Armaandeep Singh tops all India merit list in NDA exam : ਸੂਬੇ ਦਾ ਨਾਮ ਰੌਸ਼ਨ ਕਰਦਿਆਂ ਐਸ.ਏ.ਐਸ. ਨਗਰ (ਮੋਹਾਲੀ) ਵਿਖੇ ਸਥਿਤ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ.ਪੀ.ਆਈ) ਵਿੱਚ 12ਵੇਂ ਕੋਰਸ ਦੇ ਕੈਡਿਟ ਅਰਮਾਨਪ੍ਰੀਤ ਸਿੰਘ ਨੇ ਐਨ.ਡੀ.ਏ. ਦੀ ਆਲ ਇੰਡੀਆ ਮੈਰਿਟ ਸੂਚੀ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ।
Trending Photos
Armaandeep Singh News: ਐਨ.ਡੀ.ਏ. ਏ ਨਤੀਜਿਆਂ ਵਿਚ ਗੁਰਦਾਸਪੁਰ ਦੇ ਸਿੱਖ ਨੌਜਵਾਨ ਅਰਮਾਨਪ੍ਰੀਤ ਸਿੰਘ ਵਲੋਂ ਬਾਜ਼ੀ ਮਾਰੀ ਗਈ। ਪੂਰੇ ਭਾਰਤ ਦੇ ਨਤੀਜਿਆਂ ਦੀ ਮੈਰਿਟ ਲਿਸਟ ਵਿਚ ਪਹਿਣ ਸਥਾਨ ਉਤੇ ਰਿਹਾ। ਨਤੀਜਿਆਂ ਦੀ ਮੈਰਿਟ ਲਿਸਟ ਵਿਚ ਕੁੱਲ 641 ਵਿਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। ਨੌਜਵਾਨ ਅਰਮਾਨਪ੍ਰੀਤ ਸਿੰਘ ਪੰਜਾਬ ਦੇ ਜ਼ਿਲ੍ਹੇ ਗੁਰਦਾਸਪੁਰ ਦੇ ਸਰਹੱਦੀ ਬਲਾਕ ਕਲਾਨੌਰ ਦਾ ਵਸਨੀਕ ਹੈ।
ਪ੍ਰਤਾਪ ਸਿੰਘ ਬਾਜਵਾ ਨੇ ਟਵੀਟ ਕਰ ਦਿੱਤੀ ਵਧਾਈ
ਪੰਜਾਬ ਲਈ ਮਾਣ ਵਾਲੀ ਗੱਲ! ਪਿੰਡ ਭੰਡਾਲ, ਗੁਰਦਾਸਪੁਰ ਦੇ ਅਰਮਾਨਦੀਪ ਸਿੰਘ ਨੂੰ NDA ਪ੍ਰੀਖਿਆ ਵਿੱਚ ਆਲ ਇੰਡੀਆ ਮੈਰਿਟ ਸੂਚੀ ਵਿੱਚ ਟਾਪ ਕਰਨ ਲਈ ਮੁਬਾਰਕਾਂ! ਉਸਦੀ ਸਖ਼ਤ ਮਿਹਨਤ ਅਤੇ ਸਮਰਪਣ ਅਣਗਿਣਤ ਨੌਜਵਾਨ ਭਾਰਤੀਆਂ ਨੂੰ ਪ੍ਰੇਰਿਤ ਕਰਦਾ ਹੈ। ਰਾਸ਼ਟਰ ਦੀ ਸੇਵਾ ਲਈ ਆਪਣੀ ਯਾਤਰਾ ਸ਼ੁਰੂ ਕਰਦੇ ਹੋਏ ਉਸ ਨੂੰ ਵੱਡੀ ਸਫਲਤਾ ਦੀ ਕਾਮਨਾ ਕਰਦੇ ਹਾਂ।
