Ludhiana News: ਪਿੰਡ ਫੁੱਲਾਂਵਾਲ ਦੇ ਨੌਜਵਾਨਾਂ ਨੇ ਪਿੰਡ ਵਿੱਚ ਨਸ਼ਿਆਂ ਉਤੇ ਪਾਬੰਦੀ ਲਗਾਉਣ ਨਾਲ ਲਈ ਨਸ਼ਾ ਰੋਕੂ ਕਮੇਟੀ ਬਣਾਈ ਹੈ। ਇਸ ਦੌਰਾਨ ਨੌਜਵਾਨਾਂ ਨੇ ਕਿਹਾ ਹੁਣ ਪਿੰਡ ਵਿੱਚ ਨਸ਼ਾ ਨਹੀਂ ਵਿਕਣ ਦੇਣਗੇ।
Trending Photos
Ludhiana News: ਲੁਧਿਆਣਾ ਦੇ ਪਿੰਡ ਫੁੱਲਾਂਵਾਲ ਦੇ ਨੌਜਵਾਨਾਂ ਨੇ ਪਿੰਡ ਵਿੱਚ ਨਸ਼ਿਆਂ ਉਤੇ ਪਾਬੰਦੀ ਲਗਾਉਣ ਨਾਲ ਲਈ ਨਸ਼ਾ ਰੋਕੂ ਕਮੇਟੀ ਬਣਾਈ ਹੈ। ਇਸ ਦੌਰਾਨ ਨੌਜਵਾਨਾਂ ਨੇ ਕਿਹਾ ਹੁਣ ਪਿੰਡ ਵਿੱਚ ਨਸ਼ਾ ਨਹੀਂ ਵਿਕਣ ਦੇਣਗੇ। ਪਿੰਡ ਵਿੱਚ ਲਗਾ ਰਹੇ ਠੀਕਰੀ ਪਹਿਰੇ ਉਤੇ ਸ਼ੱਕੀ ਵਿਅਕਤੀ ਦੀ ਚੈਕਿੰਗ ਵੀ ਕੀਤੀ ਜਾਂਦੀ ਹੈ। ਉਨ੍ਹਾਂ ਨੇ ਕਿਹਾ ਪ੍ਰਸ਼ਾਸਨ ਵੀ ਪੂਰੀ ਮਦਦ ਕਰ ਰਿਹਾ।
ਨੌਜਵਾਨਾਂ ਨੇ ਕਿਹਾ ਕਿ ਪੰਜਾਬ ਪੰਜ ਦਰਿਆਵਾਂ ਦੀ ਧਰਤੀ ਹੈ ਤੇ ਕਹਿੰਦੇ ਹਨ ਕਿ ਹੁਣ ਛੇਵਾਂ ਦਰਿਆ ਨਸ਼ਿਆਂ ਦਾ ਵਗਦਾ, ਜਿਸ ਨੂੰ ਰੋਕਣ ਲਈ ਹੁਣ ਪੰਜਾਬ ਸਰਕਾਰ ਵੱਲੋਂ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ ਤੇ ਹੁਣ ਪਿੰਡ ਦੇ ਨੌਜਵਾਨਾਂ ਨੇ ਵੀ ਕਮਰ ਕੱਸ ਲਈ ਹੈ। ਲੁਧਿਆਣਾ ਦੇ ਪਿੰਡ ਫੁੱਲਾਂਵਾਲ ਦੇ ਨੌਜਵਾਨਾਂ ਨੇ ਨਸ਼ਾ ਰੋਕੂ ਕਮੇਟੀ ਬਣਾਈ ਹੈ। ਪਿੰਡ ਵਿੱਚ ਨਸ਼ਾ ਵੇਚਣ ਵਾਲਿਆਂ ਤੇ ਨਸ਼ਾ ਕਰਨ ਵਾਲਿਆਂ ਵਿਰੁੱਧ ਕਾਰਵਾਈ ਕੀਤੀ ਜਾ ਰਹੀ ਹੈ।
