Holiday Alert in Punjab: 21 ਦਸੰਬਰ (ਸ਼ਨੀਵਾਰ) ਨੂੰ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਦੇ ਤਹਿਤ ਮਿਉਂਸਪਲ ਬਾਡੀਜ਼ ਦੇ ਅਧਿਕਾਰ ਖੇਤਰ ਵਿੱਚ ਸਥਿਤ ਪੰਜਾਬ ਦੇ ਸਾਰੇ ਸਰਕਾਰੀ ਦਫਤਰਾਂ ਵਿੱਚ ਜਨਤਕ ਛੁੱਟੀ ਘੋਸ਼ਿਤ ਕੀਤੀ ਗਈ ਹੈ
Trending Photos
Holiday Alert in Punjab: ਪੰਜ ਨਗਰ ਨਿਗਮਾਂ ਅਤੇ 41 ਨਗਰ ਕੌਂਸਲਾਂ ਦੀਆਂ 21 ਦਸੰਬਰ ਨੂੰ ਹੋਣ ਵਾਲੀਆਂ ਚੋਣਾਂ ਲਈ ਚੋਣ ਕਮਿਸ਼ਨ ਨੇ ਪੰਜਾਬ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। ਕਮਿਸ਼ਨ ਨੇ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ 1881 ਤਹਿਤ ਜਿੱਥੇ ਵੀ ਚੋਣਾਂ ਹੋ ਰਹੀਆਂ ਹਨ, ਉਨ੍ਹਾਂ ਸਾਰੇ ਸਰਕਾਰੀ ਦਫ਼ਤਰਾਂ ਵਿੱਚ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ।
ਸਰਕਾਰੀ ਕਰਮਚਾਰੀ ਅਤੇ ਹੋਰ ਕਰਮਚਾਰੀ, ਜੋ ਕਿ ਨਗਰ ਨਿਗਮ ਦੇ ਵੋਟਰ ਹਨ ਪਰ ਕਿਸੇ ਹੋਰ ਥਾਂ 'ਤੇ ਕੰਮ ਕਰਦੇ ਹਨ, ਨੂੰ ਨਿਯਮਾਂ ਅਨੁਸਾਰ ਵਿਸ਼ੇਸ਼ ਛੁੱਟੀ (Holiday in Punjab) ਦਿੱਤੀ ਜਾਵੇਗੀ। ਜਿਨ੍ਹਾਂ ਸਕੂਲਾਂ ਦੀਆਂ ਇਮਾਰਤਾਂ ਚੋਣਾਂ ਲਈ ਵਰਤੀਆਂ ਜਾ ਰਹੀਆਂ ਹਨ, ਉਨ੍ਹਾਂ ਵਿੱਚ ਵੀ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ: Punjab Holiday: ਪੰਜਾਬ ਦੇ ਇਸ ਜ਼ਿਲ੍ਹੇ ਦੇ ਸਰਕਾਰੀ ਤੇ ਗੈਰ-ਸਰਕਾਰੀ ਸਕੂਲਾਂ-ਕਾਲਜਾਂ 'ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ!
