article Detail0/zeephh/zeephh1886476

India-Canada News: ਕੈਨੇਡਾ ਅਤੇ ਭਾਰਤ ਦੀ ਮੌਜੂਦਾ ਸਥਿਤੀ ਦਾ ਫਾਇਦਾ ਉਠਾਉਣ ਦੀ ਕੋਸ਼ਿਸ਼ 'ਚ ਪਾਕਿਸਤਾਨ ਸਥਿਤ ISI, ਕੀ ਹੈ ISI ਦਾ ਆਪ੍ਰੇਸ਼ਨ-ਕੇ?

Pakistan's ISI Operation K News: ਆਈਐਸਆਈ ਵੱਲੋਂ ਆਪ੍ਰੇਸ਼ਨ-ਕੇ ਦੇ ਤਹਿਤ ਪਾਕਿਸਤਾਨ ਦੀ ISI ਕੈਨੇਡਾ ਅਤੇ ਪੰਜਾਬ ਵਿੱਚ ਖਾਲਿਸਤਾਨੀ ਗਤੀਵਿਧੀਆਂ ਤੇਜ਼ ਕਾਰਨ ਦੀ ਯੋਜਨਾ ਵਿੱਚ ਹੈ।

 India-Canada News: ਕੈਨੇਡਾ ਅਤੇ ਭਾਰਤ ਦੀ ਮੌਜੂਦਾ ਸਥਿਤੀ ਦਾ ਫਾਇਦਾ ਉਠਾਉਣ ਦੀ ਕੋਸ਼ਿਸ਼ 'ਚ ਪਾਕਿਸਤਾਨ ਸਥਿਤ ISI, ਕੀ ਹੈ ISI ਦਾ ਆਪ੍ਰੇਸ਼ਨ-ਕੇ?

Pakistan's ISI Operation K amid India-Canada row News: ਭਾਰਤ ਅਤੇ ਕੈਨੇਡਾ ਵਿਚਕਾਰ ਚੱਲ ਰਿਹਾ ਵਿਵਾਦ ਖਤਮ ਹੋਣ ਦਾ ਨਾਮ ਨਹੀਂ ਲੈ ਰਿਹਾ ਹੈ ਅਤੇ ਇਸ ਦੌਰਾਨ ਖੁਫੀਆ ਏਜੰਸੀਆਂ ਦੇ ਹਵਾਲੇ ਤੋਂ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ ਜਿਸ ਵਿੱਚ ਕਿਹਾ ਗਿਆ ਹੈ ਕਿ ਪਾਕਿਸਤਾਨ ਸਥਿਤ ISI ਕੈਨੇਡਾ ਅਤੇ ਭਾਰਤ ਵਿਚਾਲੇ ਮੌਜੂਦਾ ਸਥਿਤੀ ਦਾ ਪੂਰਾ ਫਾਇਦਾ ਉਠਾਉਣ ਦੀ ਕੋਸ਼ਿਸ਼ ਕਰ ਰਿਹਾ ਹੈ।

ਮਿਲੀ ਜਾਣਕਾਰੀ ਦੇ ਮੁਤਾਬਕ ਆਈਐਸਆਈ ਵੱਲੋਂ ਆਪ੍ਰੇਸ਼ਨ-ਕੇ ਦੇ ਤਹਿਤ ਪਾਕਿਸਤਾਨ ਦੀ ISI ਕੈਨੇਡਾ ਅਤੇ ਪੰਜਾਬ ਵਿੱਚ ਖਾਲਿਸਤਾਨੀ ਗਤੀਵਿਧੀਆਂ ਤੇਜ਼ ਕਾਰਨ ਦੀ ਯੋਜਨਾ ਵਿੱਚ ਹੈ।

ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਦੇ ਮੁਤਾਬਕ ਪਾਕਿਸਤਾਨ ਵਿੱਚ ਬੈਠੇ ਇੱਕ ਸੀਨੀਅਰ ਆਈਐਸਆਈ ਏਜੰਟ ਵੱਲੋਂ ਪੰਜਾਬ ਦੇ ਗੈਂਗਸਟਰਾਂ ਅਤੇ ਅਪਰਾਧੀਆਂ ਨਾਲ ਸੰਪਰਕ ਕਰਨਾ ਸ਼ੁਰੂ ਕਰ ਦਿੱਤਾ ਗਿਆ ਹੈ।

ਇਹ ਵੀ ਦੱਸਿਆ ਜਾ ਰਿਹਾ ਹੈ ਕਿ ਆਈਐਸਆਈ ਦੇ ਏਜੰਟ ਪੰਜਾਬ ਵਿੱਚ ਅੱਤਵਾਦੀ ਅਤੇ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਗੈਂਗਸਟਰਾਂ ਦੀ ਮਦਦ ਨਾਲ ਪੰਜਾਬ ਵਿੱਚ ਹਥਿਆਰ ਸਪਲਾਈ ਕਰਨ ਦੀ ਸਾਜ਼ਿਸ਼ ਰਚ ਰਹੇ ਹਨ।

