PSEB 10th class Result: ਦਸਵੀਂ ਜਮਾਤ ਦੀ ਪੰਜਾਬ ਮੈਰਿਟ 'ਚ ਡਾ. ਚੰਦਾ ਸਿੰਘ ਮਰਵਾਹ ਸਰਕਾਰੀ ਕੰਨਿਆ ਸਕੂਲ ਨੇ ਗੱਡੇ ਝੰਡੇ
Advertisement

PSEB 10th class Result: ਦਸਵੀਂ ਜਮਾਤ ਦੀ ਪੰਜਾਬ ਮੈਰਿਟ 'ਚ ਡਾ. ਚੰਦਾ ਸਿੰਘ ਮਰਵਾਹ ਸਰਕਾਰੀ ਕੰਨਿਆ ਸਕੂਲ ਨੇ ਗੱਡੇ ਝੰਡੇ

PSEB 10th class Result: ਡਾ.ਚੰਦਾ ਸਿੰਘ ਮਰਵਾਹ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਦੀਆਂ ਤਿੰਨ ਵਿਦਿਆਰਥਣਾਂ ਨੇ 10ਵੀਂ ਜਮਾਤ ਵਿੱਚ ਪੰਜਾਬ ਮੈਰਿਟ ਵਿੱਚ ਆਪਣਾ ਨਾਮ ਦਰਜ ਕਰਵਾ ਕੇ ਸਕੂਲ ਦਾ ਨਾਮ ਉੱਚਾ ਕੀਤਾ।

PSEB 10th class Result: ਦਸਵੀਂ ਜਮਾਤ ਦੀ ਪੰਜਾਬ ਮੈਰਿਟ 'ਚ ਡਾ. ਚੰਦਾ ਸਿੰਘ ਮਰਵਾਹ ਸਰਕਾਰੀ ਕੰਨਿਆ ਸਕੂਲ ਨੇ ਗੱਡੇ ਝੰਡੇ

PSEB 10th class Result (ਖੇਮਚੰਦ) :  ਅੱਜ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਜਮਾਤ ਦਾ ਨਤੀਜਾ ਐਲਾਨਿਆ ਗਿਆ। ਜਿਸ ਵਿੱਚ ਡਾ.ਚੰਦਾ ਸਿੰਘ ਮਰਵਾਹ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਦੀਆਂ ਤਿੰਨ ਵਿਦਿਆਰਥਣਾਂ ਨੇ ਪੰਜਾਬ ਮੈਰਿਟ ਵਿੱਚ ਆਪਣਾ ਨਾਮ ਦਰਜ ਕਰਵਾ ਕੇ ਸਰਕਾਰੀ ਸਕੂਲ ਦਾ ਨਾਮ ਉੱਚਾ ਕੀਤਾ।

ਜ਼ਿਕਰਯੋਗ ਹੈ ਕਿ ਮਹਿਕਦੀਪ ਕੌਰ ਸਪੁੱਤਰੀ ਹਰਜਿੰਦਰ ਸਿੰਘ ਨੇ 635 ਅੰਕ ਪ੍ਰਾਪਤ ਕਰਕੇ 11ਵਾਂ ਸਥਾਨ, ਨੈਨਸੀ ਸਪੁੱਤਰੀ ਵਿਨੋਦ ਕੁਮਾਰ ਨੇ 633 ਅੰਕ ਪ੍ਰਾਪਤ ਕਰਕੇ 13ਵਾਂ ਸਥਾਨ, ਅਮਾਨਤਦੀਪ ਕੌਰ ਸਪੁੱਤਰੀ ਹਰਜਿੰਦਰ ਸਿੰਘ ਨੇ 627 ਅੰਕ ਪ੍ਰਾਪਤ ਕਰਕੇ 19ਵਾਂ ਸਥਾਨ ਹਾਸਿਲ ਕੀਤਾ। ਜੋ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿਚੋਂ ਪਹਿਲਾ, ਦੂਜਾ ਤੇ ਤੀਜਾ ਸਥਾਨ ਹੈ।

