Punjab teachers Transfer: ਇਸ ਮਹੀਨੇ ਹੋਣਗੇ ਅਧਿਆਪਕਾਂ ਦੇ ਤਬਾਦਲੇ, ਪੰਜਾਬ ਸਰਕਾਰ ਦਾ ਫੈਸਲਾ, ਜਲਦ ਕਰੋ ਅਪਲਾਈ
Advertisement
Article Detail0/zeephh/zeephh2153750

Punjab teachers Transfer: ਇਸ ਮਹੀਨੇ ਹੋਣਗੇ ਅਧਿਆਪਕਾਂ ਦੇ ਤਬਾਦਲੇ, ਪੰਜਾਬ ਸਰਕਾਰ ਦਾ ਫੈਸਲਾ, ਜਲਦ ਕਰੋ ਅਪਲਾਈ

Punjab teachers Transfer: ਪੰਜਾਬ ਸਰਕਾਰ ਨੇ ਕੁਝ ਸਮਾਂ ਪਹਿਲਾਂ ਆਪਣੀ ਤਬਾਦਲਾ ਨੀਤੀ ਵਿੱਚ ਬਦਲਾਅ ਕੀਤਾ ਹੈ।

 

Punjab teachers Transfer: ਇਸ ਮਹੀਨੇ ਹੋਣਗੇ ਅਧਿਆਪਕਾਂ ਦੇ ਤਬਾਦਲੇ, ਪੰਜਾਬ ਸਰਕਾਰ ਦਾ ਫੈਸਲਾ, ਜਲਦ ਕਰੋ ਅਪਲਾਈ

Punjab teachers Transfer: ਪੰਜਾਬ ਸਰਕਾਰ ਨੇ ਅਧਿਆਪਕਾਂ ਦੇ ਤਬਾਦਲੇ ਬਾਰੇ ਅਹਿਮ ਫੈਸਲਾ ਲਿਆ ਹੈ ਅਤੇ ਜਲਦ ਅਪਲਾਈ ਕਰਨ ਲਈ ਵੀ ਕਿਹਾ ਹੈ। ਦੱਸ ਦਈਏ ਕਿ ਪੰਜਾਬ ਸਰਕਾਰ ਨੇ ਕਿਹਾ ਕਿ ਸਿੱਖਿਆ ਵਿਭਾਗ ਦੇ ਮੁਲਾਜ਼ਮਾਂ ਦੇ ਤਬਾਦਲੇ ਜੂਨ ਮਹੀਨੇ ਦੀ ਬਜਾਏ (Punjab teachers Transfer) ਮਾਰਚ ਮਹੀਨੇ ਕਰਨ ਦਾ ਫੈਸਲਾ ਕੀਤਾ ਹੈ। ਇਸ ਦੇ ਨਾਲ ਕਿਹਾ ਕਿ ਅਪਰੈਲ ਤੋਂ ਸ਼ੁਰੂ ਹੋਣ ਵਾਲੇ ਸੈਸ਼ਨ ਵਿੱਚ ਇਸ ਵਾਰ ਪੰਜਾਬ ਦੇ ਸਕੂਲਾਂ ਵਿੱਚ ਅਧਿਆਪਕਾਂ ਤੇ ਮੁਲਾਜ਼ਮਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। 

19 ਮਾਰਚ ਤੱਕ ਆਨਲਾਈਨ ਅਪਲਾਈ 
ਇੱਛੁਕ ਅਧਿਆਪਕ, ਕੰਪਿਊਟਰ ਫੈਕਲਟੀ ਅਤੇ ਨਾਨ-ਟੀਚਿੰਗ ਸਟਾਫ਼ 19 ਮਾਰਚ ਤੱਕ ਤਬਾਦਲੇ ਲਈ ਆਨਲਾਈਨ ਅਪਲਾਈ ਕਰ ਸਕਣਗੇ। ਹਾਲਾਂਕਿ, ਤਬਾਦਲੇ ਲਈ ਇੱਕ ਸਾਲ ਦੀ ACR ਵੀ ਮੰਨੀ ਜਾਵੇਗੀ। ਇਸ ਦੀ ਜਾਣਕਾਰੀ ਖੁਦ ਸਿੱਖਿਆ ਮੰਤਰੀ ਹਰਜੋਤ ਸਿੰਘ ਨੇ ਸੋਸ਼ਲ ਮੀਡੀਆ 'ਤੇ ਦਿੱਤੀ ਹੈ। 