Proud moment for Punjab! Congratulations to Armaandeep Singh from Bhandal village, Gurdaspur, for topping the all-India merit list in the NDA exam! His hard work and dedication inspire countless young Indians. Wishing him great success as he embarks on his journey to serve the… pic.twitter.com/2peppajYkd
— Partap Singh Bajwa (@Partap_Sbajwa) October 26, 2024
ਅਰਮਾਨਪ੍ਰੀਤ ਸਿੰਘ ਪਹਿਲੇ ਸਥਾਨ ਉੱਤੇ ਰਿਹਾ
ਐਨ.ਡੀ.ਏ. ਅਤੇ ਐਨ. ਏ. ਲਈ ਯੂ.ਪੀ.ਐਸ.ਸੀ. ਵਲੋਂ ਅਪ੍ਰੈਲ ਮਹੀਨੇ ਵਿਚ ਲਈਆਂ ਗਈਆਂ ਪ੍ਰੀਖਿਆਵਾਂ ਦੇ ਨਤੀਜੇ ਆ ਗਏ ਹਨ ਜਿਸ ਵਿੱਚ ਗੁਰਦਾਸਪੁਰ ਦੇ ਰਹਿਣ ਵਾਲੇ ਸਿੱਖ ਨੌਜਵਾਨ ਅਰਮਾਨਪ੍ਰੀਤ ਸਿੰਘ ਨੇ ਬਾਜ਼ੀ ਮਾਰੀ ਹੈ। ਅਰਮਾਨਪ੍ਰੀਤ ਪੂਰੇ ਭਾਰਤ ਦੇ ਨਤੀਜਿਆਂ ਦੀ ਮੈਰਿਟ ਲਿਸਟ ਵਿਚ ਪਹਿਲੇ ਸਥਾਨ ਉੱਤੇ ਰਿਹਾ ਹੈ। ਮੈਰਿਟ ਲਿਸਟ ਵਿਚ ਕੁੱਲ 641 ਵਿਚੋਂ ਪਹਿਲੇ ਸਥਾਨ ਉੱਤੇ ਰਿਹਾ ਹੈ।
ਪੰਜਾਬ ਦਾ ਮਾਣ ਵਧਾਇਆ
ਸੂਬੇ ਦਾ ਨਾਮ ਰੌਸ਼ਨ ਕਰਦਿਆਂ ਐਸ.ਏ.ਐਸ. ਨਗਰ (ਮੋਹਾਲੀ) ਵਿਖੇ ਸਥਿਤ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ.ਪੀ.ਆਈ) ਵਿੱਚ 12ਵੇਂ ਕੋਰਸ ਦੇ ਕੈਡਿਟ ਅਰਮਾਨਪ੍ਰੀਤ ਸਿੰਘ ਨੇ ਐਨ.ਡੀ.ਏ. ਦੀ ਆਲ ਇੰਡੀਆ ਮੈਰਿਟ ਸੂਚੀ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ।
