Punjab School Holidays: 4 ਨਵੰਬਰ ਤੋਂ, ਪੰਜਾਬ ਦੇ ਸਕੂਲ ਪਹਿਲਾਂ ਹੀ ਠੰਢ ਦੇ ਮੌਸਮ ਕਾਰਨ ਸੋਧੇ ਹੋਏ ਸਕੂਲਾਂ ਦੇ ਸਮੇਂ ਅਨੁਸਾਰ ਕੰਮ ਕਰ ਰਹੇ ਹਨ। ਹੁਣ ਪੰਜਾਬ ਦੇ ਸਕੂਲਾਂ ਵਿੱਚ 24 ਦਸੰਬਰ ਤੋਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ।
Trending Photos
Punjab School winter Holidays: ਪੰਜਾਬ ਸਰਕਾਰ ਨੇ ਸਰਦੀ ਦੇ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਇੱਕ ਵੱਡਾ ਫੈਸਲਾ ਲਿਆ ਹੈ। ਇਸ ਵਾਰ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ (winter vacations in schools) 24 ਦਸੰਬਰ ਤੋਂ 31 ਦਸੰਬਰ ਤੱਕ ਹੋਣਗੀਆਂ। ਇਹ ਹੁਕਮ ਸਿੱਖਿਆ ਵਿਭਾਗ ਵੱਲੋਂ ਜਾਰੀ ਕੀਤਾ ਗਿਆ ਹੈ। ਉਕਤ ਹੁਕਮ ਪੰਜਾਬ ਦੇ ਸਾਰੇ ਸਰਕਾਰੀ, ਪ੍ਰਾਈਵੇਟ ਸਹਾਇਤਾ ਪ੍ਰਾਪਤ ਅਤੇ ਮਾਨਤਾ ਪ੍ਰਾਪਤ ਸਕੂਲਾਂ 'ਤੇ ਲਾਗੂ ਹੋਣਗੇ।
ਹੁਕਮਾਂ ਦੀ ਕਾਪੀ ਵਿਚ ਸਪੱਸ਼ਟ ਲਿਖਿਆ ਹੈ ਕਿ ਉਕਤ ਹੁਕਮ ਸਿੱਖਿਆ ਮੰਤਰੀ ਦੀ ਪ੍ਰਵਾਨਗੀ ਤੋਂ ਬਾਅਦ ਜਾਰੀ ਕੀਤਾ ਗਿਆ ਹੈ। ਨਿਯਮਾਂ ਦੀ ਉਲੰਘਣਾ ਕਰਨ ਵਾਲੇ ਸਕੂਲਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਪੰਜਾਬ ਵਿੱਚ 18 ਹਜ਼ਾਰ ਤੋਂ ਵੱਧ ਸਰਕਾਰੀ ਅਤੇ ਪੰਜ ਹਜ਼ਾਰ ਤੋਂ ਵੱਧ ਪ੍ਰਾਈਵੇਟ ਸਕੂਲ ਹਨ। ਜਿੱਥੇ ਕਰੀਬ 35 ਲੱਖ ਵਿਦਿਆਰਥੀ ਪੜ੍ਹ ਰਹੇ ਹਨ।
ਇਹ ਵੀ ਪੜ੍ਹੋ: Diljit Dosanjh Concert: ਮਸ਼ਹੂਰ ਗਾਇਕ ਦਿਲਜੀਤ ਦੋਸਾਂਝ ਦੇ ਕੰਸਰਟ ਨਾਲ ਜੁੜੀ ਵੱਡੀ ਖ਼ਬਰ, ਇਸ ਵਾਰ ਨਹੀਂ ਹੋਇਆ ਇਹ ਕੰਮ
ਮੌਸਮ ਵਿਭਾਗ ਮੁਤਾਬਕ 10 ਦਸੰਬਰ ਤੱਕ ਉੱਚੇ ਇਲਾਕਿਆਂ 'ਚ ਬਰਫਬਾਰੀ ਅਤੇ ਮੀਂਹ ਪਵੇਗਾ। ਇਸ ਮਗਰੋਂ ਮੈਦਾਨੀ ਇਲਾਕਿਆਂ ਵਿਚ ਠੰਡ ਹੋਰ ਜ਼ੋਰ ਫੜ ਸਕਦੀ ਹੈ। ਪਹਾੜਾਂ ਵਿਚ ਹੋ ਰਹੀ ਬਰਫਬਾਰੀ ਕਾਰਣ ਮੌਸਮ ਨੇ ਕਰਵਟ ਲੈਣੀ ਸ਼ੁਰੂ ਕਰ ਦਿੱਤੀ ਸੀ। ਬੀਤੇ ਦਿਨੀਂ ਵੀ ਤਾਪਮਾਨ ਵਿਚ ਲਗਾਤਾਰ ਗਿਰਾਵਟ ਆਈ। ਪੰਜਾਬ ਦੇ ਤਾਪਮਾਨ ਵਿਚ 1.6 ਡਿਗਰੀ ਤੇ ਚੰਡੀਗੜ੍ਹ ਵਿਚ 2.6 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ।
ਪੰਜਾਬ ਅਤੇ ਚੰਡੀਗੜ੍ਹ ਵਿੱਚ ਬੀਤੇ ਰਾਤ ਤੋਂ ਹੀ ਠੰਡੀ ਹਵਾਵਾਂ ਚੱਲ ਰਹੀਆਂ ਹਨ ਅਤੇ ਅੱਜ ਕੜਾਕੇ ਦੀ ਠੰਡ ਹੈ। ਇਸ ਦੇ ਨਾਲ ਹੀ ਪੰਜਾਬ ਅਤੇ ਚੰਡੀਗੜ੍ਹ ਦੇ ਤਾਪਮਾਨ ਵਿੱਚ ਲਗਾਤਾਰ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਅੱਜ ਚੰਡੀਗੜ੍ਹ ਤੋਂ ਇਲਾਵਾ ਪੰਜਾਬ ਵਿੱਚ ਧੁੰਦ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪੰਜਾਬ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ: Weather Update: ਪੰਜਾਬ ਤੇ ਚੰਡੀਗੜ੍ਹ ਵਾਸੀ ਠੰਡ ਲਈ ਹੋ ਜਾਓ ਤਿਆਰ, ਅੱਜ ਧੁੰਦ ਤੇ ਮੀਂਹ ਦਾ ਅਲਰਟ, ਜਾਣੋ ਮੌਸਮ ਦਾ ਅਪਡੇਟ