Deepika Padukone: ਦੀਪਿਕਾ ਪਾਦੂਕੋਣ ਤੇ ਰਣਵੀਰ ਸਿੰਘ ਦੇ ਘਰ ਬੇਟੀ ਨੇ ਲਿਆ ਜਨਮ, ਵੇਖੋ ਤਸਵੀਰਾਂ
Advertisement
Article Detail0/zeephh/zeephh2420320

Deepika Padukone: ਦੀਪਿਕਾ ਪਾਦੂਕੋਣ ਤੇ ਰਣਵੀਰ ਸਿੰਘ ਦੇ ਘਰ ਬੇਟੀ ਨੇ ਲਿਆ ਜਨਮ, ਵੇਖੋ ਤਸਵੀਰਾਂ

Deepika Padukone And Ranveer Singh Become Parents : ਦੀਪਿਕਾ ਪਾਦੂਕੋਣ ਤੇ ਰਣਵੀਰ ਸਿੰਘ ਦੇ ਘਰ ਬੇਟੀ ਨੇ ਜਨਮ ਲਿਆ ਹੈ। ਦੀਪਿਕਾ ਪਾਦੂਕੋਣ ਨੂੰ ਸ਼ਨੀਵਾਰ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ, ਅਭਿਨੇਤਰੀ ਨੇ 28 ਫਰਵਰੀ ਨੂੰ ਆਪਣੀ ਗਰਭਵਤੀ ਹੋਣ ਦਾ ਐਲਾਨ ਕੀਤਾ ਸੀ।

Deepika Padukone: ਦੀਪਿਕਾ ਪਾਦੂਕੋਣ ਤੇ ਰਣਵੀਰ ਸਿੰਘ ਦੇ ਘਰ ਬੇਟੀ ਨੇ ਲਿਆ ਜਨਮ, ਵੇਖੋ ਤਸਵੀਰਾਂ

Deepika Padukone and ranveer Singh baby Girl ਦੀਪਿਕਾ ਪਾਦੂਕੋਣ ਤੇ ਰਣਵੀਰ ਸਿੰਘ ਦੇ ਘਰ ਬੇਟੀ ਨੇ ਜਨਮ ਲਿਆ ਹੈ।  ਬਾਲੀਵੁੱਡ ਅਦਾਕਾਰਾ ਦੀਪਿਕਾ ਪਾਦੂਕੋਣ ਤੇ ਰਣਵੀਰ ਸਿੰਘ ਦੇ ਘਰ ਨੰਨ੍ਹੇ ਮਹਿਮਾਨ ਦੀ ਐਂਟਰੀ ਹੋਈ ਹੈ। ਦੀਪਿਕਾ ਪਾਦੂਕੋਣ ਨੇ ਨੰਨ੍ਹੀ ਪਰੀ ਨੂੰ ਜਨਮ ਦਿੱਤਾ ਹੈ। ਗਣੇਸ਼ ਚਤੁਰਥੀ ਤਿਉਹਾਰ ਦੇ ਅਗਲੇ ਦਿਨ ਲਕਸ਼ਮੀ ਜੋੜੇ ਦੇ ਘਰ ਆ ਗਈ ਹੈ। ਮੀਡੀਆ ਰਿਪੋਰਟਾਂ 'ਚ ਦਾਅਵਾ ਕੀਤਾ ਜਾ ਰਿਹਾ ਸੀ ਕਿ ਦੀਪਿਕਾ ਪਾਦੂਕੋਣ ਦੀ ਡਿਲੀਵਰੀ 28 ਸਤੰਬਰ ਨੂੰ ਹੋਣੀ ਸੀ ਪਰ ਹੁਣ ਉਨ੍ਹਾਂ ਦੇ ਘਰ ਅੱਜ 8 ਸਤੰਬਰ ਨੂੰ ਧੀ ਨੇ ਜਨਮ ਲਿਆ ਹੈ।

