Batala News: ਜ਼ਮੀਨੀ ਵਿਵਾਦ ਨੂੰ ਲੈਕੇ ਦੋ ਧਿਰਾਂ ਵਿਚਕਾਰ ਹੋਏ ਝਗੜੇ ਦੌਰਾਨ ਚੱਲੀ ਗੋਲੀ, ਇੱਕ ਵਿਅਕਤੀ ਜ਼ਖਮੀ
Advertisement
Article Detail0/zeephh/zeephh1849002

Batala News: ਜ਼ਮੀਨੀ ਵਿਵਾਦ ਨੂੰ ਲੈਕੇ ਦੋ ਧਿਰਾਂ ਵਿਚਕਾਰ ਹੋਏ ਝਗੜੇ ਦੌਰਾਨ ਚੱਲੀ ਗੋਲੀ, ਇੱਕ ਵਿਅਕਤੀ ਜ਼ਖਮੀ

Batala Crime News: ਜ਼ਖਮੀ ਵਿਅਕਤੀ ਨੂੰ ਤੁਰੰਤ ਬਟਾਲਾ ਦੇ ਸਿਵਲ ਹਸਪਤਾਲ ਲੈ ਕਾਇਆ ਗਿਆ ਜਿੱਥੇ ਉਹ ਜੇਰੇ ਇਲਾਜ ਹੈ।

Batala News: ਜ਼ਮੀਨੀ ਵਿਵਾਦ ਨੂੰ ਲੈਕੇ ਦੋ ਧਿਰਾਂ ਵਿਚਕਾਰ ਹੋਏ ਝਗੜੇ ਦੌਰਾਨ ਚੱਲੀ ਗੋਲੀ, ਇੱਕ ਵਿਅਕਤੀ ਜ਼ਖਮੀ

Punjab's Batala Crime News: ਪੰਜਾਬ ਦੇ ਬਟਾਲਾ ਜ਼ਿਲ੍ਹੇ ਦੇ ਨਜਦੀਕੀ ਪਿੰਡ ਵਿਰਕ ਵਿੱਚ ਜ਼ਮੀਨੀ ਵਿਵਾਦ ਨੂੰ ਲੈਕੇ ਦੋ ਧਿਰਾਂ ਦਰਮਿਆਨ ਹੋਏ ਝਗੜੇ ਦੌਰਾਨ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੌਰਾਨ ਗੋਲੀ ਚੱਲਣ ਦੇ ਕਾਰਨ ਇੱਕ ਵਿਅਕਤੀ ਜ਼ਖਮੀ ਹੋ ਗਿਆ ਜਿਸ ਨੂੰ ਸਿਵਲ ਹਸਪਤਾਲ ਲੈ ਕੇ ਜਾਇਆ ਗਿਆ। 

ਫਿਲਹਾਲ ਜ਼ਖਮੀ ਵਿਅਕਤੀ ਜੇਰੇ ਇਲਾਜ ਹੈ ਅਤੇ ਇਸ ਮਾਮਲੇ ਨੂੰ ਲੈਕੇ ਪੁਲਿਸ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਦੱਸ ਦਈਏ ਕਿ ਜ਼ਖਮੀ ਵਿਅਕਤੀ ਦੀ ਪਛਾਣ ਪ੍ਰਿਥੀਪਾਲ ਸਿੰਘ ਵਜੋਂ ਹੋਈ ਹੈ ਅਤੇ ਉਸਦਾ ਕਹਿਣਾ ਹੈ ਕਿ ਜ਼ਮੀਨੀ ਵਿਵਾਦ ਨੂੰ ਲੈਕੇ ਪਿੰਡ ਦੇ ਸਰਪੰਚ ਵੱਲੋਂ ਕੁਝ ਨੌਜਵਾਨਾਂ ਨੂੰ ਹਥਿਆਰਾਂ ਸਮੇਤ ਨਾਲ ਲੈਕੇ ਉਸਦੇ ਬੇਟੇ 'ਤੇ ਹਮਲਾ ਕੀਤਾ ਗਿਆ ਤੇ ਜਦੋਂ ਉਹ ਆਪਣੇ ਬੇਟੇ ਨੂੰ ਬਚਾਉਣ ਲਈ ਅੱਗੇ ਵਧਿਆ ਤਾਂ ਉਹਨਾਂ ਨੇ ਉਸ 'ਤੇ ਵੀ ਹਮਲਾ ਕਰ ਦਿੱਤਾ ਅਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। 

