P Khurrana death news: ਬਾਲੀਵੁੱਡ ਅਦਾਕਾਰ ਆਯੂਸ਼ਮਾਨ ਖੁਰਾਣਾ ਦੇ ਪਿਤਾ ਤੇ ਮਸ਼ਹੂਰ ਜੋਤਿਸ਼ ਪੀ ਖੁਰਾਣਾ ਦਾ ਦੇਹਾਂਤ
Advertisement
Article Detail0/zeephh/zeephh1702455

P Khurrana death news: ਬਾਲੀਵੁੱਡ ਅਦਾਕਾਰ ਆਯੂਸ਼ਮਾਨ ਖੁਰਾਣਾ ਦੇ ਪਿਤਾ ਤੇ ਮਸ਼ਹੂਰ ਜੋਤਿਸ਼ ਪੀ ਖੁਰਾਣਾ ਦਾ ਦੇਹਾਂਤ

P Khurrana death news: ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਆਯੂਸ਼ਮਾਨ ਖੁਰਾਣਾ ਨੂੰ ਉਸ ਸਮੇਂ ਸਦਮਾ ਲੱਗਾ ਜਦੋਂ ਉਸ ਦੇ ਪਿਤਾ ਪੀ ਖੁਰਾਣਾ ਦੇ ਦੇਹਾਂਤ ਹੋ ਗਿਆ। ਉਹ ਮੁਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਸਨ।

P Khurrana death news: ਬਾਲੀਵੁੱਡ ਅਦਾਕਾਰ ਆਯੂਸ਼ਮਾਨ ਖੁਰਾਣਾ ਦੇ ਪਿਤਾ ਤੇ ਮਸ਼ਹੂਰ ਜੋਤਿਸ਼ ਪੀ ਖੁਰਾਣਾ ਦਾ ਦੇਹਾਂਤ

P Khurrana death news: ਬਾਲੀਵੁੱਡ ਦੇ ਅਦਾਕਾਰ ਆਯੂਸ਼ਮਾਨ ਖੁਰਾਣਾ ਦੇ ਪਿਤਾ ਅਤੇ ਮਸ਼ਹੂਰ ਜੋਤਸ਼ੀ ਪੀ ਖੁਰਾਣਾ ਦਾ ਦੇਹਾਂਤ ਹੋ ਗਿਆ ਹੈ। ਮਸ਼ਹੂਰ ਜੋਤਸ਼ੀ ਤੇ ਬਾਲੀਵੁੱਡ ਅਦਾਕਾਰ ਆਯੂਸ਼ਮਾਨ ਖੁਰਾਣਾ ਦੇ ਪਿਤਾ ਪੀ ਖੁਰਾਣਾ ਦਾ ਸ਼ੁੱਕਰਵਾਰ ਨੂੰ ਦੇਹਾਂਤ ਹੋ ਗਿਆ। ਉਨ੍ਹਾਂ ਨੇ ਮੁਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਆਖਰੀ ਸਾਹ ਲਿਆ। ਪੀ ਖੁਰਾਣਾ ਦਾ 19 ਮਈ ਸ਼ਾਮ ਨੂੰ ਮਨੀਮਾਜਰਾ ਸ਼ਮਸ਼ਾਨਘਾਟ ਵਿੱਚ ਅੰਤਿਮ ਸੰਸਕਾਰ ਕੀਤਾ ਜਾਵੇਗਾ। 

ਉਨ੍ਹਾਂ ਨੂੰ ਦਿਲ ਦਾ ਦੌਰਾ ਪੈਣ ਕਾਰਨ ਦਾਖਲ ਕਰਵਾਇਆ ਗਿਆ ਸੀ। ਦੱਸਿਆ ਜਾ ਰਿਹਾ ਹੈ ਕਿ ਉਹ ਵੈਂਟੀਲੇਟਰ 'ਤੇ ਸੀ। ਅੱਜ ਸਵੇਰੇ ਵੈਂਟੀਲੇਟਰ ਨੇ ਵੀ ਕੰਮ ਕਰਨਾ ਬੰਦ ਕਰ ਦਿੱਤਾ। ਦੱਸ ਦੇਈਏ ਕਿ ਆਯੂਸ਼ਮਾਨ ਨੂੰ ਅੱਜ ਹੀ ਪੰਜਾਬ ਯੂਨੀਵਰਸਿਟੀ ਵਿੱਚ ਉਪ ਰਾਸ਼ਟਰਪਤੀ ਵੱਲੋਂ ਸਨਮਾਨਿਤ ਕੀਤਾ ਜਾਣਾ ਸੀ। ਕਾਬਿਲੇਗੌਰ ਹੈ ਕਿ ਆਯੁਸ਼ਮਾਨ ਖੁਰਾਣਾ ਆਪਣੇ ਪਿਤਾ ਪੀ ਖੁਰਾਣਾ ਦੇ ਬਹੁਤ ਚਹੇਤੇ ਸਨ। ਉਹ ਅਕਸਰ ਸੋਸ਼ਲ ਮੀਡੀਆ 'ਤੇ ਆਪਣੇ ਪਿਤਾ ਦੀਆਂ ਤਸਵੀਰਾਂ ਸਾਂਝੀਆਂ ਕਰਦੇ ਹਨ ਅਤੇ ਅਦਾਕਾਰ ਬਣਨ ਦੇ ਆਪਣੇ ਸੁਪਨੇ ਨੂੰ ਸਾਕਾਰ ਕਰਨ ਲਈ ਉਨ੍ਹਾਂ ਦੀ ਤਾਰੀਫ਼ ਕਰਦੇ ਹਨ। ਪੀ ਖੁਰਾਣਾ ਆਪਣੇ ਪਿੱਛੇ ਪਤਨੀ ਅਤੇ ਦੋ ਪੁੱਤਰ ਛੱਡ ਗਏ ਹਨ। ਆਯੁਸ਼ਮਾਨ ਦਾ ਭਰਾ ਅਪਾਰਸ਼ਕਤੀ ਖੁਰਾਣਾ ਵੀ ਅਦਾਕਾਰ ਹੈ।

