Sidhu Moosewala news: 'ਵਿਆਹ ਤੇ ਜਾਗੋ ਵਿੱਚ ਸਿਰਫ਼ ਮੂਸੇਵਾਲਾ ਹੀ ਚੱਲੇਗਾ!' ਵਿਆਹ ਦੇ ਕਾਰਡ ‘ਤੇ ਛਾਇਆ ਸਿੱਧੂ ਮੂਸੇਵਾਲਾ, ਵੇਖੋ ਵੀਡੀਓ
Advertisement
Article Detail0/zeephh/zeephh1610948

Sidhu Moosewala news: 'ਵਿਆਹ ਤੇ ਜਾਗੋ ਵਿੱਚ ਸਿਰਫ਼ ਮੂਸੇਵਾਲਾ ਹੀ ਚੱਲੇਗਾ!' ਵਿਆਹ ਦੇ ਕਾਰਡ ‘ਤੇ ਛਾਇਆ ਸਿੱਧੂ ਮੂਸੇਵਾਲਾ, ਵੇਖੋ ਵੀਡੀਓ

Sidhu Moosewala news: ਜਿਵੇਂ ਹੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਤਾਂ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਵੱਲੋਂ ਵੀ ਪ੍ਰਤੀਕ੍ਰਿਆ ਦਿੱਤੀ ਜਾ ਰਹੀ ਹੈ। 

Sidhu Moosewala news: 'ਵਿਆਹ ਤੇ ਜਾਗੋ ਵਿੱਚ ਸਿਰਫ਼ ਮੂਸੇਵਾਲਾ ਹੀ ਚੱਲੇਗਾ!' ਵਿਆਹ ਦੇ ਕਾਰਡ ‘ਤੇ ਛਾਇਆ ਸਿੱਧੂ ਮੂਸੇਵਾਲਾ, ਵੇਖੋ ਵੀਡੀਓ

Sidhu Moosewala's picture on wedding card goes viral, watch video: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moosewala) ਨੇ ਆਪਣੇ ਗੀਤਾਂ ਦੇ ਨਾਲ ਸਿਰਫ਼ ਪੰਜਾਬੀ ਇੰਡਸਟਰੀ ਹੀ ਨਹੀਂ ਸਗੋਂ ਪੂਰੀ ਦੁਨੀਆ ‘ਚ ਆਪਣੀ ਖ਼ਾਸ ਜਗ੍ਹਾ ਬਣਾਈ ਹੈ। ਸਿੱਧੂ ਨੇ ਆਪਣੇ ਗੀਤਾਂ ਨਾਲ ਹਰ ਕਿਸੇ ਦਾ ਦਿਲ ਜਿੱਤਿਆ ਹੈ। ਭਾਵੇਂ ਸਿੱਧੂ ਮੂਸੇਵਾਲਾ ਦੁਨੀਆਂ ਤੋਂ ਰੁਖ਼ਸਤ ਹੋ ਗਏ ਹਨ ਪਰ ਅੱਜ ਵੀ ਉਹ ਆਪਣੇ ਗੀਤਾਂ ਨਾਲ ਲੋਕਾਂ ਦੇ ਦਿਲਾਂ ‘ਤੇ ਰਾਜ ਕਰ ਰਿਹਾ ਹੈ।  

ਦੱਸ ਦਈਏ ਕਿ 19 ਮਾਰਚ ਨੂੰ ਸਿੱਧੂ ਮੂਸੇਵਾਲਾ ਦੀ ਪਹਿਲੀ ਬਰਸੀ ਮਨਾਈ ਜਾਵੇਗੀ। ਇਸ ਦੌਰਾਨ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ਜਿਸ ਵਿੱਚ ਇੱਕ ਵਿਆਹ ਦੇ ਕਾਰਡ 'ਤੇ ਸਿੱਧੂ ਮੂਸੇਵਾਲਾ ਦੀ ਤਸਵੀਰ ਛੱਪੀ ਹੋਈ ਹੈ।  