ਉਸਨੇ ਅੱਗੇ ਦੱਸਿਆ ਕਿ ਉਸਨੂੰ ਗੋਲੀ ਮਾਰਕੇ ਜ਼ਖਮੀ ਕਰ ਦਿੱਤਾ ਗਿਆ। ਇਸ ਦੌਰਾਨ ਉਸਨੇ ਕਿਹਾ ਕਿ ਉਸਨੂੰ ਇਨਸਾਫ ਮਿਲਣਾ ਚਾਹੀਦਾ ਹੈ। ਉੱਥੇ ਦੂਜੇ ਪਾਸੇ ਸਿਵਲ ਹਸਪਤਾਲ ਦੇ ਡਾਕਟਰ ਦਾ ਕਹਿਣਾ ਸੀ ਕਿ ਜ਼ਖਮੀ ਹੋਏ ਇੱਕ ਵਿਅਕਤੀ ਨੂੰ ਇਲਾਜ ਲਈ ਲਿਆਂਦਾ ਗਿਆ ਹੈ ਅਤੇ ਉਹਨਾਂ ਮੁਤਾਬਿਕ ਗੋਲੀ ਚੱਲੀ ਜਿਸ ਨਾਲ ਉਹ ਜ਼ਖਮੀ ਹੋ ਗਿਆ। ਫਿਲਹਾਲ ਇਲਾਜ ਕੀਤਾ ਜਾ ਰਿਹਾ ਹੈ ਅਤੇ ਦੱਸਿਆ ਜਾ ਰਿਹਾ ਹੈ ਕਿ ਉਹ ਅਜੇ ਖਤਰੇ ਤੋਂ ਬਾਹਰ ਹੈ। 

ਦੂਜੇ ਪਾਸੇ ਹਸਪਤਾਲ 'ਚ ਬਿਆਨ ਦਰਜ ਕਰਨ ਪਹੁੰਚੇ ਐਸ ਐਚ ਓ ਅਮਰੀਕ ਸਿੰਘ ਵੱਲੋਂ ਘਟਨਾ ਬਾਰੇ ਦਸਦੇ ਹੋਏ ਕਿਹਾ ਗਿਆ ਕਿ ਇਸ ਮਾਮਲੇ 'ਚ ਤਫਤੀਸ਼ ਕੀਤੀ ਜਾਵੇਗੀ ਅਤੇ ਬਣਦੀ ਕਾਨੂੰਨੀ ਕਾਰਵਾਈ ਵੀ ਕੀਤੀ ਜਾਵੇਗੀ।  

- ਬਟਾਲਾ ਤੋਂ ਭੋਪਾਲ ਸਿੰਘ ਦੀ ਰਿਪੋਰਟ 

ਇਹ ਵੀ ਪੜ੍ਹੋ: Punjab News: ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਦੇ 6 ਸਾਥੀ ਗ੍ਰਿਫਤਾਰ, 5 ਪਿਸਤੌਲ, 20 ਜਿੰਦਾ ਕਾਰਤੂਸ ਬਰਾਮਦ

ਇਹ ਵੀ ਪੜ੍ਹੋ: Punjab News: ਸਰਕਾਰੀ ਸਕੂਲਾਂ ਵਿੱਚ ਸੁਰੱਖਿਆ ਗਾਰਡ ਤਾਇਨਾਤ ਕਰਨ ਵਾਲਾ 'ਪਹਿਲਾ ਸੂਬਾ ਬਣਿਆ ਪੰਜਾਬ'

(For more news apart from Punjab's Batala Crime News where a man got injured after being shot over land dispute, stay tuned to Zee PHH)

Trending news