Jodi Film Release: ਦਿਲਜੀਤ ਦੋਸਾਂਝ ਤੇ ਨਿਮਰਤ ਖਹਿਰਾ ਦੀ ਫਿਲਮ 'ਜੋੜੀ' ਭਾਰਤ 'ਚ ਹੋਈ ਰਿਲੀਜ਼
trendingNow,recommendedStories0/zeephh/zeephh1682389

Jodi Film Release: ਦਿਲਜੀਤ ਦੋਸਾਂਝ ਤੇ ਨਿਮਰਤ ਖਹਿਰਾ ਦੀ ਫਿਲਮ 'ਜੋੜੀ' ਭਾਰਤ 'ਚ ਹੋਈ ਰਿਲੀਜ਼

Jodi Film Release:  ਆਖਰਕਾਰ ਦਿਲਜੀਤ ਦੋਸਾਂਝ ਅਤੇ ਨਿਮਰਤ ਖਹਿਰਾ ਦੀ ਫਿਲਮ ਜੋੜੀ ਭਾਰਤ ਵਿੱਚ ਰਿਲੀਜ਼ ਹੋ ਗਈ। ਲੋਕ ਇਸ ਫਿਲਮ ਦਾ ਬੜੀ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਸਨ।

Jodi Film Release: ਦਿਲਜੀਤ ਦੋਸਾਂਝ ਤੇ ਨਿਮਰਤ ਖਹਿਰਾ ਦੀ ਫਿਲਮ 'ਜੋੜੀ' ਭਾਰਤ 'ਚ ਹੋਈ ਰਿਲੀਜ਼

Jodi Film Release:  ਦਿਲਜੀਤ ਦੋਸਾਂਝ-ਨਿਮਰਤ ਖਹਿਰਾ ਦੀ ਆਉਣ ਵਾਲੀ ਫਿਲਮ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਪ੍ਰਸ਼ੰਸਕਾਂ ਲਈ ਵੱਡੀ ਖਬਰ ਸਾਹਮਣੇ ਆ ਰਹੀ ਹੈ। ਕਾਨੂੰਨੀ ਅੜਚਨਾਂ ਦੇ ਦਰਮਿਆਨ ਪੰਜਾਬੀ ਫਿਲਮ 'ਜੋੜੀ' ਭਾਰਤ ਵਿੱਚ ਆਖਰਕਾਰ ਰਿਲੀਜ਼ ਹੋ ਗਈ ਹੈ। ਮਸ਼ਹੂਰ ਅਦਾਕਾਰ 'ਤੇ ਗਾਇਕ ਦਿਲਜੀਤ ਦੋਸਾਂਝ ਨੇ ਅੱਜ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਇੱਕ ਸਟੋਰੀ ਪੋਸਟ ਕਰ ਕੇ ਫੈਨਜ਼ ਨੂੰ ਇਹ ਜਾਣਕਾਰੀ ਦਿੱਤੀ ਕਿ ਜੋੜੀ ਫਿਲਮ ਨੂੰ ਰਿਲੀਜ਼ ਹੋਣ ਲਈ ਅਦਾਲਤ ਤੋਂ ਮਿਲੀ ਮਨਜ਼ੂਰੀ ਗਈ ਹੈ। 

ਫਿਲਮ ਦੀਆਂ ਟਿਕਟਾਂ ਹੁਣ ਆਨਲਾਈਨ ਵੀ ਬੁੱਕ ਕੀਤੀਆਂ ਜਾ ਸਕਦੀਆਂ ਹਨ। ਇਸ ਬਾਰੇ ਫਿਲਮ ਦੇ ਮੁੱਖ ਕਲਾਕਾਰ ਦਿਲਜੀਤ ਦੋਸਾਂਝ ਨੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਨੇ ਕਿਹਾ, 'ਪਹਿਲਾਂ ਕੁੱਝ ਮੁਸ਼ਕਲਾਂ ਕਰਕੇ, 'ਜੋੜੀ' ਫਿਲਮ ਦੇ ਸਵੇਰੇ ਦੇ ਸ਼ੋਅਜ਼ ਸਿਨੇਮਾਘਰਾਂ 'ਚ ਰਿਲੀਜ਼ ਨਹੀਂ ਹੋ ਸਕੇ ਸੀ ਪਰ ਹੁਣ ਸਮੱਸਿਆ ਦਾ ਹੱਲ ਹੋ ਗਿਆ ਹੈ। ਉਨ੍ਹਾਂ ਨੇ ਕਿਹਾ ਕਿ 'ਜੋੜੀ' ਫਿਲਮ ਲਈ ਹੁਣ ਤੁਸੀਂ ਆਪਣੀਆਂ ਟਿਕਟਾਂ ਜਲਦ ਹੀ ਬੁੱਕ ਕਰ ਸਕੋਗੇ। ਜੋੜੀ ਫਿਲਮ ਦੇਖਣ ਲਈ ਆਪਣੇ ਨਜ਼ਦੀਕੀ ਸਿਨੇਮਾਘਰਾਂ 'ਚ ਪੁੱਜੋ।

