PSEB Class 12th Board Result 2023: 12ਵੀਂ 'ਚ ਅੱਵਲ ਵਿਦਿਆਥਣਾਂ ਨੂੰ ਪੰਜਾਬ ਸਰਕਾਰ ਵੱਲੋਂ ਮਿਲੇਗਾ ਇਨਾਮ!
trendingNow,recommendedStories0/zeephh/zeephh1710138

PSEB Class 12th Board Result 2023: 12ਵੀਂ 'ਚ ਅੱਵਲ ਵਿਦਿਆਥਣਾਂ ਨੂੰ ਪੰਜਾਬ ਸਰਕਾਰ ਵੱਲੋਂ ਮਿਲੇਗਾ ਇਨਾਮ!

PSEB Class 12th Board Result 2023: ਇਸ ਸਾਲ ਬਾਰ੍ਹਵੀਂ ਸ਼੍ਰੇਣੀ ਦੀ ਪਰੀਖਿਆ ਵਿੱਚ ਕੁੱਲ 296709 (ਦੋ ਲੱਖ ਛਿਆਨਵੇਂ ਹਜ਼ਾਰ ਸੱਤ ਸੌ ਨੌਂ) ਪਰੀਖਿਆਰਥੀ ਅਪੀਅਰ ਹੋਏ ਸਨ ਜਿਨ੍ਹਾਂ ਵਿੱਚੋਂ 274378 (ਦੋ ਲੱਖ ਚੁਹੱਤਰ ਹਜਾਰ ਤਿੰਨ ਸੌ ਅਠੱਤਰ ) ਪਰੀਖਿਆਰਥੀ ਪਾਸ ਹੋਏ ਹਨ। 

PSEB Class 12th Board Result 2023: 12ਵੀਂ 'ਚ ਅੱਵਲ ਵਿਦਿਆਥਣਾਂ ਨੂੰ ਪੰਜਾਬ ਸਰਕਾਰ ਵੱਲੋਂ ਮਿਲੇਗਾ ਇਨਾਮ!

PSEB Class 12th Punjab Board Result 2023 Toppers news: ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐੱਸ.ਈ.ਬੀ.) ਵੱਲੋਂ ਬੁੱਧਵਾਰ ਨੂੰ ਬਾਰ੍ਹਵੀਂ ਦੀ ਪ੍ਰੀਖਿਆ ਦੇ ਨਤੀਜੇ ਐਲਾਨੇ ਗਏ ਅਤੇ ਇਸ ਵਾਰ ਵੀ ਕੁੜੀਆਂ ਨੇ ਹੀ ਬਾਜੀ ਮਾਰੀ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab CM Bhagwant Mann news) ਵੱਲੋਂ ਐਲਾਨ ਕੀਤਾ ਗਿਆ ਕਿ ਅੱਵਲ ਰਹੇ ਵਿਦਿਆਰਥੀਆਂ ਨੂੰ ਸੂਬਾ ਸਰਕਾਰ ਵੱਲੋਂ ਨੂੰ 51 ਹਜ਼ਾਰ ਰੁਪਏ ਦੇ ਨਕਦ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾਵੇਗਾ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab CM Bhagwant Mann news) ਵੱਲੋਂ ਕਿਹਾ ਗਿਆ ਕਿ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਕੁੜੀਆਂ ਨੇ ਇੱਕ ਵਾਰ ਫਿਰ ਪ੍ਰੀਖਿਆ ਵਿੱਚ ਮੂਹਰਲੇ ਸਥਾਨ ਹਾਸਲ ਕੀਤੇ ਹਨ ਅਤੇ ਉਨ੍ਹਾਂ ਨੇ ਮੁੰਡਿਆਂ ਨੂੰ ਪਛਾੜ ਦਿੱਤਾ ਹੈ। 

ਉਨ੍ਹਾਂ ਕਿਹਾ ਕਿ ਇਹ ਖੁਸ਼ੀ ਦੀ ਗੱਲ ਹੈ ਕਿ ਇਨ੍ਹਾਂ ਪ੍ਰੀਖਿਆਵਾਂ ਦੇ ਨਤੀਜੇ ਵਿੱਚ ਮਾਨਸਾ ਜ਼ਿਲ੍ਹੇ ਨੇ ਪੰਜਾਬ ਭਰ ਵਿੱਚ ਪਹਿਲਾ ਸਥਾਨ ਹਾਸਿਲ ਕੀਤਾ ਹੈ। ਇਸ ਦੌਰਾਨ ਮੁੱਖ ਮੰਤਰੀ ਨੇ ਪ੍ਰੀਖਿਆ ਪਾਸ ਕਰਨ ਵਾਲੇ ਸਾਰੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਭਵਿੱਖ ਲਈ ਸ਼ੁੱਭਕਾਮਨਾਵਾਂ ਵੀ ਦਿੱਤੀਆਂ।

