Education News: 28 ਜੁਲਾਈ ਨੂੰ 12500 ਕੱਚੇ ਅਧਿਆਪਕ ਹੋਣਗੇ ਪੱਕੇ; ਮੁੱਖ ਮੰਤਰੀ ਭਗਵੰਤ ਮਾਨ ਸੌਂਪਣਗੇ ਪੱਤਰ
Advertisement
Article Detail0/zeephh/zeephh1796780

Education News: 28 ਜੁਲਾਈ ਨੂੰ 12500 ਕੱਚੇ ਅਧਿਆਪਕ ਹੋਣਗੇ ਪੱਕੇ; ਮੁੱਖ ਮੰਤਰੀ ਭਗਵੰਤ ਮਾਨ ਸੌਂਪਣਗੇ ਪੱਤਰ

ਪੰਜਾਬ ਸਰਕਾਰ 12500 ਦੇ ਕਰੀਬ ਕੱਚੇ ਅਧਿਆਪਕਾਂ ਨੂੰ ਰੈਗੂਲਰ ਕਰਕੇ ਵੱਡਾ ਤੋਹਫ਼ਾ ਦੇਣ ਜਾ ਰਹੀ ਹੈ। ਪੰਜਾਬ ਦਾ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ 28 ਜੁਲਾਈ ਨੂੰ ਕੱਚੇ ਅਧਿਆਪਕਾਂ ਨੂੰ ਰੈਗੂਲਰ ਕਰਨ ਲਈ ਪੱਤਰ ਸੌਂਪਣਗੇ। ਹਰਜੋਤ ਸਿੰਘ ਬੈਂਸ ਨੇ ਰੈਗੂਲਰ ਹੋਣ ਜਾ ਰਹੇ ਅਧਿਆਪਕਾਂ ਨੂੰ ਵਧਾਈ ਦਿੱਤੀ ਤੇ ਕਿਹਾ ਕਿ

 Education News: 28 ਜੁਲਾਈ ਨੂੰ 12500 ਕੱਚੇ ਅਧਿਆਪਕ ਹੋਣਗੇ ਪੱਕੇ; ਮੁੱਖ ਮੰਤਰੀ ਭਗਵੰਤ ਮਾਨ ਸੌਂਪਣਗੇ ਪੱਤਰ

Education News: ਪੰਜਾਬ ਸਰਕਾਰ 12500 ਦੇ ਕਰੀਬ ਕੱਚੇ ਅਧਿਆਪਕਾਂ ਨੂੰ ਰੈਗੂਲਰ ਕਰਕੇ ਵੱਡਾ ਤੋਹਫ਼ਾ ਦੇਣ ਜਾ ਰਹੀ ਹੈ। ਪੰਜਾਬ ਦਾ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ 28 ਜੁਲਾਈ ਨੂੰ ਕੱਚੇ ਅਧਿਆਪਕਾਂ ਨੂੰ ਰੈਗੂਲਰ ਕਰਨ ਲਈ ਪੱਤਰ ਸੌਂਪਣਗੇ। ਹਰਜੋਤ ਸਿੰਘ ਬੈਂਸ ਨੇ ਰੈਗੂਲਰ ਹੋਣ ਜਾ ਰਹੇ ਅਧਿਆਪਕਾਂ ਨੂੰ ਵਧਾਈ ਦਿੱਤੀ ਤੇ ਕਿਹਾ ਕਿ ਉਨ੍ਹਾਂ ਨੇ ਬਹੁਤ ਮਿਹਨਤ ਕੀਤੀ ਅਤੇ ਭਵਿੱਖ ਵਿੱਚ ਵੀ ਮਿਹਨਤ ਕਰਨ ਲਈ ਪ੍ਰੇਰਿਆ ਹੈ।

ਉਨ੍ਹਾਂ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ 28 ਜੁਲਾਈ ਨੂੰ ਕੁਝ ਅਧਿਆਪਕਾਂ ਨੂੰ ਰੈਗੂਲਰ ਪੱਤਰ ਜਾਰੀ ਕਰਨਗੇ। ਇਸ ਤੋਂ ਬਾਅਦ ਸਥਾਨਕ ਵਿਧਾਇਕ ਸਕੂਲਾਂ ਵਿੱਚ ਜਾ ਕੇ ਅਧਿਆਪਕਾਂ ਨੂੰ ਰੈਗੂਲਰ ਪੱਤਰ ਤੇ ਸਨਮਾਨਿਤ ਕਰਨਗੇ। 

ਪੰਜਾਬ ਦੇ ਕੱਚੇ ਅਧਿਆਪਕਾਂ ਵਾਸਤੇ ਇਹ ਦਿਨ ਇਤਿਹਾਸਿਕ ਹੋਵੇਗਾ, ਜਦੋਂ ਮਾਣਯੋਗ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ 12500 ਦੇ ਕਰੀਬ ਕੱਚੇ ਅਧਿਆਪਕਾਂ  ਨੂੰ ਸੇਵਾਵਾਂ ਪੱਕੀਆਂ ਕਰਨ ਸਬੰਧੀ ਚੰਡੀਗੜ੍ਹ ਵਿਖੇ ਆਰਡਰ ਦੇਣਗੇ।

ਇਹ ਵੀ ਪੜ੍ਹੋ : Kargil Vijay Divas 2023: ਪੰਜਾਬ CM ਭਗਵੰਤ ਮਾਨ ਨੇ ਸ਼ਹੀਦ ਜਵਾਨ ਤੇ ਜ਼ਖ਼ਮੀ ਸੈਨਿਕਾਂ ਦੇ ਪਰਿਵਾਰ ਲਈ ਕੀਤਾ ਵੱਡਾ ਐਲਾਨ

ਕਾਬਿਲੇਗੌਰ ਹੈ ਕਿ ਲਗਭਗ ਪਿਛਲੇ 10 ਸਾਲ ਤੋਂ ਅਧਿਆਪਕ ਰੈਗੂਲਰ ਕਰਨ ਦੀ ਮੰਗ ਕਰ ਰਹੇ ਹਨ। ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੰਬੀ ਪ੍ਰਕਿਰਿਆ ਤੋਂ ਬਾਅਦ ਇਨ੍ਹਾਂ ਦੇ ਪੱਕਾ ਕਰਨ ਦਾ ਰਾਹ ਪੱਧਰਾ ਕਰ ਦਿੱਤਾ ਹੈ। ਇਨ੍ਹਾਂ ਅਧਿਆਪਕਾਂ ਦੀ ਲਗਭਗ 10 ਸਾਲਾਂ ਦੀ ਲੰਬੀ ਉਡੀਕ ਖਤਮ ਹੋਣ ਜਾ ਰਹੀ ਹੈ।

ਇਹ ਵੀ ਪੜ੍ਹੋ : Kargil Vijay Divas 2023: ਕਾਰਗਿਲ ਵਿਜੇ ਦਿਵਸ ਮੌਕੇ ਅੰਮ੍ਰਿਤਸਰ 'ਚ CM ਭਗਵੰਤ ਮਾਨ ਨੇ ਸ਼ਹੀਦ ਜਵਾਨਾਂ ਨੂੰ ਭੇਂਟ ਕੀਤੀ ਸ਼ਰਧਾਂਜਲੀ

Trending news