Amritsar News: ਈ ਟੀ ਓ ਦਾ ਦਾਅਵਾ- ਲੜਕੀਆਂ ਲਈ ਬਰਾਬਰੀ ਦੇ ਮੌਕੇ ਪੈਦਾ ਕਰ ਰਹੀ ਹੈ ਪੰਜਾਬ ਸਰਕਾਰ
Advertisement
Article Detail0/zeephh/zeephh2510627

Amritsar News: ਈ ਟੀ ਓ ਦਾ ਦਾਅਵਾ- ਲੜਕੀਆਂ ਲਈ ਬਰਾਬਰੀ ਦੇ ਮੌਕੇ ਪੈਦਾ ਕਰ ਰਹੀ ਹੈ ਪੰਜਾਬ ਸਰਕਾਰ

Amritsar News:  ਜਿਲ੍ਹਾ ਪ੍ਰਸ਼ਾਸਨ ਨੇ ਸਰਕਾਰੀ ਨੌਕਰੀਆਂ ਲਈ ਲੜਕੀਆਂ ਨੂੰ ਮੁਫ਼ਤ ਕੋਚਿੰਗ ਸ਼ੁਰੂ ਕੀਤੀ

 

Amritsar News: ਈ ਟੀ ਓ ਦਾ ਦਾਅਵਾ- ਲੜਕੀਆਂ ਲਈ ਬਰਾਬਰੀ ਦੇ ਮੌਕੇ ਪੈਦਾ ਕਰ ਰਹੀ ਹੈ ਪੰਜਾਬ ਸਰਕਾਰ

Amritsar News:  ਅੰਮ੍ਰਿਤਸਰ ਪੰਜਾਬ ਸਰਕਾਰ ਲੜਕੀਆਂ ਲਈ ਬਰਾਬਰੀ ਦੇ ਮੌਕੇ ਪੈਦਾ ਕਰਨ ਲਈ ਅਨੇਕਾਂ ਉਪਰਾਲੇ ਕਰ ਰਹੀ ਹੈ ਅਤੇ ਇਨਾਂ ਉਪਰਾਲਿਆਂ ਤੇ ਤਹਿਤ ਹੀ ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ ਬੇਟੀ ਬਚਾਓ ਬੇਟੀ ਪੜ੍ਹਾਓ ਅਧੀਨ ਸਰਕਾਰੀ ਨੌਕਰੀਆਂ ਦੀ ਪ੍ਰਤੀਯੋਗੀ ਪ੍ਰੀਖਿਆਵਾਂ ਲਈ ਲੜਕੀਆਂ ਨੂੰ ਮੁਫ਼ਤ ਕੋਚਿੰਗ ਮੁਹੱਈਆ ਕਰਵਾਈ ਜਾਵੇਗੀ।

ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਜਿਲ੍ਹਾ ਰੋਜ਼ਗਾਰ ਦੇ ਕਾਰੋਬਾਰ ਬਿਊਰੋ ਵਿਖੇ ਬੱਚਿਆਂ ਨੁੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਦੇ ਹਰ ਖੇਤਰ ਵਿੱਚ ਲੜਕੀਆਂ ਲੜਕਿਆਂ ਨਾਲੋਂ ਅੱਗੇ ਜਾ ਰਹੀਆਂ ਹਨ। ਉਹ ਚਾਹੇ ਖੇਤਰ ਸਿੱਖਿਆ ਦਾ ਹੋਵੇ ਜਾਂ ਖੇਡਾਂ ਦਾ ਲੜਕੀਆਂ ਨੇ ਆਪਣੀ ਕਾਬਲੀਅਤ ਦਾ ਸਿੱਕਾ ਜਮਾਇਆ ਹੈ। ਉਨਾਂ ਕਿਹਾ ਕਿ ਅਜੇ ਵੀ ਕੁੱਝ ਰੂੜੀਵਾਦੀ ਲੋਕਾਂ ਵਲੋਂ ਲੜਕੀਆਂ ਨੂੰ ਅੱਗੇ ਨਹੀਂ ਆਉਣ ਦਿੱਤਾ ਜਾਂਦਾ ਜਦਕਿ ਲੜਕੀਆਂ ਲੜਕਿਆਂ ਨਾਲੋਂ ਕਿਤੇ ਵੱਧ ਅਨੁਸ਼ਾਸ਼ਨ ਵਿੱਚ ਰਹਿ ਕੇ ਆਪਣਾ ਕੰਮ ਕਰਦੀਆਂ ਹਨ। ਉਨਾਂ ਕਿਹਾ ਕਿ ਅੰਮ੍ਰਿਤਸਰ ਲਈ ਫਖ਼ਰ ਦੀ ਗੱਲ ਹੈ ਕਿ ਜਿਲ੍ਹੇ ਦੇ ਡਿਪਟੀ ਕਮਿਸ਼ਨਰ, ਦੋ ਵਧੀਕ ਕਮਿਸ਼ਨਰ, ਦੋ ਸਹਾਇਕ ਕਮਿਸ਼ਨਰ ਲੜਕੀਆਂ ਹੀ ਹਨ ਅਤੇ ਉਹ 

