Mohali News: ਹਰਜੋਤ ਸਿੰਘ ਬੈਂਸ ਨੇ ਇਸ ਮੌਕੇ ਸਕੂਲ ਸਟਾਫ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਅੰਤਰਰਾਸ਼ਟਰੀ ਪੱਧਰ ਤੇ ਹੋਣ ਵਾਲੇ ਵੱਖ-ਵੱਖ ਮੁਕਾਬਲਿਆਂ ਲਈ ਤਿਆਰ ਕੀਤਾ ਜਾਵੇ ਤਾਂ ਜੋ ਪੰਜਾਬ ਰਾਜ ਦਾ ਨਾਮ ਰੋਸ਼ਨ ਹੋ ਸਕੇ।
Trending Photos
Mohali News: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਅੱਜ ਮੋਹਾਲੀ ਦੇ ਫੇਸ 11 ਵਿੱਚ ਸਥਿਤ ਸਕੂਲ ਆਫ਼ ਐਮੀਨੈਂਸ ਦਾ ਦੌਰਾ ਕੀਤਾ।
ਇਸ ਦੌਰੇ ਦੌਰਾਨ ਸਕੂਲ ਸਿੱਖਿਆ ਮੰਤਰੀ ਨੇ ਸਕੂਲ ਵਿੱਚ ਸਿੱਖਿਆ ਹਾਸਲ ਕਰ ਰਹੇ ਵਿਦਿਆਰਥੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਤੋਂ ਸਕੂਲ ਦੇ ਵਿਦਿਅਕ ਮਾਹੌਲ ਸਬੰਧੀ ਜਾਣਕਾਰੀ ਹਾਸਲ ਕੀਤੀ।ਮੁਲਾਕਾਤ ਦੌਰਾਨ ਉਨ੍ਹਾਂ ਵਿਦਿਆਰਥੀਆਂ ਨੂੰ ਭਵਿੱਖੀ ਟੀਚੇ ਸਰ ਕਰਨ ਲਈ ਪੂਰੀ ਇਮਾਨਦਾਰੀ ਅਤੇ ਲਗਨ ਨਾਲ ਮਿਹਨਤ ਕਰਨ ਦੀ ਸਲਾਹ ਵੀ ਦਿੱਤੀ।
ਇਸ ਦੌਰੇ ਦੌਰਾਨ ਉਨ੍ਹਾਂ ਸਕੂਲ ਦੀ ਇਮਾਰਤ, ਖੇਡ ਮੈਦਾਨ, ਲੈਬ ਅਤੇ ਕਲਾਸ ਰੂਮਾਂ ਦਾ ਵੀ ਦੌਰਾ ਕੀਤਾ। ਇਸ ਸਕੂਲ ਵਿੱਚ ਤਿਆਰ ਕੀਤੀ ਗਈ ਆਰਟੀਫਿਸ਼ਲ ਇੰਟੈਲੀਜੈਂਸ (ਏ.ਆਈ) ਸਬੰਧੀ ਤਿਆਰ ਕਰਵਾਈ ਜਾ ਰਹੀ ਲੈਬ ਦਾ ਵੀ ਦੌਰਾ ਕੀਤਾ ਅਤੇ ਆਸ ਪ੍ਰਗਟਾਈ ਕਿ ਇਹ ਲੈਬ ਇਸ ਸਕੂਲ ਵਿੱਚ ਸਿਖਿਆ ਪ੍ਰਾਪਤ ਕਰ ਰਹੇ ਵਿਦਿਆਰਥੀਆਂ ਲਈ ਬਹੁਤ ਲਾਭਕਾਰੀ ਹੋਵੇਗੀ ਕਿਉਂਕਿ ਭਵਿੱਖ ਵਿੱਚ ਜ਼ਿਆਦਾਤਰ ਕੰਮ ਏ.ਆਈ ਦੇ ਦੁਆਰਾ ਹੀ ਹੋਵੇਗਾ।
ਹਰਜੋਤ ਸਿੰਘ ਬੈਂਸ ਨੇ ਇਸ ਮੌਕੇ ਸਕੂਲ ਸਟਾਫ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਅੰਤਰਰਾਸ਼ਟਰੀ ਪੱਧਰ ਤੇ ਹੋਣ ਵਾਲੇ ਵੱਖ-ਵੱਖ ਮੁਕਾਬਲਿਆਂ ਲਈ ਤਿਆਰ ਕੀਤਾ ਜਾਵੇ ਤਾਂ ਜੋ ਪੰਜਾਬ ਰਾਜ ਦਾ ਨਾਮ ਰੋਸ਼ਨ ਹੋ ਸਕੇ।
ਇਹ ਵੀ ਪੜ੍ਹੋ: Punjab News: CM ਮਾਨ ਨੇ ਪਰਾਲੀ ਦੇ ਪ੍ਰਬੰਧਨ ਨੂੰ ਲੈ ਕੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ, DCs ਨੂੰ ਮੁਹਿੰਮ ਚਲਾਉਣ ਦੇ ਦਿੱਤੇ ਹੁਕਮ
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ ਅਤੇ ਸਿੱਖਿਆ ਵਿਭਾਗ ਇਸ ਵਿੱਚ ਆਪਣਾ ਬਣਦਾ ਯੋਗਦਾਨ ਪਾ ਰਿਹਾ ਹੈ।
ਇਹ ਵੀ ਪੜ੍ਹੋ: Bhadaur News: ਭਦੌੜ ਦੇ ਪਿੰਡ ਨੈਣੇਵਾਲ ਵਿਚ 21 ਸਾਲ ਦੀ ਲੜਕੀ ਨੇ ਭਰੇ ਸਰਪੰਚੀ ਦੇ ਕਾਗਜ਼