ਦੱਸ ਦੇਈਏ ਕਿ ਆਯੂਸ਼ਮਾਨ ਖੁਰਾਣਾ ਦੇ ਨਾਂ 'ਤੇ ਇੱਕ ਹੋਰ ਐੱਨ ਜੋੜਨ ਲਈ ਉਨ੍ਹਾਂ ਦੇ ਪਿਤਾ ਪੀ ਖੁਰਾਣਾ ਨੇ ਕਿਹਾ ਸੀ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਇਕ ਇੰਟਰਵਿਊ 'ਚ ਦੱਸਿਆ ਗਿਆ ਕਿ ਉਨ੍ਹਾਂ ਨੇ ਆਪਣੇ ਕਰੀਅਰ ਦੀਆਂ ਸੰਭਾਵਨਾਵਾਂ ਨੂੰ ਬਿਹਤਰ ਬਣਾਉਣ ਲਈ ਆਪਣਾ ਨਾਂ ਬਦਲਿਆ ਸੀ।

ਇਹ ਵੀ ਪੜ੍ਹੋ : Gurdaspur news: ਇੱਕ ਥੱਪੜ ਨੇ ਕਰਵਾਇਆ ਪੁਲਿਸ ਮੁਲਾਜ਼ਮ ਸਸਪੈਂਡ, ਮਹਿਲਾ ਨਾਲ ਕੀਤੀ ਸੀ...

ਆਯੂਸ਼ਮਾਨ ਨੇ ਖੁਲਾਸਾ ਕੀਤਾ ਕਿ ਉਸ ਦੇ ਨਾਂ 'ਤੇ ਵਾਧੂ ਅੱਖਰ ਜੋੜਨ ਦਾ ਸਾਰਾ ਸਿਹਰਾ ਉਸ ਦੇ ਪਿਤਾ ਨੂੰ ਜਾਂਦਾ ਹੈ, ਜੋ ਇਕ ਜੋਤਸ਼ੀ ਹਨ। ਉਨ੍ਹਾਂ ਨੇ ਇਹ ਵੀ ਕਿਹਾ ਕਿ ਉਹ ਖੁਦ ਜੋਤਿਸ਼ ਵਿੱਚ ਵਿਸ਼ਵਾਸ ਨਹੀਂ ਕਰਦਾ ਪਰ ਉਹ ਆਪਣੇ ਪਿਤਾ ਦੀ ਪਾਲਣਾ ਕਰਦਾ ਹੈ ਅਤੇ ਉਨ੍ਹਾਂ ਦੀ ਸਲਾਹ ਨੂੰ ਬਹੁਤ ਗੰਭੀਰਤਾ ਨਾਲ ਲੈਂਦਾ ਹੈ। ਇਸ ਲਈ, ਜਦੋਂ ਉਸਦੇ ਪਿਤਾ ਨੇ ਉਸਨੂੰ ਵਾਧੂ ਅੱਖਰ ਜੋੜਨ ਲਈ ਕਿਹਾ ਤਾਂ ਆਯੂਸ਼ਮਾਨ ਨੇ ਬਿਨਾਂ ਝਿਜਕ ਦੇ ਅਜਿਹਾ ਕੀਤਾ।

ਇਹ ਵੀ ਪੜ੍ਹੋ: P Khurrana Death News: नहीं रहे आयुष्मान खुर्राना के पिता पी खुर्राना, Zee Punjab Haryana Himachal पर करते थे खास शो 'ज्योतिष समाधान'

 

Trending news