VC of GNDU: ਡਾ. ਕਰਮਜੀਤ ਸਿੰਘ ਦੀ ਨਿਯੁਕਤੀ ਉਨ੍ਹਾਂ ਦੇ ਅਹੁਦਾ ਸੰਭਾਲਣ ਦੀ ਮਿਤੀ ਤੋਂ ਤਿੰਨ ਸਾਲਾਂ ਲਈ ਕੀਤੀ ਗਈ ਹੈ।
Trending Photos
Dr. Karamjit Singh VC of GNDU: ਪੰਜਾਬ ਦੇ ਰਾਜਪਾਲ ਅਤੇ ਸੂਬੇ ਦੀਆਂ ਯੂਨੀਵਰਸਿਟੀਆਂ ਦੇ ਚਾਂਸਲਰ ਗੁਲਾਬ ਚੰਦ ਕਟਾਰੀਆ ਨੇ ਡਾ. ਕਰਮਜੀਤ ਸਿੰਘ ਨੂੰ ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਦਾ ਵਾਈਸ ਚਾਂਸਲਰ ਨਿਯੁਕਤ ਕੀਤਾ ਹੈ। ਡਾ. ਕਰਮਜੀਤ ਸਿੰਘ ਦੀ ਨਿਯੁਕਤੀ ਉਨ੍ਹਾਂ ਦੇ ਅਹੁਦਾ ਸੰਭਾਲਣ ਦੀ ਮਿਤੀ ਤੋਂ ਤਿੰਨ ਸਾਲਾਂ ਲਈ ਕੀਤੀ ਗਈ ਹੈ।
ਇਸ ਤੋਂ ਪਹਿਲਾਂ ਡਾ: ਕਰਮਜੀਤ ਸਿੰਘ ਨੂੰ ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਦਾ ਪਹਿਲਾ ਵਾਈਸ ਚਾਂਸਲਰ ਵਜੋਂ ਆਪਣੀ ਸੇਵਾ ਨਿਭਾ ਰਹੇ ਸਨ।
ਅਕਾਦਮਿਕ ਖੇਤਰ ਵਿੱਚ ਐਮ.ਕਾਮ ਅਤੇ ਪੀ.ਐਚਡੀ (ਵਿੱਤ) ਦੀ ਡਿਗਰੀ ਹਾਸਲ ਡਾ. ਕਰਮਜੀਤ ਸਿੰਘ ਇੱਕ ਉੱਘੇ ਸਿੱਖਿਆ ਸ਼ਾਸਤਰੀ, ਯੋਗ ਪ੍ਰਸ਼ਾਸਕ ਹਨ, ਜਿਨ੍ਹਾਂ ਕੋਲ ਅਧਿਆਪਨ ਅਤੇ ਖੋਜ ਦਾ 34 ਸਾਲ ਤਜਰਬਾ ਹੈ। ਉਹ 30 ਸਤੰਬਰ, 2018 ਤੋਂ 30 ਸਤੰਬਰ, 2020 ਤੱਕ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਿਖੇ ਬਤੌਰ ਰਜਿਸਟਰਾਰ ਕੰਮ ਕੀਤਾ। ਇਸ ਤੋਂ ਇਲਾਵਾ ਯੂਨੀਵਰਸਿਟੀ ਦੇ ਸਿੰਡੀਕੇਟ ਮੈਂਬਰ ਹੁੰਦਿਆਂ ਉਹ ਵੱਖ ਵੱਖ ਪ੍ਰਸ਼ਾਸਨਿਕ ਆਸਾਮੀਆਂ ਤੇ ਕੰਮ ਕਰ ਚੁੱਕੇ ਹਨ ਅਤੇ ਉਹ ਯੂ.ਜੀ.ਸੀ ਮਾਹਰ ਕਮੇਟੀ ਦੇ ਮੈਂਬਰ ਵੀ ਰਹੇ।
ਡਾ. ਕਰਮਜੀਤ ਸਿੰਘ ਇੰਡੀਅਨ ਅਕਾਊਂਟਿੰਗ ਐਸੋਸੀਏਸ਼ਨ(2017-18) ਦੇ ਪ੍ਰਧਾਨ ਵੀ ਰਹੇ ਅਤੇ ਇੰਡੀਅਨ ਕਾਮਰਸ ਐਸੋਸੀਏਸ਼ਨ ਵਲੋਂ 14 ਅਕਤੂਬਰ, 2017 ਨੂੰ ਜੈਪੁਰ ਵਿਖੇ ਉਨ੍ਹਾਂ ਨੂੰ ਸਰਵੋਤਮ ਬਿਜ਼ਨਸ ਅਕਾਦਮਿਕ ਐਵਾਰਡ 2017 ਨਾਲ ਨਵਾਜ਼ਿਆ ਗਿਆ। ਉਹ ਹੋਰ ਵੱਖ ਵੱਖ ਪ੍ਰਸ਼ਾਸਨਿਕ ਤੇ ਅਕਾਦਮਿਕ ਵਿਸ਼ੇਸ਼ਤਾਵਾਂ ਦੇ ਮਾਲਕ ਹਨ।