Bathinda Crime: ਪੁਲਿਸ ਮੁਲਾਜ਼ਮ ਤੋਂ ਐਸਐਲਆਰ ਖੋਹਣ ਦੇ ਮਾਮਲੇ ਵਿੱਚ ਪੁਲਿਸ ਨੇ ਬੰਬੀਹਾ ਗਿਰੋਹ ਨਾਲ ਸਬੰਧ ਰੱਖਣ ਵਾਲੇ 5 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
Trending Photos
Bathinda Crime: ਬਠਿੰਡਾ-ਬਰਨਾਲਾ ਰੋਡ ਉਤੇ ਬੀਤੇ ਦਿਨ (11 ਅਗਸਤ) ਨੂੰ ਇੱਕ ਪੁਲਿਸ ਮੁਲਾਜ਼ਮ ਤੋਂ ਐਸਐਲਆਰ (ਹਥਿਆਰ) ਖੋਹਣ ਦੀ ਘਟਨਾ ਵਾਪਰੀ ਸੀ। ਇਸ ਤੋਂ ਬਾਅਦ ਜ਼ਿਲ੍ਹਾ ਪੁਲਿਸ ਨੇ ਹਰਕਤ ਵਿੱਚ ਆਉਂਦੇ ਹੋਏ 5 ਮੁਲਜ਼ਮਾਂ ਨੂੰ ਹਥਿਆਰ ਸਮੇਤ ਗ੍ਰਿਫਤਾਰ ਕੀਤਾ ਹੈ, ਜਿਸ ਵਿਚੋਂ 3 ਮੁਲਜ਼ਮਾਂ ਨੂੰ ਫੜਨ ਵਿੱਚ ਦਿੱਲੀ ਪੁਲਿਸ ਨੇ ਸਹਿਯੋਗ ਦਿੱਤਾ ਹੈ।
ਇੱਕ ਮੁਲਜ਼ਮ ਅਜੇ ਵੀ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹੈ ਜਿਸ ਨੂੰ ਪੁਲਿਸ ਜਲਦ ਹੀ ਗ੍ਰਿਫ਼ਤਾਰ ਕਰਨ ਦਾ ਦਾਅਵਾ ਕਰ ਰਹੀ ਹੈ। ਐਸਐਸਪੀ ਗੁਲਨੀਤ ਖੁਰਾਣਾ ਨੇ ਦੱਸਿਆ ਕਿ ਇਹ 5 ਮੁਲਜ਼ਮ ਲਗਾਤਾਰ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਸਨ, ਜਿਸ ਦੇ ਚੱਲਦੇ ਇਨ੍ਹਾਂ ਉਪਰ ਪਹਿਲਾਂ ਵੀ ਕਈ ਮੁਕੱਦਮੇ ਦਰਜ ਹਨ, ਜਦਕਿ ਬੀਤੇ ਦਿਨੀਂ ਪੁਲਿਸ ਮੁਲਾਜ਼ਮਾਂ ਨੇ ਇਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਮੁਲਾਜ਼ਮ ਨਾਲ ਬਦਸਲੂਕੀ ਕਰਦੇ ਹੋਏ ਉਸ ਦੀ ਐਸਐਲਆਰ ਖੋਹ ਕੇ ਫ਼ਰਾਰ ਹੋ ਗਏ, ਜਿਸ ਤੋਂ ਬਾਅਦ ਜਦ ਪੁਲਿਸ ਵੱਲੋਂ ਜਾਂਚ ਕੀਤੀ ਗਈ ਤਾਂ ਪਤਾ ਚੱਲਿਆ ਕਿ ਬੰਬੀਹਾ ਗਿਰੋਹ ਦੇ ਸਾਥੀ ਹਨ।
ਪੁਲਿਸ ਦੀ ਐਸਐਲਐਰ ਸਮੇਤ ਇਨ੍ਹਾਂ ਦੇ ਕੁਝ ਗੁਰਗਿਆਂ ਦੇ ਸਬੰਧ ਬੰਬੀਹਾ ਗਿਰੋਹ ਦੇ ਨਾਲ ਜੁੜੇ ਹੋਣ ਦਾ ਖ਼ਦਸ਼ਾ ਹੈ। ਇਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ।
ਕਾਬਿਲੇਗੌਰ ਹੈ ਕਿ ਬੀਤੇ ਦਿਨ ਪੁਲਿਸ ਨੇ ਇੱਕ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਸੀ। ਪੁਲਿਸ ਅਧਿਕਾਰੀਆਂ ਨੇ ਦੱਸਿਆ ਸੀ ਕਿ ਤਿੰਨ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਿਨ੍ਹਾਂ ਕੋਲੋਂ ਤਿੰਨ ਪਿਸਤੌਲ ਵੀ ਬਰਾਮਦ ਕੀਤੇ ਗਏ ਸਨ। ਸੂਬੇ ਦੇ ਪੁਲਿਸ ਮੁਖੀ ਗੌਰਵ ਯਾਦਵ ਨੇ ਦੱਸਿਆ ਸੀ ਕਿ ਮੁਲਜ਼ਮ ਗੁਰਦੇਵ ਸਿੰਘ ਦੇ ਸਾਥੀ ਹਨ, ਜੋ ਕੈਨੇਡਾ ਸਥਿਤ ਅੱਤਵਾਦੀ ਲਖਬੀਰ ਸਿੰਘ ਦਾ ਮੁੱਖ ਸਰਗਨਾ ਸੀ।
ਇਹ ਵੀ ਪੜ੍ਹੋ : Independence Day 2023: CM ਭਗਵੰਤ ਮਾਨ ਅੱਜ ਪਟਿਆਲਾ 'ਚ ਲਹਿਰਾਉਣਗੇ ਤਿਰੰਗਾ, ਟਵੀਟ ਕਰ ਦਿੱਤੀ ਦੇਸ਼ ਵਾਸੀਆਂ ਨੂੰ ਵਧਾਈ
ਬਠਿੰਡਾ ਤੋਂ ਕੁਲਬੀਰ ਵੀਰਾ ਦੀ ਰਿਪੋਰਟ