Punjab Crime News: ਖਾਲਿਸਤਾਨ ਲਿਬਰੇਸ਼ਨ ਫੋਰਸ ਦੀ ਹਮਾਇਤ ਵਾਲੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, 5 ਮੁਲਜ਼ਮ ਗ੍ਰਿਫ਼ਤਾਰ
Advertisement
Article Detail0/zeephh/zeephh1801722

Punjab Crime News: ਖਾਲਿਸਤਾਨ ਲਿਬਰੇਸ਼ਨ ਫੋਰਸ ਦੀ ਹਮਾਇਤ ਵਾਲੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, 5 ਮੁਲਜ਼ਮ ਗ੍ਰਿਫ਼ਤਾਰ

 Punjab Crime News:  ਮੋਹਾਲੀ ਪੁਲਿਸ ਨੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕਰਕੇ 5 ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।

 Punjab Crime News: ਖਾਲਿਸਤਾਨ ਲਿਬਰੇਸ਼ਨ ਫੋਰਸ ਦੀ ਹਮਾਇਤ ਵਾਲੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, 5 ਮੁਲਜ਼ਮ ਗ੍ਰਿਫ਼ਤਾਰ

Punjab Crime News: ਪੰਜਾਬ ਪੁਲਿਸ ਨੇ ਵਿਦੇਸ਼-ਅਧਾਰਤ ਖ਼ਾਲਿਸਤਾਨ ਲਿਬਰੇਸ਼ਨ ਫੋਰਸ (ਕੇਐਲਐਫ) ਦੇ ਪੰਜ ਕਾਰਕੁੰਨਾਂ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਨ੍ਹਾਂ ਮੁਲਜ਼ਮਾਂ ਦੀ ਗ੍ਰਿਫਤਾਰੀ ਨਾਲ ਪੁਲਿਸ ਨੇ ਪਾਕਿਸਤਾਨ ਆਈਐਸਆਈ ਦੀ ਸਰਹੱਦੀ ਸੂਬੇ ਦੀ ਸ਼ਾਂਤੀ ਤੇ ਸਦਭਾਵਨਾ ਨੂੰ ਭੰਗ ਕਰਨ ਦੀ ਸਾਜ਼ਿਸ਼ ਨੂੰ ਫੇਲ੍ਹ ਕਰ ਦਿੱਤਾ ਹੈ।

ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਗੁਪਤ ਸੂਚਨਾ ਮਿਲੀ ਸੀ ਕਿ ਕੁਝ ਅੱਤਵਾਦੀਆਂ ਨੇ ਜੇਲ੍ਹਾਂ 'ਚ ਬੰਦ ਅਪਰਾਧੀਆਂ ਨੂੰ ਆਪਣੇ ਗਿਰੋਹ ਵਿੱਚ ਗੁਰਗਿਆਂ ਨੂੰ ਸ਼ਾਮਲ ਕਰਕੇ ਮਾਡਿਊਲ ਬਣਾ ਰਹੇ ਹਨ ਜੋ ਘੱਟ ਗਿਣਤੀਆਂ ਦੇ ਆਗੂਆਂ, ਪੁਲਿਸ ਅਧਿਕਾਰੀਆਂ ਤੇ ਹੋਰ ਸ਼ਖ਼ਸੀਅਤਾਂ ਨੂੰ ਨਿਸ਼ਾਨਾ ਬਣਾਉਣ ਦੀ ਸਾਜ਼ਿਸ਼ ਰਚ ਰਹੇ ਸਨ। ਮੁਹਾਲੀ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਨੇ ਤੁਰੰਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ।