ਇਸ ਪ੍ਰਾਪਤੀ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਭੰਡਾਲ ਦੇ ਫਿਜ਼ਿਕਸ ਦੇ ਲੈਕਚਰਾਰ ਸਤਬੀਰ ਸਿੰਘ ਦੇ ਪੁੱਤਰ ਅਰਮਾਨਪ੍ਰੀਤ ਸਿੰਘ ਨੇ ਯੂ.ਪੀ.ਐਸ.ਸੀ. ਦੁਆਰਾ ਵੀਰਵਾਰ ਸ਼ਾਮ ਨੂੰ ਐਲਾਨੀ ਗਈ ਐਨ.ਡੀ.ਏ.-153 ਦੀ ਆਲ ਇੰਡੀਆ ਮੈਰਿਟ ਸੂਚੀ ਵਿੱਚ ਪਹਿਲਾ ਰੈਂਕ ਹਾਸਲ ਕਰਕੇ ਪੰਜਾਬ ਦਾ ਮਾਣ ਵਧਾਇਆ ਹੈ।
ਉਨ੍ਹਾਂ ਦੱਸਿਆ ਕਿ ਅਰਮਾਨਪ੍ਰੀਤ ਪਿਛਲੇ 12 ਸਾਲਾਂ ਦੇ ਅਰਸੇ ਦੌਰਾਨ ਐਨ.ਡੀ.ਏ. ਦੀ ਆਲ ਇੰਡੀਆ ਮੈਰਿਟ ਸੂਚੀ ਵਿੱਚ ਪਹਿਲਾ ਸਥਾਨ ਹਾਸਲ ਕਰਨ ਵਾਲਾ ਇਸ ਸੰਸਥਾ ਦਾ ਤੀਸਰਾ ਕੈਡਿਟ ਹੈ। ਹੋਣਹਾਰ ਵਿਦਿਆਰਥੀ ਅਰਮਾਨਪ੍ਰੀਤ ਸਿੰਘ ਨੇ ਹਵਾਈ ਸੈਨਾ ਦੀ ਚੋਣ ਕੀਤੀ ਹੈ ਅਤੇ ਉਹ ਨੇੜਲੇ ਭਵਿੱਖ ਵਿੱਚ ਸੁਖੋਈ ਐਸ.ਯੂ.-30 ਐਮ.ਕੇ.ਆਈ. ਨੂੰ ਉਡਾਉਣ ਦੀ ਇੱਛਾ ਰੱਖਦਾ ਹੈ।
ਅਰਮਾਨਪ੍ਰੀਤ ਸਿੰਘ ਤੋਂ ਇਲਾਵਾ ਇਸ ਇੰਸਟੀਚਿਊਟ ਦੇ ਐਸ.ਐਸ.ਬੀ. ਲਈ ਗਏ 24 ਵਿੱਚੋਂ 14 ਹੋਰ ਕੈਡਿਟਾਂ ਨੇ ਵੀ ਮੈਰਿਟ ਸੂਚੀ ਵਿੱਚ ਆਪਣੀ ਥਾਂ ਬਣਾਈ ਹੈ। ਕੈਡਿਟ ਕੇਸ਼ਵ ਸਿੰਗਲਾ ਨੇ 15ਵਾਂ ਰੈਂਕ ਹਾਸਲ ਕੀਤਾ ਹੈ। ਦੱਸਣਯੋਗ ਹੈ ਇਹਨਾਂ ਵਿੱਚੋਂ ਕੁਝ ਕੈਡਿਟ, ਜੁਆਇਨਿੰਗ ਲਈ ਕਾਲ-ਅਪ ਪੱਤਰ ਪ੍ਰਾਪਤ ਕਰਨ ਤੋਂ ਪਹਿਲਾਂ ਆਪਣੀ ਮੈਡੀਕਲ ਜਾਂਚ ਕਰਵਾ ਰਹੇ ਹਨ।
ਅਰਮਾਨਪ੍ਰੀਤ ਸਿੰਘ ਤੇ ਬਾਕੀ ਕੈਡਿਟਾਂ ਨੂੰ ਵਧਾਈ
ਅਰਮਾਨਪ੍ਰੀਤ ਸਿੰਘ ਅਤੇ ਬਾਕੀ ਕੈਡਿਟਾਂ ਨੂੰ ਵਧਾਈ ਦਿੰਦਿਆਂ ਅਮਨ ਅਰੋੜਾ ਨੇ ਕਿਹਾ ਕਿ ਭਾਰਤ ਦੇ ਰੱਖਿਆ ਬਲਾਂ ਵਿੱਚ ਅਧਿਕਾਰੀ ਬਣਨ ਵਾਸਤੇ ਇਹ ਉਨ੍ਹਾਂ ਲਈ ਪਹਿਲਾ ਕਦਮ ਹੈ। ਉਨ੍ਹਾਂ ਨੇ ਚੁਣੇ ਗਏ ਸਾਰੇ ਕੈਡਿਟਾਂ ਨੂੰ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।