Ferozepur News: ਫਿਰੋਜ਼ਪੁਰ ਦੇ ਕਸਬਾ ਜ਼ੀਰਾ ਵਿੱਚ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੇ ਇੱਕ ਰਿਸ਼ਤੇਦਾਰ ਨੂੰ ਰਸਤੇ ਵਿੱਚ ਲੁਟੇਰਿਆਂ ਨੇ ਆਪਣਾ ਨਿਸ਼ਾਨਾ ਬਣਾਇਆ।
Trending Photos
Ferozepur News: ਫਿਰੋਜ਼ਪੁਰ ਵਿੱਚ ਲੁੱਟ-ਖੋਹ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਹਨ। ਹੁਣ ਤਾਂ ਦਿਨ ਵਿੱਚ ਵੀ ਲੁਟੇਰੇ ਰਾਹ ਚੱਲਦੇ ਲੋਕਾਂ ਨੂੰ ਆਪਣਾ ਨਿਸ਼ਾਨਾ ਬਣਾ ਰਹੇ ਹਨ। ਤਾਜ਼ਾ ਮਾਮਲਾ ਫਿਰੋਜ਼ਪੁਰ ਦੇ ਕਸਬਾ ਜ਼ੀਰਾ ਦੇ ਸਾਹਮਣੇ ਆਇਆ ਹੈ। ਜਿਥੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੇ ਇੱਕ ਰਿਸ਼ਤੇਦਾਰ ਨੂੰ ਰਸਤੇ ਵਿੱਚ ਲੁਟੇਰਿਆਂ ਨੇ ਆਪਣਾ ਨਿਸ਼ਾਨਾ ਬਣਾਇਆ।
ਮਿਲੀ ਜਾਣਕਾਰੀ ਅਨੁਸਾਰ ਪਤੀ-ਪਤਨੀ ਕਿਸੇ ਕੰਮ ਲਈ ਬਾਜ਼ਾਰ ਗਏ ਹੋਏ ਸਨ। ਜਦ ਉਹ ਮੋਟਰਸਾਈਕਲ ਉਤੇ ਜਾ ਰਹੇ ਸਨ ਤਾਂ ਰਸਤੇ ਵਿੱਚ ਲੁਟਿਆਂ ਨੇ ਔਰਤ ਦੇ ਗਲੇ ਵਿੱਚ ਪਾਈ ਸੋਨੇ ਦੀ ਚੇਨ ਖੋਹਣ ਦੀ ਕੋਸ਼ਿਸ਼ ਕੀਤੀ ਅਤੇ ਬੜੀ ਮੁਸ਼ਕਲ ਨਾਲ ਉਨ੍ਹਾਂ ਨੇ ਆਪਣਾ ਬਚਾਅ ਕੀਤਾ। ਅੱਜ ਫਿਰੋਜ਼ਪੁਰ ਦੇ ਕਸਬਾ ਜ਼ੀਰਾ ਵਿੱਚ ਲੁੱਟ ਖੋਹ ਕਰਨ ਦਾ ਮਾਮਲੇ ਸਾਹਮਣੇ ਆਇਆ ਹੈ, ਜਿਸ ਵਿੱਚ ਇਕ ਸਖ਼ਸ਼ ਜ਼ਖ਼ਮੀ ਵੀ ਹੋਇਆ ਹੈ।
ਇਸ ਘਟਨਾ ਬਾਰੇ ਜਾਣਕਾਰੀ ਦਿੰਦੇ ਹੋਏ ਕੁਲਬੀਰ ਸਿੰਘ ਜ਼ੀਰਾ ਦੇ ਰਿਸ਼ਤੇਦਾਰ ਅਮਰਪ੍ਰੀਤ ਸਿੰਘ ਪਿੰਡ ਮਲੋਕੇ ਨੇ ਦੱਸਿਆ ਕਿ ਉਹ ਆਪਣੀ ਪਤਨੀ ਦੇ ਨਾਲ ਬਾਜ਼ਾਰ ਆਇਆ ਹੋਇਆ ਸੀ ਤੇ ਜਦ ਉਹ ਵਾਪਸ ਜਾ ਰਹੇ ਸਨ ਤਾਂ ਰਸਤੇ ਵਿੱਚ ਇੱਕ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਉਸ ਦੀ ਪਤਨੀ ਦੇ ਗਲੇ ਵਿੱਚ ਪਾਈ ਸੋਨੇ ਦੀ ਚੇਨ ਖੋਹਣ ਦੀ ਕੋਸ਼ਿਸ਼ ਕੀਤੀ।
ਇਹ ਵੀ ਪੜ੍ਹੋ : G20 Summit 2023 Day 1: ਭਾਰਤ ਮੰਡਪਮ ਵਿਖੇ ਸ਼ੁਰੂ ਹੋਇਆ G20 ਸਿਖਰ ਸੰਮੇਲਨ, ਜਾਣੋ ਅੱਜ ਦੇ ਦਿਨ ਦਾ ਕਾਰਜਕ੍ਰਮ
ਜਦ ਉਨ੍ਹਾਂ ਨੇ ਆਪਣੇ ਮੋਟਰਸਾਈਕਲ ਰੋਕ ਕੇ ਲੁਟੇਰਿਆਂ ਨੂੰ ਫੜਿਆ ਤਾਂ ਪਿੱਛੇ ਤੋਂ ਆਏ ਉਨ੍ਹਾਂ ਦੇ ਸਾਥੀਆਂ ਨੇ ਹਮਲਾ ਕਰ ਦਿੱਤਾ ਤੇ ਉਨ੍ਹਾਂ ਦੀ ਮਦਦ ਕਰਨ ਆਏ ਇਕ ਵਿਅਕਤੀ ਨੇ ਬੇਸਬਾਲ ਨਾਲ ਮਹਾਲ ਕਰ ਦਿੱਤਾ, ਜਿਸ ਵਿੱਚ ਉਹ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ। ਜ਼ਖ਼ਮੀ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਉਨ੍ਹਾਂ ਨੇ ਮੰਗ ਕੀਤੀ ਹੈ ਕਿ ਹਮਲਾ ਕਰਨ ਵਾਲੇ ਲੁਟੇਰਿਆਂ ਉਤੇ ਸਖ਼ਤ ਕਾਰਵਾਈ ਕੀਤੀ ਜਾਵੇ।
ਕਾਬਿਲੇਗੌਰ ਹੈ ਕਿ ਲੁੱਟ ਖੋਹ ਦੀਆਂ ਵਾਰਦਾਤਾਂ ਵਾਪਰਨ ਕਾਰਨ ਲੋਕਾਂ ਵਿੱਚ ਭਾਰੀ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ : Khalistan News: ਖਾਲਿਸਤਾਨ ਸਮਰਥਕਾਂ ਨੇ ਕੈਨੇਡਾ ਦੇ ਇੱਕ ਹੋਰ ਹਿੰਦੂ ਮੰਦਿਰ ਨੂੰ ਬਣਾਇਆ ਨਿਸ਼ਾਨਾ!