ਸਥਾਨਕ ਡਾ.ਚੰਦਾ ਸਿੰਘ ਮਰਵਾਹ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਦੇ ਪ੍ਰਿੰਸੀਪਲ ਪ੍ਰਭਜੋਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਾ.ਚੰਦਾ ਸਿੰਘ ਮਰਵਾਹ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੀਆਂ ਤਿੰਨ ਵਿਦਿਆਰਥਨਾਂ ਨੇ ਪੰਜਾਬ ਮੈਰਿਟ ਵਿੱਚ ਆਪਣਾ ਨਾਮ ਦਰਜ ਕਰਵਾ ਕੇ ਸਰਕਾਰੀ ਸਕੂਲ ਦਾ ਨਾਮ ਉੱਚਾ ਕੀਤਾ।

ਮਹਿਕਦੀਪ ਕੌਰ ਸਪੁੱਤਰੀ ਹਰਜਿੰਦਰ ਸਿੰਘ ਨੇ 635 ਅੰਕ ਪ੍ਰਾਪਤ ਕਰਕੇ 11ਵਾਂ ਸਥਾਨ, ਨੈਨਸੀ ਸਪੁੱਤਰੀ ਵਿਨੋਦ ਕੁਮਾਰ ਨੇ 633 ਅੰਕ ਪ੍ਰਾਪਤ ਕਰਕੇ 13ਵਾਂ ਸਥਾਨ, ਅਮਾਨਤਦੀਪ ਕੌਰ ਸਪੁੱਤਰੀ ਹਰਜਿੰਦਰ ਸਿੰਘ ਨੇ 627 ਅੰਕ ਪ੍ਰਾਪਤ ਕਰਕੇ 19ਵਾਂ ਸਥਾਨ ਹਾਸਿਲ ਕੀਤਾ। ਜੋ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿਚੋਂ ਪਹਿਲਾ,ਦੂਜਾ ਅਤੇ ਤੀਜਾ ਸਥਾਨ ਹੈ।

ਇਹ ਵੀ ਪੜ੍ਹੋ : PSEB 10th Result 2024 Live: ਪੰਜਾਬ ਸਕੂਲ ਸਿੱਖਿਆ ਬੋਰਡ ਨੇ 10ਵੀਂ ਜਮਾਤ ਦੇ ਨਤੀਜੇ ਐਲਾਨੇ, ਕੁੜੀਆਂ ਨੇ ਮਾਰੀ ਬਾਜ਼ੀ

ਇਸ ਮਾਣਮਤੀ ਪ੍ਰਾਪਤੀ ਲਈ ਪ੍ਰਿੰਸੀਪਲ ਪ੍ਰਭਜੋਤ ਸਿੰਘ ਨੇ ਬੱਚਿਆਂ ਦੀ ਮਿਹਨਤ ਤੇ ਲਗਨ ਦੀ ਸਰਾਹਨਾ ਕਰਦਿਆਂ ਹੋਇਆਂ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ। ਇਸ ਮਾਣਮੱਤੀ ਪ੍ਰਾਪਤੀ ਨਾਲ ਸੰਸਥਾ ਦਾ ਪੂਰੇ ਜ਼ਿਲ੍ਹੇ ਵਿੱਚੋਂ ਸਿਰ ਉੱਚਾ ਹੋਇਆ ਹੈ, ਕਿਉਂਕਿ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚੋਂ ਸਿਰਫ਼ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਦੀਆਂ ਵਿਦਿਆਰਥਣਾਂ ਮੈਰਿਟ ਵਿੱਚ ਆਈਆਂ ਹਨ। ਪ੍ਰਿੰਸੀਪਲ ਵੱਲੋਂ ਇਸ ਪ੍ਰਾਪਤੀ ਲਈ ਬੱਚਿਆਂ ਦੇ ਮਾਪਿਆਂ ਅਤੇ ਸਮੁੱਚੇ ਸਟਾਫ ਨੂੰ ਵਧਾਈ ਦਿੱਤੀ।

ਇਹ ਵੀ ਪੜ੍ਹੋ : Election Commission News: ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

Trending news