ਆਈਐਸਆਈ ਦੇ ਏਜੰਟ ਪੰਜਾਬ ਦੇ ਨਾਲ-ਨਾਲ ਯੂਕੇ, ਕੈਨੇਡਾ, ਅਮਰੀਕਾ, ਜਰਮਨੀ ਅਤੇ ਆਸਟਰੇਲੀਆ ਵਿੱਚ ਸਰਗਰਮ ਹਨ ਅਤੇ ਕੈਨੇਡਾ-ਭਾਰਤ ਤਲਖ਼ੀਆਂ ਵਿਚਾਲੇ ਮੌਜੂਦਾ ਸਥਿਤੀ ਦਾ ਪੂਰਾ ਫਾਇਦਾ ਉਠਾਉਣ ਦੀ ਕੋਸ਼ਿਸ਼ ਵਿੱਚ ਹਨ।

ਇਸ ਦੌਰਾਨ ਭਾਰਤ ਵਿੱਚ ਸੁਰੱਖਿਆ ਏਜੰਸੀਆਂ ਖਾਲਿਸਤਾਨੀਆਂ, ਅੱਤਵਾਦੀਆਂ ਅਤੇ ਗੈਂਗਸਟਰਾਂ ਖਿਲਾਫ ਕਾਰਵਾਈ ਕਰਨ ਲਈ ਤਿਆਰ ਹਨ। ਇਸ ਦੌਰਾਨ ਸਾਰੇ ਸੂਬਿਆਂ ਦੀ NIA, IB, ATS ਮਿਲਕੇ ਕਾਰਵਾਈ ਕਰਨ ਦੀ ਯੋਜਨਾ ਬਣਾ ਰਹੀ ਹੈ। ਖਾਲਿਸਤਾਨੀ ਗਤੀਵਿਧੀਆਂ, ਅੱਤਵਾਦੀ ਗਤੀਵਿਧੀਆਂ ਅਤੇ ਗੈਂਗਸਟਰਾਂ ਖਿਲਾਫ ਸਖਤ ਕਾਰਵਾਈ ਕਰਨ ਲਈ NIA ਨੇ ਵੱਡੀ ਮੀਟਿੰਗ ਬੁਲਾਈ ਹੈ।

ਇਹ ਵੀ ਜਾਣਕਾਰੀ ਮਿਲੀ ਹੈ ਕਿ 5-6 ਅਕਤੂਬਰ ਨੂੰ ਦਿੱਲੀ ਵਿੱਚ ਮੀਟਿੰਗ ਸੱਦੀ ਗਈ ਹੈ ਅਤੇ ਦੇਸ਼ ਭਰ ਦੇ ਏਟੀਐਸ ਮੁਖੀਆਂ ਦੀ ਮੀਟਿੰਗ ਬੁਲਾਈ ਗਈ ਹੈ। ਇਸ ਮੀਟਿੰਗ ਵਿੱਚ ਵਿਦੇਸ਼ੀ ਧਰਤੀ ਤੋਂ ਖਾਲਿਸਤਾਨੀ-ਅੱਤਵਾਦੀ ਅਤੇ ਗੈਂਗਸਟਰਾਂ ਦੇ ਗਠਜੋੜ ਵਿਰੁੱਧ ਕਾਰਵਾਈ ਕਰਨ ਲਈ ਰਣਨੀਤੀ ਬਣਾਈ ਜਾਵੇਗੀ। ਐਨਆਈਏ ਚੀਫ਼, ਆਈਬੀ ਚੀਫ਼, ਰਾਅ ਚੀਫ਼ ਅਤੇ ਸੂਬਿਆਂ ਦੇ ਏਟੀਐੱਸ ਦੇ ਮੁਖੀ ਇਸ ਮੀਟਿੰਗ ਵਿੱਚ ਸ਼ਾਮਲ ਹੋਣਗੇ।

ਮਿਲੀ ਜਾਣਕਾਰੀ ਦੇ ਮੁਤਾਬਕ ਮੀਟਿੰਗ ਵਿੱਚ ਪੰਜਾਬ, ਰਾਜਸਥਾਨ, ਹਰਿਆਣਾ, ਜੰਮੂ ਕਸ਼ਮੀਰ, ਪੱਛਮੀ ਉੱਤਰ ਪ੍ਰਦੇਸ਼ ਅਤੇ ਦਿੱਲੀ ਐਨਸੀਆਰ ਵਿੱਚ ਖਾਲਿਸਤਾਨੀ ਗੈਂਗਸਟਰਾਂ ਦੀਆਂ ਗਤੀਵਿਧੀਆਂ ਦੀ ਕਮਰ ਤੋੜਨ ਦੀ ਤਿਆਰੀ ਕੀਤੀ ਗਈ ਹੈ। 

ਇਹ ਵੀ ਪੜ੍ਹੋ: India Canada Relations: ਕੈਨੇਡੀਅਨ ਰੱਖਿਆ ਮੰਤਰੀ ਦਾ ਵੱਡਾ ਬਿਆਨ- ਭਾਰਤ ਨਾਲ ਸਬੰਧ ਸਾਡੇ ਲਈ 'ਮਹੱਤਵਪੂਰਨ'

Trending news