ਕਾਬਿਲੇਗੌਰ ਹੈ ਕਿ ਪੰਜਾਬੀ ਗਾਇਕ ਚਮਕੀਲੇ ਦੀ ਜ਼ਿੰਦਗੀ 'ਤੇ ਫਿਲਮਾਂ ਬਣਾਉਣ ਲਈ ਕਾਪੀਰਾਈਟ ਅਧਿਕਾਰ ਉਸ ਦੇ ਪਰਿਵਾਰ ਕੋਲ ਹਨ। ਇਸ ਕਾਰਨ ਦਿਲਜੀਤ ਦੋਸਾਂਝ-ਪਰਿਣੀਤੀ ਚੋਪੜਾ ਸਟਾਰਰ 'ਚਮਕੀਲਾ' ਦੀ ਬਾਇਓਪਿਕ ਦੀ ਰਿਲੀਜ਼ 'ਤੇ ਵੀ ਰੋਕ ਲੱਗੀ ਹੋਈ ਹੈ। ਇਸੇ ਕਾਰਨ ਕਰਕੇ 'ਜੋੜੀ' ਫਿਲਮ ਉਪਰ ਵੀ ਰੋਕ ਲਗਾ ਦਿੱਤੀ ਗਈ ਸੀ ਕਿਉਂਕਿ ਇਸ ਫਿਲਮ ਦੀ ਪੂਰੀ ਕਹਾਣੀ ਚਮਕੀਲਾ-ਅਮਰਜੋਤ ਦੀ ਪ੍ਰੇਮ ਕਹਾਣੀ ਦੇ ਉੁਪਰ ਘੁੰਮਦੀ ਹੈ।

ਇਹ ਵੀ ਪੜ੍ਹੋ : Punjab News: ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਚਰਨਜੀਤ ਸਿੰਘ ਅਟਵਾਲ ਭਾਜਪਾ ਵਿੱਚ ਹੋਏ ਸ਼ਾਮਲ!

ਅਦਾਲਤ ਨੇ ਦਿਲਜੀਤ ਦੀਆਂ ਦੋਵੇਂ ਫਿਲਮਾਂ ਦੀ ਰਿਲੀਜ਼ 'ਤੇ ਰੋਕ ਲਾ ਦਿੱਤੀ ਸੀ ਪਰ ਹੁਣ 'ਜੋੜੀ' ਫਿਲਮ ਆਖਰ ਭਾਰਤ 'ਚ ਵੀ ਰਿਲੀਜ਼ ਹੋ ਗਈ ਹੈ। ਫਿਲਮ ਦੀ ਅਦਾਕਾਰਾ ਨਿਮਰਤ ਖਹਿਰਾ ਨੇ ਵੀ ਸੋਸ਼ਲ ਮੀਡੀਆ ਉਪਰ ਪੋਸਟ ਸਾਂਝੀ ਕਰਕੇ ਖੁਸ਼ੀ ਜ਼ਾਹਰ ਕੀਤੀ ਹੈ। ਕਾਬਿਲੇਗੌਰ ਹੈ ਕਿ ਸਵੇਰੇ ਪਹਿਲਾਂ ਦਲਜੀਤ ਦੁਸਾਂਝ ਨੇ ਇਕ ਪੋਸਟ ਪਾ ਕੇ ਲੋਕਾਂ ਕੋਲੋਂ ਮੁਆਫੀ ਮੰਗੀ ਸੀ ਪਰ ਬਾਅਦ ਵਿੱਚ ਉਹ ਪੋਸਟ ਡਿਲੀਟ ਕਰ ਦਿੱਤੀ ਸੀ।

ਇਹ ਵੀ ਪੜ੍ਹੋ : Punjab Crime news: ਪੋਤਰਾ ਬਣਿਆ ਹੈਵਾਨ! ਪੋਤਰੇ ਨੇ ਕੀਤਾ ਦਾਦੀ ਦਾ ਬੇਰਹਿਮੀ ਨਾਲ ਕਤਲ, ਜਾਣੋ ਪੂਰਾ ਮਾਮਲਾ

 

Trending news