ਪੰਜਾਬ ਦੇ ਇਹਨਾਂ ਜ਼ਿਲ੍ਹਿਆਂ ਵਿੱਚ ਚੋਣਾਂ
ਰਾਜ ਚੋਣ ਕਮਿਸ਼ਨ ਨੇ ਵੀਰਵਾਰ ਨੂੰ ਕਿਹਾ ਕਿ ਪੰਜਾਬ ਦੇ ਸਮੂਹ ਸਰਕਾਰੀ ਦਫਤਰਾਂ ਵਿੱਚ 21 ਦਸੰਬਰ ਨੂੰ ਛੁੱਟੀ (Holiday in Punjab) ਹੋਵੇਗੀ, ਜਿੱਥੇ ਨਗਰ ਨਿਗਮ ਦੀਆਂ ਚੋਣਾਂ ਹੋਣ ਜਾ ਰਹੀਆਂ ਹਨ। ਪੰਜਾਬ ਦੀਆਂ ਪੰਜ ਨਗਰ ਨਿਗਮਾਂ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ ਅਤੇ ਫਗਵਾੜਾ ਅਤੇ ਪੰਜਾਬ ਦੀਆਂ 44 ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ 21 ਦਸੰਬਰ ਨੂੰ ਹੋਣਗੀਆਂ।
ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਸਰਕਾਰੀ ਕਰਮਚਾਰੀਆਂ ਅਤੇ ਹੋਰ ਕਰਮਚਾਰੀਆਂ ਨੂੰ ਵਿਸ਼ੇਸ਼ ਛੁੱਟੀ (Holiday in Punjab) ਦਿੱਤੀ ਜਾਵੇਗੀ। ਜੋ ਇਹਨਾਂ ਮਿਉਂਸਪਲ ਬਾਡੀਜ਼ ਦੇ ਵੋਟਰ ਹਨ ਪਰ ਨਿਯਮਾਂ ਅਨੁਸਾਰ ਕਿਤੇ ਹੋਰ ਨੌਕਰੀ ਕਰਦੇ ਹਨ। ਬੁਲਾਰੇ ਨੇ ਦੱਸਿਆ ਕਿ ਇਸ ਤੋਂ ਇਲਾਵਾ ਉਨ੍ਹਾਂ ਸਾਰੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਜਾਵੇਗਾ, ਜਿਨ੍ਹਾਂ ਦੀਆਂ ਇਮਾਰਤਾਂ ਦੀ ਵਰਤੋਂ ਚੋਣਾਂ ਲਈ ਕੀਤੀ ਜਾ ਰਹੀ ਹੈ। ਚੋਣਾਂ ਹੋਣ ਜਾ ਰਹੀਆਂ ਮਿਉਂਸਪਲ ਬਾਡੀਜ਼ ਦੇ ਮਾਲੀ ਅਧਿਕਾਰ ਖੇਤਰ ਵਿੱਚ 21 ਦਸੰਬਰ ਨੂੰ ‘ਡਰਾਈ ਡੇ’ ਵਜੋਂ ਘੋਸ਼ਿਤ ਕੀਤਾ ਗਿਆ ਹੈ।
ਇਹ ਵੀ ਪੜ੍ਹੋ: AP Dhillon Concert: ਚੰਡੀਗੜ੍ਹ ਟਰੈਫਿਕ ਪੁਲਿਸ ਨੇ ਏਪੀ ਢਿੱਲੋਂ ਦੇ ਸ਼ੋਅ ਨੂੰ ਲੈ ਕੇ ਜਾਰੀ ਕੀਤੀ ਐਡਵਾਈਜ਼ਰੀ, ਇਹ ਰਸਤੇ ਬੰਦ
ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ, ਪੰਜਾਬੀ ਯੂਨੀਵਰਸਿਟੀ ਪਟਿਆਲਾ ਅਤੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੇ ਸੂਚਿਤ ਕੀਤਾ ਹੈ ਕਿ ਉਨ੍ਹਾਂ ਨੇ 21 ਦਸੰਬਰ, 2024 ਨੂੰ ਹੋਣ ਵਾਲੀਆਂ ਸਾਰੀਆਂ ਸਾਲਾਨਾ ਅਤੇ ਸਮੈਸਟਰ ਪ੍ਰੀਖਿਆਵਾਂ ਨੂੰ ਕਿਸੇ ਹੋਰ ਤਰੀਕ ਤੱਕ ਮੁਲਤਵੀ ਕਰ ਦਿੱਤਾ ਹੈ। ਜਿਹੜੇ ਵਿਦਿਆਰਥੀ ਇਨ੍ਹਾਂ ਮਿਤੀਆਂ 'ਤੇ ਵੱਖ-ਵੱਖ ਪ੍ਰੀਖਿਆਵਾਂ ਵਿਚ ਬੈਠਣ ਜਾ ਰਹੇ ਸਨ, ਉਹ ਨਵੀਆਂ ਤਰੀਕਾਂ ਬਾਰੇ ਜਾਣਕਾਰੀ ਲਈ ਸਬੰਧਤ ਯੂਨੀਵਰਸਿਟੀ ਦੀ ਵੈੱਬਸਾਈਟ ਦੇਖ ਸਕਦੇ ਹਨ।