ਉਨ੍ਹਾਂ ਨੇ ਕਿਹਾ ਕਿ ਪੁਲਿਸ ਪ੍ਰਸ਼ਾਸਨ ਵੱਲੋਂ ਵੀ ਉਨ੍ਹਾਂ ਨੂੰ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੋ ਨੌਜਵਾਨ ਇਸ ਗਲਤ ਸੰਗਤ ਵਿੱਚ ਫਸੇ ਹੋਏ ਹਨ ਉਨ੍ਹਾਂ ਨੂੰ ਬਚਾਉਣ ਲਈ ਪਿੰਡ ਦੇ ਐਨਆਰਆਈ ਵੀ ਮਦਦ ਕਰ ਰਹੇ ਹਨ ਪਰ ਨਾ ਸੁਧਰਣ ਵਾਲਿਆਂ ਨੂੰ ਉਹ ਪੁਲਿਸ ਹਵਾਲੇ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਉਹ ਠੀਕਰੀ ਪਹਿਰੇ ਵੀ ਲਗਾ ਰਹੇ ਹਨ ਤਾਂ ਜੋ ਨਸ਼ਾ ਤਸਕਰਾਂ ਉਪਰ ਨੱਥ ਪਾਈ ਜਾ ਸਕੇ। ਇਸ ਦੌਰਾਨ ਨਸ਼ਾ ਰੋਕੂ ਕਮੇਟੀ ਦੇ ਮੈਂਬਰਾਂ ਨੇ ਨਸ਼ਾ ਵੇਚਣ ਵਾਲੇ ਦੋ ਸਮੱਗਲਰਾਂ ਨੂੰ ਦਬੋਚ ਲਿਆ ਹੈ ਤੇ ਬਾਅਦ ਵਿੱਚ ਉਨ੍ਹਾਂ ਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ ਹੈ।
ਇਹ ਵੀ ਪੜ੍ਹੋ : Punjab Weather Update: ਲੋਕਾਂ ਨੂੰ ਗਰਮੀ ਤੋਂ ਰਾਹਤ! ਪੰਜਾਬ ਸਮੇਤ ਕਈ ਸੂਬਿਆਂ 'ਚ ਪੈ ਰਿਹਾ ਮੀਂਹ, ਜਾਣੋ ਆਪਣੇ ਸ਼ਹਿਰ ਦਾ ਹਾਲ
ਕਾਬਿਲੇਗੌਰ ਹੈ ਕਿ ਨਸ਼ਿਆਂ ਨੂੰ ਰੋਕਣ ਲਈ ਪੰਜਾਬ ਦੇ ਵੱਖ-ਵੱਖ ਪਿੰਡਾਂ ਵੱਲੋਂ ਆਪਣੇ ਪੱਧਰ ਉਤੇ ਕਮੇਟੀਆਂ ਦਾ ਗਠਨ ਕਰਕੇ ਨਸ਼ੇ ਨੂੰ ਠੱਲ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਨਸ਼ਾ ਰੋਕੂ ਕਮੇਟੀਆਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰ ਰਹੀਆਂ ਹਨ।
ਇਹ ਵੀ ਪੜ੍ਹੋ : Lawrence Bishnoi News: ਗੈਂਗਸਟਰ ਲਾਰੇਂਸ ਬਿਸ਼ਨੋਈ ਨਾਲ ਮੋਨੂੰ ਮਾਨੇਸਰ ਦੀ ਗੱਲਬਾਤ ਦਾ ਵੀਡੀਓ ਆਇਆ ਸਾਹਮਣੇ, ਹੋਏ ਵੱਡੇ ਖੁਲਾਸੇ!
ਲੁਧਿਆਣਾ ਤੋਂ ਭਰਤ ਸ਼ਰਮਾ ਦੀ ਰਿਪੋਰਟ