PSTET 2024: ਕਦੋਂ ਹੋਵੇਗਾ ਪੰਜਾਬ ਰਾਜ ਅਧਿਆਪਕ ਯੋਗਤਾ ਟੈਸਟ? ਜਾਰੀ ਹੋਇਆ ਨੋਟੀਫਿਕੇਸ਼ਨ
Advertisement
Article Detail0/zeephh/zeephh2120972

PSTET 2024: ਕਦੋਂ ਹੋਵੇਗਾ ਪੰਜਾਬ ਰਾਜ ਅਧਿਆਪਕ ਯੋਗਤਾ ਟੈਸਟ? ਜਾਰੀ ਹੋਇਆ ਨੋਟੀਫਿਕੇਸ਼ਨ

 PSTET 2024: ਰਾਜ ਵਿੱਦਿਅਕ ਖੋਜ 'ਤੇ ਸਿਖਲਾਈ ਪ੍ਰੀਸ਼ਦ (SCERT),ਪੰਜਾਬ ਸਟੇਟ ਟੀਚਰ ਯੋਗਤਾ ਟੈਸਟ (ਪੀਐਸਟੀਈਟੀ) ਦੀ ਪ੍ਰੀਖਿਆਵਾਂ ਦਾ ਐਲਾਨ ਕਰ ਦਿੱਤਾ ਗਿਆ ਹੈ।

 PSTET 2024: ਕਦੋਂ ਹੋਵੇਗਾ ਪੰਜਾਬ ਰਾਜ ਅਧਿਆਪਕ ਯੋਗਤਾ ਟੈਸਟ? ਜਾਰੀ ਹੋਇਆ ਨੋਟੀਫਿਕੇਸ਼ਨ

PSTET 2024: ਰਾਜ ਵਿੱਦਿਅਕ ਖੋਜ 'ਤੇ ਸਿਖਲਾਈ ਪ੍ਰੀਸ਼ਦ (SCERT),ਪੰਜਾਬ ਸਟੇਟ ਟੀਚਰ ਯੋਗਤਾ ਟੈਸਟ (ਪੀਐਸਟੀਈਟੀ) ਦੀ ਪ੍ਰੀਖਿਆਵਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਅਧਿਆਪਕ ਯੋਗਤਾ ਟੈਸਟ 26 ਮਈ 2024 ਨੂੰ ਲੈਣ ਦਾ ਫ਼ੈਸਲਾ ਲਿਆ ਗਿਆ ਹੈ। ਪ੍ਰੀਖਿਆ ਲੈਣ ਸਬੰਧੀ ਇੱਕ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ।

ਕਾਬਿਲੇਗੌਰ ਹੈ ਕਿ ਪੰਜਾਬ ਵਿੱਚ ਸਰਕਾਰੀ ਅਧਿਆਪਕ ਬਣਨ ਲਈ ਪੰਜਾਬ ਰਾਜ ਅਧਿਆਪਕ ਯੋਗਤਾ ਟੈਸਟ (PSTET) ਕੁਆਲੀਫਾਈ ਹੋਣਾ ਜ਼ਰੂਰੀ ਹੈ। ਇਛੁੱਕ ਉਮੀਦਵਾਰ ਅਧਿਕਾਰਕ ਵੈਬਸਾਈਟ pstet2024.org ਉਤੇ ਵਧੇਰੇ ਜਾਣਕਾਰੀ ਹਾਸਲ ਕਰ ਸਕਦੇ ਹਨ। ਆਨਲਾਈਨ ਅਰਜ਼ੀ ਫਾਰਮ ਰਾਹੀਂ ਐਪਲੀਕੇਸ਼ਨ ਸਬਮਿਟ ਕਰ ਸਕਦੇ ਹਨ।

