Sarkari Naukri 2024: ਸਰਕਾਰੀ ਨੌਕਰੀ ਦੇ ਚਾਹਵਾਨਾਂ ਲਈ ਵੱਡੀ ਖ਼ਬਰ! ਹੁਣ 10 ਮਾਰਚ ਤੱਕ ਇਸ ਵਿਭਾਗ 'ਚ ਕਰ ਸਕਦੇ ਅਪਲਾਈ
Advertisement

Sarkari Naukri 2024: ਸਰਕਾਰੀ ਨੌਕਰੀ ਦੇ ਚਾਹਵਾਨਾਂ ਲਈ ਵੱਡੀ ਖ਼ਬਰ! ਹੁਣ 10 ਮਾਰਚ ਤੱਕ ਇਸ ਵਿਭਾਗ 'ਚ ਕਰ ਸਕਦੇ ਅਪਲਾਈ

Sarkari Naukri 2024: ਪੰਜਾਬ ਖੇਡ ਵਿਭਾਗ ਨੇ ਕੋਚ ਅਤੇ ਸੁਪਰਵਾਈਜ਼ਰ ਦੀਆਂ ਅਸਾਮੀਆਂ ਲਈ ਅਪਲਾਈ ਕਰਨ ਦੀ ਤਰੀਕ ਵਧਾ ਦਿੱਤੀ ਹੈ।

 

Sarkari Naukri 2024: ਸਰਕਾਰੀ ਨੌਕਰੀ ਦੇ ਚਾਹਵਾਨਾਂ ਲਈ ਵੱਡੀ ਖ਼ਬਰ! ਹੁਣ 10 ਮਾਰਚ ਤੱਕ ਇਸ ਵਿਭਾਗ 'ਚ ਕਰ ਸਕਦੇ ਅਪਲਾਈ

Sarkari Naukri 2024:  ਸਰਕਾਰੀ ਨੌਕਰੀ ਦੇ ਚਾਹਵਾਨਾਂ ਲਈ ਵੱਡੀ ਖ਼ਬਰ ਹੈ। ਦੱਸ ਦਈਏ ਕਿ ਪੰਜਾਬ ਸਰਕਾਰ ਵੱਲੋਂ ਖੇਡ ਨਰਸਰੀ ਲਈ ਕੋਚ ਅਤੇ ਸੁਪਰਵਾਈਜ਼ਰ ਦੀਆਂ 286 ਅਸਾਮੀਆਂ ਲਈ ਕਰਵਾਈ ਜਾ ਰਹੀ ਭਰਤੀ ਪ੍ਰਕਿਰਿਆ ਵਿੱਚ ਕਿਸੇ ਕਾਰਨ ਕਰਕੇ ਹੁਣ ਤੱਕ ਅਪਲਾਈ ਨਹੀਂ ਕਰ ਸਕੇ ਹਨ। ਹੁਣ ਉਹ ਵੀ ਭਰਤੀ ਪ੍ਰਕਿਰਿਆ ਵਿੱਚ ਹਿੱਸਾ ਲੈ ਸਕਣਗੇ। ਸਰਕਾਰ ਨੇ ਅਰਜ਼ੀ ਦੀ ਸਮਾਂ ਸੀਮਾ ਵਧਾ ਦਿੱਤੀ ਹੈ। ਹੁਣ ਲੋਕ 10 ਮਾਰਚ ਤੱਕ ਅਪਲਾਈ ਕਰ ਸਕਣਗੇ। ਇਹ ਭਰਤੀ ਪ੍ਰਕਿਰਿਆ ਪਾਸਕੋ ਰਾਹੀਂ ਆਊਟਸੋਰਸਿੰਗ ਕੀਤੀ ਜਾ ਰਹੀ ਹੈ।

ਇਸ ਵਿੱਚ ਸੇਵਾ ਦੀ ਮਿਆਦ 3 ਸਾਲ ਜਾਂ ਇਸ ਤੋਂ ਵੱਧ ਹੋਵੇਗੀ। ਹਾਲਾਂਕਿ, ਹਰ ਸਾਲ ਬਾਅਦ ਪ੍ਰਦਰਸ਼ਨ ਦੀ ਜਾਂਚ ਕੀਤੀ ਜਾਵੇਗੀ। ਇਸੇ ਆਧਾਰ 'ਤੇ ਅੱਗੇ ਲਿਜਾਇਆ ਜਾਵੇਗਾ। ਇਸ ਦੇ ਨਾਲ ਹੀ ਬਿਨੈ ਪੱਤਰ (Sarkari Naukri 2024) ਵੀ ਨਵੇਂ ਸਿਰੇ ਤੋਂ ਤਿਆਰ ਕੀਤਾ ਗਿਆ ਹੈ। 