ਜਿਲ੍ਹੇ ਦੀ ਕਮਾਨ ਨੁੰ ਬੜੇ ਸੁਚੱਜੇ ਢੰਗ ਨਾਲ ਚਲਾ ਰਹੀਆਂ ਹਨ।
ਸ: ਈ.ਟੀ.ਓ. ਨੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਤੁਹਾਨੂੰ ਆਪਣੀ ਜਿੰਦਗੀ ਦਾ ਟੀਚਾ ਜ਼ਰੂਰ ਮਿਥਣਾ ਚਾਹੀਦਾ ਹੈ ਅਤੇ ਉਸ ਟੀਚੇ ਨੂੰ ਪ੍ਰਾਪਤ ਕਰਨ ਲਈ ਸਖ਼ਤ ਮਿਹਨਤ ਕਰਨ ਦੀ ਲੋੜ ਹੈ। ਉਨਾਂ ਬੱਚਿਆਂ ਨੂੰ ਕਿਹਾ ਕਿ ਜਿੰਦਗੀ ਵਿੱਚ ਕਦੇ ਵੀ ਅਸਫ਼ਲ ਹੋਣ ਤੇ ਨਿਰਾਸ਼ ਨਹੀਂ ਹੋਣਾ ਚਾਹੀਦਾ ਸਗੋਂ ਹੋਰ ਮਿਹਨਤ ਕਰਕੇ ਸਫ਼ਲਤਾ ਦੀ ਮੰਜਿਲ ਨੂੰ ਪ੍ਰਾਪਤ ਕਰਨਾ ਚਾਹੀਦਾ ਹੈ। ਇਸ ਮੌਕੇ ਕੈਬਨਿਟ ਮੰਤਰੀ ਵਲੋਂ ਬੱਚਿਆਂ ਨੂੰ ਸਟਡੀ ਮਟੀਰੀਅਲ ਦੀਆਂ ਕਿੱਟਾਂ ਵੀ ਵੰਡੀਆਂ ਗਈਆਂ।

