Ferozepur School Holiday: ਫਿਰੋਜ਼ਪੁਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਸਕੂਲ 'ਚ ਛੁੱਟੀ ਦਾ ਐਲਾਨ, ਵੇਖੋ ਸੂਚੀ
Advertisement
Article Detail0/zeephh/zeephh1805946

Ferozepur School Holiday: ਫਿਰੋਜ਼ਪੁਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਸਕੂਲ 'ਚ ਛੁੱਟੀ ਦਾ ਐਲਾਨ, ਵੇਖੋ ਸੂਚੀ

Ferozepur School Holiday:  ਜ਼ਿਲ੍ਹਾ ਮੈਜਿਸਟ੍ਰੇਟ ਫਿਰੋਜ਼ਪੁਰ ਨੇ ਹੜ੍ਹ ਪ੍ਰਭਾਵਿਤ ਸਕੂਲਾਂ ਵਿੱਚ 5 ਅਗਸਤ ਤੱਕ ਛੁੱਟੀਆਂ ਦਾ ਐਲਾਨ ਕੀਤਾ ਹੈ।

Ferozepur School Holiday: ਫਿਰੋਜ਼ਪੁਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਸਕੂਲ 'ਚ ਛੁੱਟੀ ਦਾ ਐਲਾਨ, ਵੇਖੋ ਸੂਚੀ

Ferozepur School Holiday: ਬੀਤੇ ਦਿਨੀਂ ਪਏ ਭਾਰੀ ਮੀਂਹ ਮਗਰੋਂ ਲਗਾਤਾਰ ਆ ਰਹੇ ਪਾਣੀ ਕਾਰਨ ਕਈ ਪਿੰਡ ਅਜੇ ਪਾਣੀ ਨਾਲ ਘਿਰੇ ਹੋਏ ਹਨ। ਜ਼ਿਲ੍ਹਾ ਮੈਜਿਸਟ੍ਰੇਟ ਫਿਰੋਜ਼ਪੁਰ ਰਾਜੇਸ਼ ਧੀਮਾਨ ਨੇ ਫੌਜ਼ਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ 1 ਅਗਸਤ ਤੋਂ 5 ਅਗਸਤ ਤੱਕ ਸਰਕਾਰੀ ਪ੍ਰਾਇਮਰੀ ਸਕੂਲ ਨਿਹਾਲਾ ਲਵੇਰਾ, ਸਰਕਾਰੀ ਪ੍ਰਾਇਮਰੀ ਸਕੂਲ ਧੀਰਾ ਘਾਰਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੌ ਬਹਿਰਾਮ ਸ਼ੇਰ ਸਿੰਘ ਵਾਲਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੀਰਾ ਘਾਰਾ ਵਿੱਚ ਛੁੱਟੀ ਕਰਨ ਦਾ ਐਲਾਨ ਕੀਤਾ ਹੈ।

ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਦੀ ਬੇਨਤੀ ਮੁਤਾਬਕ ਲਗਾਤਾਰ ਬਾਰਿਸ਼ ਹੋਣ ਕਾਰਨ ਫਿਰੋਜ਼ਪੁਰ ਦੇ ਕੁਝ ਪਿੰਡ ਹੜ੍ਹ ਦੀ ਲਪੇਟ ਵਿੱਚ ਆ ਚੁੱਕੇ ਹਨ। ਇਸ ਲਈ ਉਕਤ ਸਕੂਲਾਂ ਵਿੱਚ ਤੇ ਸਕੂਲ ਪੁੱਜਣ ਦੇ ਰਸਤੇ 'ਚ ਪਾਣੀ ਭਰਿਆ ਹੋਇਆ ਹੈ। ਜਿਸ ਕਾਰਨ ਸਕੂਲ ਪੁੱਜਣ ਦਾ ਕੋਈ ਰਸਤਾ ਨਹੀਂ ਹੈ। ਇਸ ਲਈ ਕੁਝ ਸਮੇਂ ਲਈ ਇਹ ਸਕੂਲ ਬੰਦ ਕੀਤੇ ਗਏ ਹਨ।