ਪੰਜਾਬ ਅਧਿਆਪਕ ਯੋਗਤਾ ਪ੍ਰੀਖਿਆ ਵਿੱਚ ਯੋਗਤਾ ਪੂਰੀ ਕਰਨ ਲਈ ਜਨਰਲ ਵਰਗ ਲਈ 60 ਫ਼ੀਸਦੀ ਅੰਕਾਂ ਦੀ ਜ਼ਰੂਰਤ ਹੈ। ਭਾਵ ਉਮੀਦਵਾਰਾਂ ਨੂੰ 150 ਵਿੱਚੋਂ ਕੁੱਲ 90 ਅੰਕ ਮਿਲਣੇ ਚਾਹੀਦੇ ਹਨ। ਜਦੋਂ ਕਿ ਓ.ਬੀ.ਸੀ./ਐਸ.ਸੀ./ਐਸ.ਟੀ. ਸ਼੍ਰੇਣੀ ਦੇ ਉਮੀਦਵਾਰਾਂ ਨੂੰ ਕੁੱਲ 82 ਅੰਕਾਂ ਭਾਵ 55 ਫ਼ੀਸਦੀ ਅੰਕਾਂ ਦੀ ਲੋੜ ਹੁੰਦੀ ਹੈ।

ਇਹ ਵੀ ਪੜ੍ਹੋ : Amritsar News: 56 ਲੱਖ ਦੀ ਹਵਾਲਾ ਰਾਸ਼ੀ ਬਰਾਮਦ; ਬੈਕਵਰਡ ਤੇ ਫਾਰਵਰਡ ਲਿੰਕ ਜ਼ਰੀਏ ਹੁੰਦਾ ਸੀ ਵੱਡਾ ਕਾਰੋਬਾਰ

ਇਸ ਤੋਂ ਇਲਾਵਾ ਨੈਸ਼ਨਮ ਮੈਰਿਟ ਕਮ ਮੀਨਜ਼ ਤੇ ਪੰਜਾਬ ਸਟੇਟ ਟੇਲੈਂਟ ਸਰਚ ਐਗਜ਼ਾਮ (10ਵੀਂ ਤੇ 8ਵੀਂ ਪੱਧਰ) ਦੀ ਪ੍ਰੀਖਿਆ 31 ਮਾਰਚ ਨੂੰ ਹੋਵੇਗੀ। ਆਪਣੇ ਹੁਕਮਾਂ ਵਿੱਚ ਅਧਿਕਾਰੀਆਂ ਨੇ ਦੱਸਿਆ ਹੈ ਕਿ ਇਨ੍ਹਾਂ ਪ੍ਰੀਖਿਆਵਾਂ ਲਈ ਇਹ ਅਨੁਮਾਨਿਤ ਤਰੀਕ ਹੈ। ਇਸ ਤੋਂ ਇਲਾਵਾ ਮੈਰੀਟੋਰੀਅਸ ਤੇ ਸਕੂਲ ਆਫ਼ ਐਮੀਨੈਂਸ 9ਵੀਂ ਜਮਾਤ ਦੀ ਪ੍ਰਵੇਸ਼ ਪ੍ਰੀਖਿਆ 30 ਤੇ 11ਵੀਂ ਜਮਾਤ ਲਈ 17 ਮਾਰਚ ਤੈਅ ਕੀਤੀ ਗਈ ਹੈ। ਕਿਹਾ ਗਿਆ ਹੈ ਕਿ ਪ੍ਰੀਖਿਆ ਦੀ ਮਿਤੀ 'ਚ ਤਬਦੀਲੀ ਬਾਰੇ ਵੇਰਵੇ ਦਫ਼ਤਰ ਦੀ ਵੈੱਬਸਾਈਟ 'ਤੇ ਪ੍ਰਾਪਤ ਕੀਤੇ ਜਾ ਸਕਦੇ ਹਨ।

ਇਹ ਵੀ ਪੜ੍ਹੋ : Punjab Budget: 22 ਫਰਵਰੀ ਨੂੰ ਪੰਜਾਬ ਕੈਬਨਿਟ ਦੀ ਮੀਟਿੰਗ, ਜਲਦ ਪੇਸ਼ ਹੋਵੇਗਾ ਪੰਜਾਬ ਦਾ ਬਜਟ

 

 

Trending news