Batala Crime News: ਹਮਲਾਵਰਾਂ ਵਿੱਚੋਂ ਤਿੰਨ ਹਮਲਾਵਰ ਪੀੜਿਤ ਦੇ ਘਰ ਦਾ ਗੇਟ ਟੱਪ ਕੇ ਘਰ ਅੰਦਰ ਵੜ ਗਏ ਅਤੇ ਗੋਲੀਆਂ ਚਲਾ ਦਿੱਤੀਆਂ।
Trending Photos
Punjab's Batala Crime News: ਪੰਜਾਬ ਦੇ ਬਟਾਲਾ ਸ਼ਹਿਰ ਦੇ ਨਜ਼ਦੀਕੀ ਪਿੰਡ ਸ਼ਾਹਬਾਦ ਤੋਂ ਇੱਕ ਖ਼ਬਰ ਸਾਹਮਣੇ ਆ ਰਹੀ ਹੈ ਜਿੱਥੇ ਕੁਝ ਦਿਨ ਪਹਿਲਾਂ ਹੋਏ ਮਾਮੂਲੀ ਝਗੜੇ ਦੀ ਰੰਜਿਸ਼ ਦੇ ਚਲਦੇ ਇੱਕ ਧਿਰ ਦੇ ਹਮਲਾਵਰਾਂ ਵੱਲੋਂ ਦੂਜੇ ਧਿਰ ਦੇ ਘਰ ਅੰਦਰ ਵੜ ਕੇ ਗੋਲੀਆਂ ਚਲਾਈਆਂ ਗਈਆਂ। ਇਸ ਦੌਰਾਨ ਇੱਕ ਵਿਅਕਤੀ ਦੇ ਲੱਤ ਵਿੱਚ 2 ਗੋਲੀਆਂ ਲੱਗੀਆਂ ਜਿਸਦੇ ਕਾਰਨ ਉਹ ਜ਼ਖਮੀ ਹੋ ਗਿਆ।
ਦੱਸਿਆ ਜਾ ਰਿਹਾ ਹੈ ਕਿ ਬਟਾਲਾ ਦੇ ਨਜ਼ਦੀਕੀ ਪਿੰਡ ਸ਼ਾਹਬਾਦ ਵਿੱਚ ਦੇਰ ਰਾਤ ਮਾਹੌਲ ਉਸ ਵੇਲੇ ਦਹਿਸ਼ਤ ਭਰਿਆ ਬਣ ਗਿਆ ਜਦੋਂ ਪਿੰਡ ਦੇ ਸੁਮਨਪ੍ਰੀਤ ਸਿੰਘ ਦੇ ਘਰ ਦਾ ਗੇਟ ਟੱਪ ਕੇ ਘਰ ਅੰਦਰ ਵੜ ਕੇ ਤਿੰਨ ਹਮਲਾਵਰਾਂ ਵੱਲੋਂ ਗੋਲੀਆਂ ਚਲਾਉਂਦੇ ਹੋਏ ਸੁਮਨਪ੍ਰੀਤ ਸਿੰਘ ਨੂੰ ਦੋ ਗੋਲੀਆਂ ਮਾਰ ਦਿਤੀਆਂ ਗੋਲੀਆਂ।
ਮਿਲੀ ਜਾਣਕਾਰੀ ਦੇ ਮੁਤਾਬਕ ਸੁਮਨਪ੍ਰੀਤ ਦੀਆਂ ਲੱਤਾਂ 'ਚ ਗੋਲੀਆਂ ਲੱਗਣ ਨਾਲ ਉਹ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ ਅਤੇ ਉਸਨੂੰ ਇਲਾਜ ਲਈ ਸਿਵਲ ਹਸਪਤਾਲ ਬਟਾਲਾ ਲਿਆਂਦਾ ਗਿਆ। ਹਸਪਤਾਲ 'ਚ ਉਸਦੀ ਹਾਲਤ ਦੇਖਦੇ ਹੋਏ ਉਸਨੂੰ ਅਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਅਤੇ ਮੌਕੇ 'ਤੇ ਪਹੁੰਚ ਕੇ ਪੁਲਿਸ ਵਲੋਂ ਵੀ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ।