ਕਾਬਿਲੇਗੌਰ ਹੈ ਕਿ ਪੰਜਾਬ ਵਿੱਚ ਆਉਣ ਵਾਲੇ ਕੁਝ ਦਿਨ ਲਈ ਮੌਸਮ ਵਿਭਾਗ ਨੇ ਯੈਲੋ ਅਲਰਟ ਜਾਰੀ ਕੀਤਾ ਹੋਇਆ ਹੈ। ਮੰਗਲਵਾਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮਾਨਸੂਨ ਦੀ ਬਾਰਿਸ਼ ਹੋਈ। ਸਭ ਤੋਂ ਵੱਧ ਬਾਰਿਸ਼ ਲੁਧਿਆਣਾ ਵਿੱਚ ਹੋਈ। ਲੁਧਿਆਣਾ 'ਚ ਦੁਪਹਿਰ 2 ਵਜੇ ਤੋਂ ਬਾਅਦ ਖੰਨਾ, ਸਮਰਾਲਾ, ਕੋਹਾੜਾ ਤੇ ਆਸਪਾਸ ਦੇ ਇਲਾਕਿਆਂ 'ਚ ਤੇਜ਼ ਬਾਰਿਸ਼ ਹੋਈ। ਸ਼ਾਮ 5 ਵਜੇ ਤੱਕ 64 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ।

ਇਹ ਵੀ ਪੜ੍ਹੋ : Punjab News: ਪੰਜਾਬ ਵਿੱਚ ਇਸ ਸਾਲ ਜੁਲਾਈ ਦੇ ਮਹੀਨੇ 'ਚ ਪਏ ਭਾਰੀ ਮੀਂਹ ਨੇ ਬਣਾਇਆ ਰਿਕਾਰਡ, 2000 ਤੋਂ ਬਾਅਦ...

ਉੱਥੇ ਹੀ ਰੋਪੜ ਵਿੱਚ 3.0 ਮਿਲੀਮੀਟਰ, ਪਠਾਨਕੋਟ ਵਿੱਚ 0.8 ਮਿਲੀਮੀਟਰ, ਬਠਿੰਡਾ ਵਿੱਚ 5.4 ਮਿਲੀਮੀਟਰ, ਸ੍ਰੀ ਮੁਕਤਸਰ ਸਾਹਿਬ ਵਿੱਚ 0.5 ਮਿਲੀਮੀਟਰ ਮੀਂਹ ਪਿਆ। ਮੌਸਮ ਵਿਭਾਗ ਮੁਤਾਬਕ ਬੁੱਧਵਾਰ ਨੂੰ ਧੁੱਪ ਨਿਕਲਣ ਦੀ ਸੰਭਾਵਨਾ ਹੈ ਪਰ ਵੀਰਵਾਰ ਤੋਂ ਪੰਜਾਬ 'ਚ ਮੌਸਮ ਦਾ ਮਿਜ਼ਾਜ ਮੁੜ ਬਦਲੇਗਾ। ਵੈਸਟਰਨ ਡਿਸਟਰਬੈਂਸ ਦੇ ਸਰਗਰਮ ਹੋਣ ਕਾਰਨ ਪੰਜਾਬ ਵਿੱਚ ਤਿੰਨ ਦਿਨਾਂ ਤੱਕ ਭਾਰੀ ਮੀਂਹ ਪੈਣ ਦੇ ਆਸਾਰ ਹਨ, ਜਿਸ ਕਾਰਨ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। 6 ਅਗਸਤ ਨੂੰ ਮੌਸਮ ਸਾਫ਼ ਰਹੇਗਾ।

ਇਹ ਵੀ ਪੜ੍ਹੋ : Sidhu Moosewala Murder Case: ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁਲਜ਼ਮ ਸਚਿਨ ਬਿਸ਼ਨੋਈ ਨੂੰ ਲਿਆਂਦਾ ਗਿਆ ਭਾਰਤ

Trending news