Punjab Govt. Coach & Supervisor Recruitment Rules Update​ Sarkari Naukri 2024

ਉਮਰ ਸੀਮਾ
ਕੋਚ ਦੇ ਅਹੁਦੇ ਲਈ ਉਮਰ ਸੀਮਾ 18 ਤੋਂ 40 ਸਾਲ ਅਤੇ ਸੁਪਰਵਾਈਜ਼ਰ ਲਈ 18 ਤੋਂ 45 ਸਾਲ ਹੋਵੇਗੀ।

ਯੋਗਤਾ/  ਪੰਜਾਬੀ ਭਾਸ਼ਾ ਜ਼ਰੂਰੀ
ਇਸ ਭਰਤੀ ਪ੍ਰਕਿਰਿਆ ਵਿੱਚ ਜਿਹੜੇ ਕੋਚ ਰੱਖੇ ਜਾਣਗੇ, ਉਨ੍ਹਾਂ ਨੂੰ ਪੰਜਾਬ ਵਿੱਚ ਕੰਮ ਕਰਨਾ ਪਵੇਗਾ। ਅਜਿਹੀ ਸਥਿਤੀ ਵਿੱਚ ਪੰਜਾਬੀ ਭਾਸ਼ਾ ਦਾ ਗਿਆਨ ਹੋਣਾ ਵੀ ਜ਼ਰੂਰੀ ਹੈ। ਭਰਤੀ ਪ੍ਰਕਿਰਿਆ ਵਿੱਚ ਇਸ ਗੱਲ ਦਾ ਵੀ ਵਿਸ਼ੇਸ਼ ਧਿਆਨ ਰੱਖਿਆ ਗਿਆ ਹੈ। ਅਜਿਹੇ 'ਚ ਭਰਤੀ ਪ੍ਰਕਿਰਿਆ 'ਚ ਇਹ ਸ਼ਰਤ ਰੱਖੀ ਗਈ ਹੈ ਕਿ ਇਨ੍ਹਾਂ ਅਸਾਮੀਆਂ ਲਈ ਅਪਲਾਈ ਕਰਨ ਵਾਲੇ ਵਿਅਕਤੀ ਦਾ 10ਵੀਂ ਜਮਾਤ 'ਚ ਪੰਜਾਬੀ ਪਾਸ ਹੋਣਾ ਜ਼ਰੂਰੀ ਹੈ।

ਤਨਖਾਹ 
ਖੇਡ ਸੁਪਰਵਾਈਜ਼ਰ ਨੂੰ 50 ਹਜ਼ਾਰ ਰੁਪਏ ਅਤੇ ਖੇਡ ਕੋਚ ਨੂੰ 25 ਹਜ਼ਾਰ ਰੁਪਏ ਤਨਖਾਹ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ:  Kisan Andolan Update: ਦਿੱਲੀ ਕੂਚ ’ਤੇ ਫੈਸਲਾ ਅੱਜ! ਸ਼ੁਭਕਰਨ ਸਿੰਘ ਦੀ ਅੰਤਿਮ ਅਰਦਾਸ ਤੋਂ ਬਾਅਦ ਲਿਆ ਜਾਵੇਗਾ ਫੈਸਲਾ

ਨਵੀਂ ਖੇਡ ਨੀਤੀ 
ਪੰਜਾਬ ਸਰਕਾਰ ਖੇਡਾਂ ਦੇ ਖੇਤਰ ਵਿੱਚ ਪੰਜਾਬ ਨੂੰ ਅੱਗੇ ਲਿਜਾਣ ਲਈ ਗੰਭੀਰ ਹੈ। ਇਸ ਦੇ ਲਈ ਸਰਕਾਰ ਨੇ ਆਪਣੀ ਨਵੀਂ ਖੇਡ ਨੀਤੀ ਬਣਾਈ ਹੈ। ਇਸ ਦੇ ਨਾਲ ਹੀ ਹੁਣ ਸਪੋਰਟਸ ਨਰਸਰੀ ਖੋਲ੍ਹਣ ਵੱਲ ਪਹਿਲਾ ਕਦਮ ਪੁੱਟਿਆ ਗਿਆ ਹੈ। ਸੂਬੇ ਭਰ ਵਿੱਚ 1000 ਖੇਡ ਨਰਸਰੀਆਂ ਖੋਲ੍ਹੀਆਂ ਜਾਣੀਆਂ ਹਨ। ਪਹਿਲੇ ਪੜਾਅ ਵਿੱਚ 250 ਖੇਡ ਨਰਸਰੀਆਂ ਖੋਲ੍ਹੀਆਂ ਜਾਣਗੀਆਂ।

 

Trending news