ਦੀਪਿਕਾ ਪਾਦੂਕੋਣ ਅਤੇ ਰਣਵੀਰ ਸਿੰਘ ਨੇ ਇਸ ਸਾਲ ਫਰਵਰੀ 'ਚ ਪ੍ਰਸ਼ੰਸਕਾਂ ਨਾਲ ਖੁਸ਼ਖਬਰੀ ਸਾਂਝੀ ਕੀਤੀ ਸੀ। ਉਦੋਂ ਤੋਂ ਹੀ ਅਦਾਕਾਰਾ ਸੋਸ਼ਲ ਮੀਡੀਆ 'ਤੇ ਹਰ ਅਪਡੇਟ ਸ਼ੇਅਰ ਕਰਦੀ ਰਹਿੰਦੀ ਹੈ। ਪ੍ਰੈਗਨੈਂਸੀ ਦੌਰਾਨ ਉਸ ਨੇ ਆਪਣੀ ਫਿਟਨੈੱਸ ਅਤੇ ਡਾਈਟ ਦਾ ਪੂਰਾ ਧਿਆਨ ਰੱਖਿਆ ਅਤੇ ਪ੍ਰਸ਼ੰਸਕਾਂ ਨੂੰ ਇਸ ਬਾਰੇ ਜਾਗਰੂਕ ਵੀ ਕੀਤਾ।

Deepika Padukone and ranveer Singh baby Girl:

ਸ਼ੁੱਕਰਵਾਰ ਦੁਪਹਿਰ ਨੂੰ ਦੀਪਿਕਾ ਆਪਣੇ ਪਤੀ ਰਣਵੀਰ ਸਿੰਘ ਨਾਲ ਸਿੱਧੀਵਿਨਾਇਕ ਮੰਦਰ ਪਹੁੰਚੀ। ਇਸ ਦੌਰਾਨ ਦੀਪਿਕਾ ਹਰੇ ਰੰਗ ਦੀ ਸਾੜੀ 'ਚ ਨਜ਼ਰ ਆਈ, ਜਦਕਿ ਰਣਵੀਰ ਕੁੜਤਾ-ਪਜਾਮਾ 'ਚ ਨਜ਼ਰ ਆਏ। ਇਸ ਮੌਕੇ 'ਤੇ ਦੋਵਾਂ ਦੇ ਪਰਿਵਾਰ ਵਾਲੇ ਵੀ ਮੌਜੂਦ ਸਨ। ਦੋਵਾਂ ਦੇ ਕਈ ਵੀਡੀਓਜ਼ ਵੀ ਸਾਹਮਣੇ ਆਏ ਸਨ, ਜਿਸ 'ਚ ਰਣਵੀਰ ਗਰਭਵਤੀ ਦੀਪਿਕਾ ਨੂੰ ਸਪੋਰਟ ਕਰਦੇ ਨਜ਼ਰ ਆ ਰਹੇ ਸਨ।  

ਕੁਝ ਦਿਨ ਪਹਿਲਾਂ ਹੀ ਦੀਪਿਕਾ ਨੇ ਆਪਣੇ ਪ੍ਰੈਗਨੈਂਸੀ ਫੋਟੋਸ਼ੂਟ (Deepika Padukone and ranveer Singh) ਦੀਆਂ ਕੁਝ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਸਨ। ਅਦਾਕਾਰਾ ਨੇ ਸੋਮਵਾਰ ਸ਼ਾਮ ਨੂੰ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ 14 ਤਸਵੀਰਾਂ ਸ਼ੇਅਰ ਕੀਤੀਆਂ ਹਨ। 

ਦੀਪਿਕਾ ਪਾਦੁਕੋਣ ਨੇ ਸਾਲ 2018 'ਚ ਰਣਵੀਰ ਸਿੰਘ ਨਾਲ ਵਿਆਹ ਕੀਤਾ ਸੀ। ਦੋਵਾਂ ਦੀ ਪਹਿਲੀ ਮੁਲਾਕਾਤ ਫਿਲਮ 'ਗੋਲਿਓਂ ਕੀ ਰਾਸਲੀਲਾ: ਰਾਮਲੀਲਾ' ਦੇ ਸੈੱਟ 'ਤੇ ਹੋਈ ਸੀ। ਇਕੱਠੇ ਕੰਮ ਕਰਨ ਦੌਰਾਨ ਦੋਹਾਂ ਨੂੰ ਪਿਆਰ ਹੋ ਗਿਆ ਅਤੇ 5 ਸਾਲ ਦੇ ਰਿਲੇਸ਼ਨਸ਼ਿਪ ਤੋਂ ਬਾਅਦ ਦੋਹਾਂ ਨੇ ਵਿਆਹ ਕਰ ਲਿਆ ਸੀ।

Trending news