Dera Kar Sewa Chief Death: ਨਾਨਕਮੱਤਾ ਗੁਰਦੁਆਰਾ ਡੇਰਾ ਮੁਖੀ ਦੇ ਕਤਲ ਮਾਮਲੇ 'ਚ ਪੁਲਿਸ ਦੇ ਹੱਥ ਲੱਗਾ ਅਹਿਮ ਸੁਰਾਗ; ਦੋ ਮੁਲਜ਼ਮਾਂ ਦੀ ਹੋਈ ਪਛਾਣ
Advertisement
Article Detail0/zeephh/zeephh2178264

Dera Kar Sewa Chief Death: ਨਾਨਕਮੱਤਾ ਗੁਰਦੁਆਰਾ ਡੇਰਾ ਮੁਖੀ ਦੇ ਕਤਲ ਮਾਮਲੇ 'ਚ ਪੁਲਿਸ ਦੇ ਹੱਥ ਲੱਗਾ ਅਹਿਮ ਸੁਰਾਗ; ਦੋ ਮੁਲਜ਼ਮਾਂ ਦੀ ਹੋਈ ਪਛਾਣ

Dera Kar Sewa Chief Death:  ਨਾਨਕਮੱਤਾ ਗੁਰਦੁਆਰਾ ਡੇਰਾ ਮੁਖੀ ਦੇ ਕਤਲ ਮਾਮਲੇ ਵਿੱਚ ਪੁਲਿਸ ਨੇ ਦੋ ਸ਼ੱਕੀਆਂ ਦੀ ਪਛਾਣ ਕਰ ਲਈ ਹੈ ਅਤੇ ਪੁਲਿਸ ਉਨ੍ਹਾਂ ਬਾਰੇ ਹੋਰ ਜਾਣਕਾਰੀ ਖੰਗਾਲ ਰਹੀ ਹੈ।

Dera Kar Sewa Chief Death: ਨਾਨਕਮੱਤਾ ਗੁਰਦੁਆਰਾ ਡੇਰਾ ਮੁਖੀ ਦੇ ਕਤਲ ਮਾਮਲੇ 'ਚ ਪੁਲਿਸ ਦੇ ਹੱਥ ਲੱਗਾ ਅਹਿਮ ਸੁਰਾਗ; ਦੋ ਮੁਲਜ਼ਮਾਂ ਦੀ ਹੋਈ ਪਛਾਣ

Dera Kar Sewa Chief Death: ਨਾਨਕਮੱਤਾ ਗੁਰਦੁਆਰਾ ਡੇਰਾ ਮੁਖੀ ਦੇ ਕਤਲ ਮਾਮਲੇ ਵਿੱਚ ਪੁਲਿਸ ਨੇ ਦੋ ਸ਼ੱਕੀਆਂ ਦੀ ਪਛਾਣ ਕਰ ਲਈ ਹੈ ਅਤੇ ਪੁਲਿਸ ਉਨ੍ਹਾਂ ਬਾਰੇ ਹੋਰ ਜਾਣਕਾਰੀ ਖੰਗਾਲ ਰਹੀ ਹੈ। ਨਾਨਕਮੱਤਾ ਗੁਰਦੁਆਰਾ ਡੇਰਾ ਮੁਖੀ ਤਰਸੇਮ ਸਿੰਘ ਦੇ ਕਤਲ ਮਾਮਲੇ 'ਤੇ ਉੱਤਰਾਖੰਡ ਦੇ ਪੁਲਿਸ ਡਾਇਰੈਕਟਰ ਜਨਰਲ ਅਭਿਨਵ ਕੁਮਾਰ ਦਾ ਕਹਿਣਾ ਹੈ, ''ਇਸ ਘਟਨਾ 'ਚ ਸ਼ਾਮਲ ਦੋ ਮੋਟਰਸਾਈਕਲ ਸਵਾਰ ਹਮਲਾਵਰਾਂ ਦੀ ਪਛਾਣ ਕਰ ਲਈ ਗਈ ਹੈ।

ਅੱਗੇ ਦੱਸਿਆ ਕਿ ਉਨ੍ਹਾਂ ਦੀਆਂ ਗਤੀਵਿਧੀਆਂ ਅਤੇ ਅਪਰਾਧਿਕ ਪਿਛੋਕੜ ਬਾਰੇ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ। ਐਸਟੀਐਫ ਦੀ ਟੀਮ ਵੀ ਉਥੇ ਪਹੁੰਚ ਗਈ ਹੈ ਅਤੇ ਜ਼ਿਲ੍ਹੇ ਦੇ ਸੀਨੀਅਰ ਅਧਿਕਾਰੀ ਵੀ ਮੌਕੇ 'ਤੇ ਮੌਜੂਦ ਹਨ। ਇਸ ਸਬੰਧ ਵਿੱਚ ਗੁਆਂਢੀ ਰਾਜਾਂ ਦੇ ਪੁਲਿਸ ਬਲਾਂ ਨਾਲ ਵੀ ਸੰਪਰਕ ਕੀਤਾ ਹੈ। ਉਹ ਯੂਪੀ ਐਸਟੀਐਫ, ਪੰਜਾਬ ਦੀ ਐਂਟੀ ਗੈਂਗਸਟਰ ਟਾਸਕ ਫੋਰਸ ਨਾਲ ਵੀ ਲਗਾਤਾਰ ਸੰਪਰਕ ਵਿੱਚ ਹਨ।''