ਇਸ ਮੌਕੇ ਉਹਨਾਂ ਨੇ ਦੱਸਿਆ ਕਿ ਬਾਲ ਵਿਕਾਸ ਤੇ ਇਸਤਰੀ ਭਲਾਈ ਵਿਭਾਗ ਵਲੋਂ ਬੇਟੀ ਬਚਾਓ ਬੇਟੀ ਪੜ੍ਹਾਓ ਸਕੀਮ ਅਧੀਨ ਇਹ ਤੀਸਰਾ ਬੈਚ ਸ਼ੁਰੂ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਇਸ ਬੈਚ ਵਿੱਚ 90 ਲੜਕੀਆਂ ਨੂੰ ਸਰਕਾਰੀ ਨੌਕਰੀਆਂ ਦੀ ਪ੍ਰਤੀਯੋਗੀ ਪ੍ਰੀਖਿਆਵਾਂ ਦੀ ਤਿਆਰੀ ਲਈ ਮੁਫ਼ਤ ਕੋਚਿੰਗ ਦਿੱਤੀ ਜਾਵੇਗੀ। ਉਨਾਂ ਦੱਸਿਆ ਕਿ ਇਸ ਬੈਚ ਵਿੱਚ ਸ਼ਾਮਲ ਹੋਣ ਲਈ 1050 ਦੇ ਕਰੀਬ ਲੜਕੀਆਂ ਨੇ ਅਪਲਾਈ ਕੀਤਾ ਸੀ ਅਤੇ 400 ਲੜਕੀਆਂ ਨੇ ਆਪਣਾ ਟੈਸਟ ਦਿੱਤਾ ਸੀ ਜਿਸ ਵਿਚੋਂ 90 ਲੜਕੀਆਂ ਦੀ ਟੈਸਟ ਦੇ ਆਧਾਰ ਤੇ ਚੋਣ ਕੀਤੀ ਗਈ ਹੈ। ਉਨਾਂ ਦੱਸਿਆ ਕਿ ਇਹ ਕੋਚਿੰਗ ਕਲਾਸਾਂ ਦਾ ਸਮਾਂ 6 ਮਹੀਨੇ ਪ੍ਰਤੀ ਦਿਨ ਦੋ ਘੰਟੇ ਦਾ ਹੋਵੇਗਾ ਅਤੇ ਸਵੇਰੇ ਅਤੇ ਸ਼ਾਮ ਨੂੰ 2 ਬੈਚਾਂ ਵਿੱਚ ਲੜਕੀਆਂ ਨੂੰ ਮੁਫ਼ਤ ਕੋਚਿੰਗ ਮੁਹੱਈਆ ਕਰਵਾਈ ਜਾਵੇਗੀ ਅਤੇ ਉਸਦੇ ਨਾਲ ਹੀ ਸਟੱਡੀ ਮਟੀਰਿਅਲ ਵੀ ਦਿੱਤਾ ਜਾਵੇਗਾ।

ਉਨ੍ਹਾਂ ਨੇ ਦੱਸਿਆ ਕਿ ਅੰਮ੍ਰਿਤਸਰ ਦੇ ਦੋ ਇੰਸਟੀਚਿਊਟ ਗਿਆਨਮ ਇੰਸਟੀਚਿਊਟ ਅਤੇ ਈ.ਡੀ.ਐਕਸ ਕੈੰਪਸ ਵਲੋਂ ਇਹ ਕੋਚਿੰਗ ਲੜਕੀਆਂ ਨੂੰ ਮੁਫ਼ਤ ਦਿੱਤੀ ਜਾਵੇਗੀ ਅਤੇ ਹਰੇਕ ਹਫ਼ਤੇ ਮਾਕ ਟੈਸਟ ਵੀ ਲਏ ਜਾਣਗੇ। ਉਨਾਂ ਦੱਸਿਆ ਕਿ ਇਹ ਇਕ ਸਾਲ ਦਾ ਪੂਰਾ ਕੋਰਸ ਆਨਲਾਈਨ ਵੀ ਮੁਹੱਈਆ ਕਰਵਾਇਆ ਜਾਵੇਗਾ। ਡਿਪਟੀ ਕਮਿਸ਼ਨਰ ਨੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਦੱਸਿਆ ਕਿ ਜਨਵਰੀ 2024 ਮਹੀਨੇ ਵਿੱਚ ਬੇਟੀ ਬਚਾਓ ਬੇਟੀ ਪੜ੍ਹਾਓ ਸਕੀਮ ਅਧੀਨ 70 ਲੜਕੀਆਂ ਨੂੰ ਕੋਚਿੰਗ ਮੁਹੱਈਆ ਕਰਵਾਈ ਗਈ ਸੀ ਅਤੇ ਇਨਾਂ ਵਿਚੋਂ ਇਕ ਲੜਕੀ ਨੇ ਆਈ.ਏ.ਐਸ. (ਪ੍ਰੀਲਿਮਨਰੀ ਟੈਸਟ) ਪਾਸ ਕਰ ਲਿਆ ਹੈ।

Trending news