Diljit Dosanjh-Nimrat Khaira Jodi: ਪੰਜਾਬੀ ਇੰਡਸਟਰੀ ਨਾਲ ਜੁੜੀ ਵੱਡੀ ਖ਼ਬਰ! ਫ਼ਿਲਮ 'ਜੋੜੀ' 'ਤੇ ਲਗਾਈ ਗਈ ਰੋਕ
Diljit Dosanjh-Nimrat Khaira Jodi: ਮਸ਼ਹੂਰ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਦਾ ਜਾਦੂ ਹਰ ਪਾਸੇ ਵੇਖਣ ਨੂੰ ਮਿਲ ਰਿਹਾ ਹੈ। ਹਾਲ ਹੀ ਵਿੱਚ ਦਲਜੀਤ ਦੋਸਾਂਝ ਅਤੇ ਨਿਮਰਤ ਖਹਿਰਾ ਦੀ ਨਵੀਂ ਫ਼ਿਲਮ ਜੋੜੀ ਦਾ ਨਵਾਂ ਗੀਤ ਰਿਲੀਜ਼ ਹੋਇਆ ਸੀ।
Trending Photos
)
Diljit Dosanjh New Movie Jodi: ਪੰਜਾਬ ਦੇ ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ (Diljit Dosanjh)'Coachella' 'ਚ ਆਪਣੀ ਪਰਫਾਰਮੈਂਸ ਨੂੰ ਲੈ ਕੇ ਸੁਰਖੀਆਂ 'ਚ ਬਣੇ ਹੋਏ ਹਨ। ਉੱਥੇ ਹੀ ਦੂਜੇ ਪਾਸੇ ਉਹ ਆਪਣੀ ਫ਼ਿਲਮ 'ਜੋੜੀ' ਨੂੰ ਲੈ ਕੇ ਕਾਫ਼ੀ ਚਰਚਾ ਹੋ ਰਹੀ ਹੈ। ਇਸ ਫ਼ਿਲਮ 'ਚ ਉਨ੍ਹਾਂ ਨਾਲ ਨਿਮਰਤ ਖਹਿਰਾ (Nimrat Khaira) ਨਜ਼ਰ ਆਵੇਗੀ। ਇਸ ਫ਼ਿਲਮ ਦਾ ਗੀਤ 'ਮੇਰੀ ਕਲਮ ਨਾਂ ਬੋਲੇ' ਰਿਲੀਜ਼ ਹੋਇਆ ਹੈ ਜਿਸ ਨੂੰ ਦਰਸ਼ਕਾਂ ਵੱਲੋਂ ਭਰਵਾ ਹੁੰਗਾਰਾ ਮਿਲ ਰਿਹਾ ਹੈ।
ਇਸ ਵਿਚਕਾਰ ਪੰਜਾਬੀ ਇੰਡਸਟਰੀ ਨਾਲ ਜੁੜੀ ਹੋਈ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੀ ਨਵੀਂ ਫ਼ਿਲਮ 'ਜੋੜੀ' ਜੋ ਕਿ 5 ਮਈ ਨੂੰ ਰਿਲੀਜ਼ ਹੋਣ ਜਾ ਰਹੀ ਹੈ ਕਿ ਹੁਣ ਉਸ ਉੱਤੇ ਰੋਕ ਲੱਗਾ ਦਿੱਤੀ ਗਈ ਹੈ। ਮਿਲੀ ਜਾਣਕਾਰੀ ਦੇ ਮੁਤਾਬਿਕ ਫ਼ਿਲਮ ਉੱਤੇ ਰੋਕ ਲੁਧਿਆਣਾ ਕੋਰਟ ਵੱਲੋਂ ਲਗਾਈ ਗਈ ਹੈ। ਇਸ ਦੇ ਨਾਲ ਹੀ ਹੁਣ ਇਸ ਮਾਮਲੇ ਉੱਤੇ 3 ਮਈ ਨੂੰ ਸੁਣਵਾਈ ਹੋਵੇਗੀ।
ਦੱਸ ਦੇਈਏ ਕਿ ਫ਼ਿਲਮ 'ਜੋੜੀ' ਦੇ ਟਰੇਲਰ ਤੇ ਗੀਤਾਂ ਨੂੰ ਲੋਕਾਂ ਵਲੋਂ ਖ਼ੂਬ ਸਰਾਹਿਆ ਜਾ ਰਿਹਾ ਹੈ। ਟਰੇਲਰ ਦੀ ਗੱਲ ਕਰੀਏ ਤਾਂ ਇਸ ਨੂੰ ਹੁਣ ਤਕ 27 ਮਿਲੀਅਨ ਤੋਂ ਵੱਧ ਲੋਕਾਂ ਨੇ ਦਿਖ ਲਿਆ ਹੈ ਅਤੇ ਇ ਫ਼ਿਲਮ ਨੂੰ ਖੂਬ ਪਸੰਦ ਕੀਤਾ ਜਾ ਰਿਹਾ ਹੈ । ਟਰੇਲਰ 'ਚ ਦਿਲਜੀਤ ਤੇ ਨਿਮਰਤ ਦੀ ਜੋੜੀ ਨੂੰ ਦੇਖ ਕੇ ਲੋਕ ਬੇਹੱਦ ਉਤਸ਼ਾਹਿਤ ਹਨ ਤੇ ਫ਼ਿਲਮ ਦੇ ਰਿਲੀਜ਼ ਹੋਣ ਦੀ ਉਡੀਕ ਕਰ ਰਹੇ ਹਨ ਪਰ ਹੁਣ ਕਿਹਾ ਜਾ ਰਿਹਾ ਹੈ ਕਿ ਇਸ ਫ਼ਿਲਮ ਦੇ ਪ੍ਰਸਾਰਣ ਉੱਤੇ ਰੋਕ ਲੱਗਾ ਦਿੱਤੀ ਗਈ ਹੈ।