 ਉੱਤਰਾਖੰਡ ਦੇ ਊਧਮ ਸਿੰਘ ਨਗਰ ਵਿੱਚ ਸਥਿੱਤ ਗੁਰਦੁਆਰਾ ਨਾਨਕਮੱਤਾ ਸਾਹਿਬ ਦੇ ਮੁਖੀ ਬਾਬਾ ਤਰਸੇਮ ਸਿੰਘ ਦਾ ਗੁਰਦੁਆਰੇ ਵਿੱਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਵੀਰਵਾਰ ਸਵੇਰੇ ਦੋ ਬਾਈਕ ਸਵਾਰ ਨੌਜਵਾਨਾਂ ਨੇ ਡੇਰੇ ਦੇ ਬਾਹਰ ਬਾਬਾ ਤਰਸੇਮ ਸਿੰਘ 'ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ ਸਨ। ਗੰਭੀਰ ਜ਼ਖਮੀ ਤਰਸੇਮ ਸਿੰਘ ਨੂੰ ਗੰਭੀਰ ਹਾਲਤ ਵਿਚ ਖਟੀਮਾ ਹਸਪਤਾਲ ਲਿਜਾਇਆ ਗਿਆ। ਇੱਥੇ ਉਨ੍ਹਾਂ ਦੀ ਮੌਤ ਹੋ ਗਈ।

ਬਾਬਾ ਤਰਸੇਮ ਸਿੰਘ ਹਰ ਰੋਜ਼ ਦੀ ਤਰ੍ਹਾਂ ਅੱਜ ਸਵੇਰੇ ਕਰੀਬ 6:30 ਵਜੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਲੰਗਰ ਹਾਲ ਦੇ ਬਾਹਰ ਬੈਠੇ ਸਨ। ਇਸ ਦੌਰਾਨ ਦੋ ਨੌਜਵਾਨ ਬਾਈਕ 'ਤੇ ਆਏ, ਅਤੇ ਗੋਲੀਆਂ ਮਾਰ ਕੇ ਫਰਾਰ ਹੋ ਗਏ। ਡੇਰਾ ਮੁਖੀ ਦੇ ਢਿੱਡ ਅਤੇ ਗਰਦਨ 'ਤੇ ਦੋ ਗੋਲੀਆਂ ਲੱਗੀਆਂ।

ਉਨ੍ਹਾਂ ਦੀ ਮੌਤ ਦੀ ਪੁਸ਼ਟੀ ਸਵਾਸਤਿਕ ਹਸਪਤਾਲ ਦੇ ਡਾਕਟਰ ਨੇ ਕੀਤੀ। ਇਸ ਘਟਨਾ ਨਾਲ ਇਲਾਕੇ ਦੇ ਲੋਕਾਂ 'ਚ ਜ਼ਿਆਦਾ ਤਨਾਅਪੂਰਨ ਮਾਹੌਲ ਹੋ ਗਿਆ। ਬਾਬਾ ਤਰਸੇਮ ਸਿੰਘ ਨਾਨਕਮੱਤਾ ਕਈ ਸਾਲਾਂ ਤੋਂ ਗੁਰਦੁਆਰੇ ਦੇ ਕਾਰ ਸੇਵਾ ਕਰ ਰਹੇ ਅਤੇ ਆਪਣਾ ਸਾਰਾ ਜੀਵਨ ਗੁਰਦੁਆਰੇ ਦੇ ਪੁਨਰ ਨਿਰਮਾਣ ਲਈ ਸਮਰਪਿਤ ਕਰ ਦਿੱਤਾ।

ਹਾਲਾਂਕਿ ਉਨ੍ਹਾਂ ਦਾ ਕਤਲ ਕਿਉਂ ਅਤੇ ਕਿਸ ਨੇ ਕੀਤਾ, ਇਸ ਬਾਰੇ ਪਤਾ ਨਹੀਂ ਲੱਗ ਸਕਿਆ ਹੈ। ਬਾਈਕ ਸਵਾਰ ਨੌਜਵਾਨਾਂ ਨੇ ਮੂੰਹ ਢਕੇ ਹੋਏ ਸਨ ਅਤੇ ਵਾਰਦਾਤ ਨੂੰ ਅੰਜਾਮ ਦੇ ਕੇ ਫ਼ਰਾਰ ਹੋ ਗਏ। ਪੁਲਿਸ ਹੀ ਨਹੀਂ ਬਲਕਿ ਡੇਰਾ ਨਾਨਕਮੱਤਾ ਅਤੇ ਨਿਹੰਗਾਂ ਦੇ ਹਥਿਆਰਬੰਦ ਅੰਗ ਰੱਖਿਅਕ ਵੀ ਦੋਸ਼ੀਆਂ ਦੀ ਭਾਲ ਲਈ ਸਰਚ ਆਪਰੇਸ਼ਨ ਚਲਾ ਰਹੇ ਹਨ।

ਇਹ ਵੀ ਪੜ੍ਹੋ : Kangana Ranaut vs Supriya Shrinate:ਉਪ ਰਾਜਪਾਲ ਨੇ ਕਾਂਗਰਸ ਨੇਤਾ ਸੁਪ੍ਰਿਆ ਸ਼੍ਰੀਨਾਤੇ ਵੱਲੋਂ ਕੰਗਨਾ ਰਣੌਤ ਖਿਲਾਫ਼ ਕੀਤੀ ਟਿੱਪਣੀ ਦੀ ਮੰਗੀ ਰਿਪੋਰਟ

Trending news