ਇਸਦੇ ਨਾਲ ਹੀ ਕਾਰਡ 'ਤੇ ਇੱਕ ਸਪੈਸ਼ਲ ਨੋਟ ਵੀ ਛਾਪਿਆ ਗਿਆ ਹੈ ਜਿਸ ਵਿੱਚ ਲਿਖਿਆ ਹੈ ਕਿ ਵਿਆਹ ਅਤੇ ਜਾਗੋ ‘ਚ ਸਿਰਫ਼ ਸਿੱਧੂ ਮੂਸੇਵਾਲਾ ਦੇ ਗੀਤ ਹੀ ਵਜਾਏ ਜਾਣਗੇ। ਜਿਵੇਂ ਹੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਤਾਂ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਵੱਲੋਂ ਵੀ ਪ੍ਰਤੀਕ੍ਰਿਆ ਦਿੱਤੀ ਜਾ ਰਹੀ ਹੈ। 

ਇੱਕ ਸੋਸ਼ਲ ਮੀਡੀਆ ਯੂਜ਼ਰ ਨੇ ਕਮੈਂਟ ਕੀਤਾ ਕਿ ‘ਸਿੱਧੂ ਲਈ ਇੰਨ੍ਹਾ ਪਿਆਰ ਵੇਖ ਕੇ ਦਿਲ ਖੁਸ਼ ਹੋ ਜਾਂਦਾ’। ਦੂਜੇ ਨੇ ਲਿਖਿਆ ਕਿ "ਸਿੱਧੂ ਅਮਰ ਹੋ ਗਿਆ"। ਇਸ ਤੋਂ ਇਲਾਵਾ ਇੱਕ ਹੋਰ ਸੋਸ਼ਲ ਮੀਡੀਆ ਯੂਜ਼ਰ ਨੇ ਕਿਹਾ ‘ਸਿੱਧੂ ਵੀ ਉੱਪਰ ਬੈਠਾ ਆਪਣੀ ਕਮਾਈ ਨੂੰ ਵੇਖ ਰਿਹਾ ਹੋਣਾ’। 

Sidhu Moosewala's picture on wedding card goes viral, watch video:

 

 

ਦੱਸਣਯੋਗ ਹੈ ਕਿ 29 ਮਈ 2022 ਨੂੰ ਸਿੱਧੂ ਮੂਸੇਵਾਲਾ ਦਾ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਦਿਨ ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਦੌਰਾਨ ਹਾਲ ਹੀ ਵਿੱਚ ਸਿੱਧੂ ਦੇ ਪਿਤਾ ਵੱਲੋਂ ਐਲਾਨਿਆ ਗਿਆ ਸੀ ਕਿ 19 ਮਾਰਚ 2023 ਨੂੰ ਸਿੱਧੂ ਦੀ ਪਹਿਲੀ ਬਰਸੀ ਮਨਾਈ ਜਾਵੇਗੀ।  

ਇਹ ਵੀ ਪੜ੍ਹੋ: Sameer Khakhar Death: ਫ਼ਿਲਮ ਇੰਡਸਟਰੀ ਨੂੰ ਲੱਗਾ ਵੱਡਾ ਝਟਕਾ! ਸਤੀਸ਼ ਕੌਸ਼ਿਕ ਤੋਂ ਬਾਅਦ ਇਸ ਦਿੱਗਜ ਅਦਾਕਾਰ ਦਾ ਹੋਇਆ ਦਿਹਾਂਤ

ਗੌਰਤਲਬ ਹੈ ਕਿ ਸਿੱਧੂ ਮੂਸੇਵਾਲਾ ਦੀ ਮੌਤ ਨੂੰ ਲਗਭਗ 9 ਮਹੀਨੇ ਦਾ ਸਮਾਂ ਹੋ ਗਿਆ ਹੈ ਪਰ ਅੱਜ ਤੱਕ ਉਸਦੇ ਪਰਿਵਾਰ ਨੂੰ ਇਨਸਾਫ ਨਹੀਂ ਮਿਲਿਆ ਹੈ।    

ਇਹ ਵੀ ਪੜ੍ਹੋ: Lawrence Bishnoi On Salman Khan: ਸਲਮਾਨ ਖਾਨ ਨੂੰ ਲੈ ਕੇ ਲਾਰੈਂਸ ਬਿਸ਼ਨੋਈ ਨੇ ਆਖੀ ਵੱਡੀ ਗੱਲ! ਸੁਣ ਕੇ ਉੱਡ ਜਾਣਗੇ ਹੋਸ਼

(For more news apart from viral video of Sidhu Moosewala's picture on wedding card, stay tuned to Zee PHH)

Trending news