ਰਜੋਤ ਬੈਂਸ ਨੇ ਟਵੀਟ 
ਹਰਜੋਤ ਬੈਂਸ ਨੇ ਟਵੀਟ ਕਰ ਲਿਖਿਆ ਹੈ ਕਿ ਮਾਨ ਸਰਕਾਰ ਅਧਿਆਪਕਾਂ ਦੇ ਨਾਲ..ਅਧਿਆਪਕਾਂ ਦੀ ਬਦਲੀ ਦੀ ਮੰਗ ਨੂੰ ਮੰਨਦੇ ਹੋਏ ਜੂਨ ਵਿੱਚ ਹੋਣ ਵਾਲੀਆਂ ਆਮ ਬਦਲੀਆਂ ਇਸ ਵਾਰ ਮਾਰਚ ਮਹੀਨੇ ਤੋਂ ਸ਼ੁਰੂ ਕਰਨ ਦੇ ਨਿਰਦੇਸ਼ ਜਾਰੀ ਕਰ ਦਿੱਤੇ ਹਨ,ਇੱਛੁਕ ਅਧਿਆਪਕ 12 ਤੋਂ 19 ਮਾਰਚ ਤੱਕ Online ਅਪਲਾਈ ਕਰ ਸਕਦੇ ਹਨ..

ਔਫਲਾਈਨ ਅਰਜ਼ੀਆਂ ਨਹੀਂ ਕੀਤੀਆਂ ਜਾਣਗੀਆਂ ਸਵੀਕਾਰ (Punjab teachers Transfer) 
ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਾਰੀ ਪ੍ਰਕਿਰਿਆ ਆਨਲਾਈਨ ਹੋਵੇਗੀ। ਔਫਲਾਈਨ ਅਰਜ਼ੀਆਂ ਸਵੀਕਾਰ ਨਹੀਂ ਕੀਤੀਆਂ ਜਾਣਗੀਆਂ।

ਇਹ ਵੀ ਪੜ੍ਹੋ: Punjab News: 70,86,273 ਪੰਜਾਬੀਆਂ ਨੂੰ ਆਇਆ ਬਿਜਲੀ ਦਾ ਬਿੱਲ ਜ਼ੀਰੋ, ਜਾਣੋ ਆਪਣੇ ਜ਼ਿਲ੍ਹੇ ਦਾ ਹਾਲ

-ਨੀਤੀ ਅਨੁਸਾਰ ਅਧਿਆਪਕ ਅਤੇ ਨਾਨ-ਟੀਚਿੰਗ ਸਟਾਫ਼ ਇਸ ਨੀਤੀ ਤਹਿਤ ਆਉਂਦੇ ਹਨ। ਉਸ ਨੂੰ ਪਹਿਲਾਂ ਈ-ਪੰਜਾਬ ਸਕੂਲ ਪੋਰਟਲ 'ਤੇ ਜਾਣਾ ਹੋਵੇਗਾ ਜਾਂ ਲੌਗਇਨ ਆਈਡੀ ਅਪਲਾਈ ਕਰਨਾ ਹੋਵੇਗਾ ਅਤੇ ਆਪਣੇ ਵੇਰਵੇ ਆਨਲਾਈਨ ਭਰਨੇ ਹੋਣਗੇ। ਟ੍ਰਾਂਸਫਰ ਲਈ ਅਰਜ਼ੀ ਦੇਣ ਤੋਂ ਬਾਅਦ, ਇੱਕ ਡੇਟਾ ਪ੍ਰਵਾਨਗੀ ਬਟਨ ਹੋਵੇਗਾ

-ਇਸ ਦੇ ਨਾਲ ਹੀ, ਅਧੂਰੀ ਜਾਂ ਗਲਤ ਜਾਣਕਾਰੀ ਵਾਲੇ ਕੇਸਾਂ 'ਤੇ ਵਿਚਾਰ ਨਹੀਂ ਕੀਤਾ ਜਾਵੇਗਾ। ਇਸ ਦੇ ਨਾਲ ਹੀ ਵਿਸ਼ੇਸ਼ ਸ਼੍ਰੇਣੀ ਵਿੱਚ ਦਸਤਾਵੇਜ਼ਾਂ ਨੂੰ ਨੱਥੀ ਕਰਨਾ ਹੋਵੇਗਾ। ਨਹੀਂ ਤਾਂ ਉਨ੍ਹਾਂ ਨੂੰ ਸਵੀਕਾਰ ਨਹੀਂ ਕੀਤਾ ਜਾਵੇਗਾ।

ਇਹ ਵੀ ਪੜ੍ਹੋ: Shaitaan Film Collection: ਕਾਲਾ ਜਾਦੂ ਤੇ ਵਸ਼ੀਕਰਨ 'ਤੇ ਬਣੀ ਫਿਲਮ  'ਸ਼ੈਤਾਨ' ਦੀ ਜਾਣੋ ਕਮਾਈ; ਕਈ ਫਿਲਮਾਂ ਨੂੰ ਛੱਡਿਆ ਪਿਛੇ

Trending news