ਮੁੱਖ ਮੰਤਰੀ ਵੱਲੋਂ ਅੱਵਲ ਰਹੀਆਂ ਵਿਦਿਆਰਥਣਾਂ ਦੀਆਂ ਤਸਵੀਰਾਂ ਸਾਂਝੀਆਂ ਕਰਦਿਆਂ ਟਵੀਟ ਕੀਤਾ ਗਿਆ ਜਿਸ ਵਿੱਚ ਲਿਖਿਆ ਗਿਆ, "ਪੰਜਾਬ ਸਕੂਲ ਸਿੱਖਿਆ ਬੋਰਡ ਦੇ 12ਵੀਂ ਦੇ ਨਤੀਜੇ ਅੱਜ ਐਲਾਨੇ ਗਏ..ਜਿਸ ਵਿੱਚ ਸਾਡੀਆਂ ਧੀਆਂ ਨੇ ਇੱਕ ਵਾਰ ਫ਼ਿਰ ਬਾਜ਼ੀ ਮਾਰੀ ਹੈ ਤੇ ਅੱਵਲ ਇੱਕ ਵਾਰ ਫ਼ਿਰ ਮਾਨਸਾ ਜ਼ਿਲ੍ਹਾ ਆਇਆ ਹੈ.. ਸਾਰੇ ਬੱਚਿਆਂ ਨੂੰ ਮੇਰੇ ਵੱਲੋਂ ਵਧਾਈ ਤੇ ਸ਼ੁਭਕਾਮਨਾਵਾਂ ..ਵਾਅਦੇ ਮੁਤਾਬਕ ਅੱਵਲ ਬੱਚਿਆਂ ਨੂੰ 51 ਹਜ਼ਾਰ ਰੁਪਏ ਦੀ ਇਨਾਮੀ ਰਾਸ਼ੀ ਦਿੱਤੀ ਜਾਵੇਗੀ..."   

ਇਹ ਵੀ ਪੜ੍ਹੋ: PSEB Class 12th Punjab Board Result 2023 Toppers: फिर लड़कियों ने मारी बाजी! मानसा की सुजान कौर ने किया टॉप 

ਇਸ ਸਾਲ ਬਾਰ੍ਹਵੀਂ ਸ਼੍ਰੇਣੀ ਦੀ ਪਰੀਖਿਆ ਵਿੱਚ ਕੁੱਲ 296709 (ਦੋ ਲੱਖ ਛਿਆਨਵੇਂ ਹਜ਼ਾਰ ਸੱਤ ਸੌ ਨੌਂ) ਪਰੀਖਿਆਰਥੀ ਅਪੀਅਰ ਹੋਏ ਸਨ ਜਿਨ੍ਹਾਂ ਵਿੱਚੋਂ 274378 (ਦੋ ਲੱਖ ਚੁਹੱਤਰ ਹਜਾਰ ਤਿੰਨ ਸੌ ਅਠੱਤਰ ) ਪਰੀਖਿਆਰਥੀ ਪਾਸ ਹੋਏ ਹਨ। ਸਾਲ 2022-23 ਦੇ ਇਸ ਨਤੀਜੇ ਦੀ ਪਾਸ ਪ੍ਰਤੀਸ਼ਤਤਾ 92.47% ਰਹੀ ਹੈ।

ਬੁੱਧਵਾਰ ਨੂੰ ਐਲਾਨੇ ਬਾਰ੍ਹਵੀਂ ਸ਼੍ਰੇਣੀ ਦੇ ਇਸ ਨਤੀਜੇ ਸਬੰਧੀ ਪੂਰੇ ਵੇਰਵੇ ਅਤੇ ਨਤੀਜਾ ਅੱਜ ਯਾਨੀ ਵੀਰਵਾਰ, 25 ਮਈ ਨੂੰ ਸਵੇਰੇ 08:00 ਵਜੇ ਤੋਂ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬ-ਸਾਈਟ www.pseb.ac.in ਅਤੇ www.Indiaresults.com 'ਤੇ ਉਪਲੱਬਧ ਹੋਵੇਗਾ। ਨਤੀਜੇ ਸਬੰਧੀ ਇਹ ਵੇਰਵੇ ਕੇਵਲ ਵਿਦਿਆਰਥੀਆਂ ਦੀ ਸੂਚਨਾ ਹਿਤ ਹੋਣਗੇ। 

ਇਹ ਵੀ ਪੜ੍ਹੋ: PSEB Class 12th Board Result 2023: ਮਿਲੋ ਰੂਪਨਗਰ ਵਿੱਚ ਪਹਿਲਾ ਸਥਾਨ ਹਾਸਲ ਕਰਨ ਵਾਲੀ ਸ਼ਮਨਪ੍ਰੀਤ ਕੌਰ ਨਾਲ 

 

Trending news