ਦੂਜੇ ਪਾਸੇ ਜ਼ਖਮੀ ਸੁਮਨਪ੍ਰੀਤ ਸਿੰਘ, ਉਸਦੇ ਅਪਾਹਿਜ ਭਰਾ ਪ੍ਰੀਤਪਾਲ ਸਿੰਘ ਅਤੇ ਪਿੰਡ ਦੇ ਸਾਬਕਾ ਸਰਪੰਚ ਹਰਵਿੰਦਰ ਸਿੰਘ ਵੱਲੋਂ ਇਸ ਘਟਨਾ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਗਿਆ ਕਿ ਪਿੰਡ ਵਿੱਚ ਕੁਝ ਦਿਨ ਪਹਿਲਾਂ ਹੋਏ ਮਾਮੂਲੀ ਝਗੜੇ ਨੂੰ ਲੈਕੇ ਉਸੇ ਧਿਰ ਨਾਲ ਸੰਬੰਧਿਤ ਕੁਝ ਹਮਲਾਵਰਾਂ ਵੱਲੋਂ ਸੁਮਨਪ੍ਰੀਤ ਸਿੰਘ ਦੇ ਘਰ ਹਮਲਾ ਕੀਤਾ ਗਿਆ।
ਉਨ੍ਹਾਂ ਇਹ ਵੀ ਦੱਸਿਆ ਕਿ ਹਮਲਾਵਰਾਂ ਵਿੱਚੋਂ ਤਿੰਨ ਹਮਲਾਵਰ ਘਰ ਦਾ ਗੇਟ ਟੱਪ ਕੇ ਘਰ ਅੰਦਰ ਵੜ ਗਏ ਅਤੇ ਗੋਲੀਆਂ ਚਲਾ ਦਿੱਤੀਆਂ। ਇਸ ਦੌਰਾਨ ਦੋ ਗੋਲੀਆਂ ਸੁਮਨਪ੍ਰੀਤ ਦੀਆਂ ਲੱਤਾਂ ਚ ਵੱਜਣ ਨਾਲ ਉਹ ਜ਼ਖਮੀ ਹੋ ਗਿਆ ਅਤੇ ਹਮਲਾਵਰ ਜਾਨੋ-ਮਾਰ ਦੇਣ ਦੀਆਂ ਧਮਕੀਆਂ ਦਿੰਦੇ ਹੋਏ ਮੌਕੇ ਤੋਂ ਫਰਾਰ ਹੋ ਗਏ।
ਉੱਥੇ ਇਸ ਘਟਨਾ ਦੀ ਇਤਲਾਹ ਮਿਲਦੇ ਹੀ ਮੌਕੇ 'ਤੇ ਪਹੁੰਚੀ ਪੁਲਿਸ ਦੀ ਟੀਮ ਨੇ ਵੀ ਜਾਂਚ ਸ਼ੁਰੂ ਕਰ ਦਿੱਤੀ ਅਤੇ ਏਐਸਆਈ ਗੁਰਨਾਮ ਸਿੰਘ ਨੇ ਘਟਨਾ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਗੋਲੀ ਦਾ ਇੱਕ ਖੋਲ ਅਤੇ ਇੱਕ ਜਿੰਦਾ ਗੋਲੀ ਬਰਾਮਦ ਹੋਈ ਹੈ ਅਤੇ ਬਾਕੀ ਬਿਆਨ ਦਰਜ ਕੀਤੇ ਜਾ ਰਹੇ ਹਨ ਤਾਂ ਜੋ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਸਕੇ।
ਇਹ ਵੀ ਪੜ੍ਹੋ: Ludhiana News: ਲੁਧਿਆਣਾ 'ਚ 2 ਪਰਿਵਾਰਾਂ ਵਿਚਾਲੇ ਖੂਨੀ ਝੜਪ, 3 ਲੋਕ ਜ਼ਖਮੀ