Earthquake in Delhi News: ਦਿੱਲੀ 'ਚ ਮੁੜ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ, ਜਾਣੋ ਕਿੰਨੀ ਸੀ ਤੀਬਰਤਾ
Advertisement
Article Detail0/zeephh/zeephh1622336

Earthquake in Delhi News: ਦਿੱਲੀ 'ਚ ਮੁੜ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ, ਜਾਣੋ ਕਿੰਨੀ ਸੀ ਤੀਬਰਤਾ

Earthquake in Delhi News: ਦਿੱਲੀ ਵਿੱਚ 24 ਘੰਟਿਆਂ ਦੌਰਾਨ ਇੱਕ ਵਾਰ ਮੁੜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਬੁੱਧਵਾਰ ਨੂੰ 4 ਵਜਕੇ 42 ਮਿੰਟ ਉਤੇ ਸ਼ਾਮ ਨੂੰ ਭੂਚਾਲ ਦੇ ਝਟਕੇ ਲੱਗੇ ਹਨ। ਭੂਚਾਲ ਦੇ ਕੇਂਦਰ ਵੈਸਟ ਦਿੱਲੀ ਵਿੱਚ ਜ਼ਮੀਨ ਤੋਂ ਕਰੀਬ 5 ਕਿਲੋਮੀਟਰ ਵਿੱਚ ਦੱਸਿਆ ਗਿਆ ਹੈ

Earthquake in Delhi News: ਦਿੱਲੀ 'ਚ ਮੁੜ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ, ਜਾਣੋ ਕਿੰਨੀ ਸੀ ਤੀਬਰਤਾ

Earthquake in Delhi news today: ਦਿੱਲੀ 'ਚ ਬੁੱਧਵਾਰ ਨੂੰ ਇੱਕ ਵਾਰ ਮੁੜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਇਸ ਦੀ ਤੀਬਰਤਾ 2.7 ਮਾਪੀ ਗਈ। ਇਸ ਦਾ ਕੇਂਦਰ ਪੱਛਮੀ ਦਿੱਲੀ ਵਿੱਚ ਜ਼ਮੀਨ ਤੋਂ ਪੰਜ ਕਿਲੋਮੀਟਰ ਦੀ ਡੂੰਘਾਈ ਵਿੱਚ ਸੀ। ਨੇੜਲੇ ਇਲਾਕਿਆਂ 'ਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਦਿੱਲੀ 'ਚ ਬੁੱਧਵਾਰ ਸ਼ਾਮ 4.42 ਵਜੇ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ।

ਕਾਬਿਲੇਗੌਰ ਹੈ ਕਿ ਮੰਗਲਵਾਰ ਰਾਤ 10.19 ਵਜੇ ਦਿੱਲੀ-ਐਨਸੀਆਰ ਸਮੇਤ ਪੂਰੇ ਉੱਤਰ ਭਾਰਤ ਵਿੱਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਇਸ ਦੀ ਤੀਬਰਤਾ 6.6 ਮਾਪੀ ਗਈ। ਨੈਸ਼ਨਲ ਸੈਂਟਰ ਫਾਰ ਸਿਸਮਲੋਜੀ ਮੁਤਾਬਕ ਭੂਚਾਲ ਦਾ ਕੇਂਦਰ ਜ਼ਮੀਨ ਤੋਂ 156 ਕਿਲੋਮੀਟਰ ਦੀ ਡੂੰਘਾਈ 'ਤੇ ਅਫਗਾਨਿਸਤਾਨ ਦਾ ਫੈਜ਼ਾਬਾਦ ਸੀ। 

ਮੰਗਲਵਾਰ ਨੂੰ ਆਏ ਭੂਚਾਲ ਦੇ ਝਟਕੇ ਇੰਨੇ ਜ਼ਬਰਦਸਤ ਸਨ ਕਿ ਲੋਕ ਘਬਰਾ ਕੇ ਘਰਾਂ ਤੋਂ ਬਾਹਰ ਆ ਗਏ। ਦਿੱਲੀ ਤੋਂ ਇਲਾਵਾ ਪੰਜਾਬ ਦੇ ਉੱਤਰਾਖੰਡ 'ਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਹਰ ਪਾਸੇ ਹਫੜਾ-ਦਫੜੀ ਦਾ ਮਾਹੌਲ ਸੀ। ਲੋਕਾਂ ਨੇ ਦੋ ਤੋਂ ਤਿੰਨ ਵਾਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਸਨ। ਇਸ ਕਾਰਨ ਲੋਕਾਂ ਵਿੱਚ ਭਾਰੀ ਦਹਿਸ਼ਤ ਫੈਲ ਗਈ।

ਇਹ ਵੀ ਪੜ੍ਹੋ : Earthquake In Pakistan: ਪਾਕਿਸਤਾਨ 'ਚ ਭੂਚਾਲ ਕਾਰਨ ਹੁਣ ਤੱਕ 9 ਲੋਕਾਂ ਦੀ ਹੋਈ ਮੌਤ, 100 ਤੋਂ ਵੱਧ ਲੋਕ ਜ਼ਖ਼ਮੀ

ਦਿੱਲੀ ਤੋਂ ਇਲਾਵਾ ਹਰਿਆਣਾ, ਪੰਜਾਬ, ਰਾਜਸਥਾਨ, ਜੰਮੂ-ਕਸ਼ਮੀਰ ਵਿੱਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। ਉਤਰਕਾਸ਼ੀ ਅਤੇ ਚਮੋਲੀ ਸਮੇਤ ਉੱਤਰਾਖੰਡ 'ਚ ਵੀ ਕਈ ਥਾਵਾਂ 'ਤੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇੱਕ ਅਧਿਕਾਰੀ ਨੇ ਦੱਸਿਆ ਕਿ ਭੂਚਾਲ ਤੋਂ ਤੁਰੰਤ ਬਾਅਦ ਜੰਮੂ ਖੇਤਰ ਦੇ ਕੁਝ ਹਿੱਸਿਆਂ ਵਿਚ ਮੋਬਾਈਲ ਸੇਵਾ ਵੀ ਪ੍ਰਭਾਵਿਤ ਹੋਈ।

ਇਹ ਵੀ ਪੜ੍ਹੋ : Punjab Budget Session News: ਸੀਐਮ ਮਾਨ ਨੇ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਰੱਖਣ ਦਾ ਮਤਾ ਕੀਤਾ ਪਾਸ

(For more news today apart from Earthquake in Delhi, stay tuned to Zee PHH)

 

Trending news