ਪੁਲਿਸ ਨੇ ਅੱਤਵਾਦੀ ਮਾਡਿਊਲ ਦੀ ਟਾਰਗੇਟ ਕਿਲਿੰਗ ਰਾਹੀਂ ਪੰਜਾਬ 'ਚ ਸ਼ਾਂਤੀ ਭੰਗ ਕਰਨ ਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਮਾਡਿਊਲ ਦੇ 5 ਮੈਂਬਰਾਂ ਨੂੰ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਦਾ ਕੰਮ ਦਿੱਤਾ ਸੀ, ਜਿਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।  ਪੁਲਿਸ ਨੂੰ ਇਸ ਨਾਪਾਕ ਸਾਜ਼ਿਸ਼ ਵਿੱਚ ਸ਼ਾਮਲ ਅੱਤਵਾਦੀ ਮਾਡਿਊਲ ਦੇ ਪੰਜ ਕਾਰਕੁੰਨਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਕਾਮਯਾਬੀ ਮਿਲੀ ਹੈ।

ਪੁਲਿਸ ਨੂੰ ਜਾਂਚ ਦੌਰਾਨ ਪਤਾ ਲੱਗਾ ਹੈ ਕਿ ਇਸ ਮਾਡਿਊਲ ਦੇ ਤਾਰ ਵਿਦੇਸ਼ੀ ਹੈਂਡਲਰਾਂ ਨਾਲ ਜੁੜੇ ਹੋਣ ਬਾਰੇ ਪਤਾ ਲੱਗਿਆ, ਜਿਨ੍ਹਾਂ ਨੇ 24 ਜੂਨ, 2023 ਨੂੰ ਬਟਾਲਾ 'ਚ ਰਾਜੀਵ ਮਹਾਜਨ ਨੂੰ ਨਿਸ਼ਾਨਾ ਬਣਾਇਆ ਸੀ।

ਇਹ ਵੀ ਪੜ੍ਹੋ : Surinder Shinda Cremation: ਪੰਜਾਬ, ਪੰਜਾਬੀ ਤੇ ਪੰਜਾਬੀਅਤ ਦਾ ਛਿੰਦਾ 'ਪੁੱਤ' ਪੰਜ ਤੱਤਾਂ 'ਚ ਵਿਲੀਨ

ਪੁਲਿਸ ਨੂੰ ਜਾਂਚ ਦੌਰਾਨ ਇਹ ਵੀ ਪਤਾ ਲੱਗਾ ਕਿ ਕੇ.ਐਲ.ਐਫ ਦੇ ਕਾਰਕੁੰਨ ਜਾਅਲੀ ਨਾਂ ਰਣਜੋਧ ਸਿੰਘ ਦਾ ਇਸਤੇਮਾਲ ਕਰਕੇ ਭਾਰਤ ਵਿੱਚ ਨੌਜਵਾਨਾਂ ਦੀ ਸਨਾਖ਼ਤ ਕਰ ਰਹੇ ਹਨ ਅਤੇ ਜੇਲ੍ਹ ਵਿੱਚ ਬੰਦ ਅਪਰਾਧੀਆਂ ਰਾਹੀਂ ਗਿਰੋਹ ਵਿੱਚ ਭਰਤੀ ਕਰ ਰਹੇ ਹਨ। ਫਿਰ ਉਹ ਸੋਸ਼ਲ ਮੀਡੀਆ ਦੀ ਇਸਤੇਮਾਲ ਕਰਕੇ ਅਜਿਹੇ ਨੌਜਵਾਨਾਂ ਨੂੰ ਭਰਮਾਉਂਦੇ ਸਨ ਤੇ ਸਾਜ਼ਿਸ਼ ਤਹਿਤ ਵਾਰਦਾਤਾਂ ਨੂੰ ਅੰਜ਼ਾਮ ਦੇਣ ਲਈ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਪੈਸੇ ਟਰਾਂਸਫਰ ਕਰਦੇ ਹਨ।

ਇਹ ਵੀ ਪੜ੍ਹੋ : Punjab Cabinet: ਪੰਜਾਬ ਕੈਬਨਿਟ ਮੀਟਿੰਗ 'ਚ ਲਏ ਵੱਡੇ ਫ਼ੈਸਲੇ; ਜਾਣੋ ਕਿਹੜੇ ਫ਼ੈਸਲਿਆਂ 'ਤੇ ਲੱਗੀ ਮੋਹਰ

Trending news