Surinder Shinda Death News Today: ਉਨ੍ਹਾਂ ਦੀ ਸਿਹਤ ਵਿੱਚ ਸੁਧਾਰ ਨਹੀਂ ਹੋ ਰਿਹਾ ਸੀ ਜਿਸ ਕਰਕੇ ਉਨ੍ਹਾਂ ਨੂੰ ਲੁਧਿਆਣਾ ਦੇ ਇੱਕ ਨਿਜੀ ਹਸਪਤਾਲ ਤੋਂ ਡੀਐਮਸੀ ਹਸਪਤਾਲ ਵਿੱਚ ਸ਼ਿਫਟ ਕਰ ਦਿੱਤਾ ਗਿਆ ਸੀ।
Trending Photos
Surinder Shinda Death News Today: ਲੰਬੇ ਸਮੇਂ ਤੋਂ ਬਿਮਾਰ ਚੱਲ ਰਹੇ ਪੰਜਾਬੀ ਲੋਕ ਗਾਇਕ ਸੁਰਿੰਦਰ ਛਿੰਦਾ ਅੱਜ ਫ਼ਾਨੀ ਦੁਨੀਆਂ ਤੋਂ ਰੁਖ਼ਸਤ ਹੋ ਗਏ। ਹਾਲ ਹੀ ਵਿੱਚ ਤਬੀਅਤ ਖ਼ਰਾਬ ਹੋਣ ਕਰਕੇ ਉਨ੍ਹਾਂ ਨੂੰ ਲੁਧਿਆਣਾ ਦੇ ਦੀਪ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ। ਤਕਰੀਬਨ ਇੱਕ ਮਹੀਨੇ ਤੋਂ ਸੁਰਿੰਦਰ ਸ਼ਿੰਦਾ ਜੇਰੇ ਇਲਾਜ ਸਨ।
ਉਨ੍ਹਾਂ ਦੀ ਸਿਹਤ ਵਿੱਚ ਸੁਧਾਰ ਨਹੀਂ ਹੋ ਰਿਹਾ ਸੀ ਜਿਸ ਕਰਕੇ ਉਨ੍ਹਾਂ ਨੂੰ ਲੁਧਿਆਣਾ ਦੇ ਇੱਕ ਨਿਜੀ ਹਸਪਤਾਲ ਤੋਂ ਡੀਐਮਸੀ ਹਸਪਤਾਲ ਵਿੱਚ ਸ਼ਿਫਟ ਕਰ ਦਿੱਤਾ ਗਿਆ ਸੀ। ਉਨ੍ਹਾਂ ਦੀ ਹਾਲਤ ਨੂੰ ਦੇਖਦਿਆਂ ਪਰਿਵਾਰ ਵੱਲੋਂ ਲੋਕਾਂ ਨੂੰ ਅਪੀਲ ਵੀ ਕੀਤੀ ਗਈ ਸੀ ਕਿ ਉਨ੍ਹਾਂ ਲਈ ਦੁਆਵਾਂ ਮੰਗਣ। ਸ਼ਿੰਦਾ ਦੀ ਤਬੀਅਤ ਲਗਾਤਾਰ ਖਰਾਬ ਹੋ ਰਹੀ ਸੀ ਅਤੇ ਇਸ ਦੌਰਾਨ ਕਈ ਕਲਾਕਾਰ ਵੀ ਉੱਥੇ ਪਹੁੰਚੇ ਸਨ ਅਤੇ ਉਨ੍ਹਾਂ ਦੀ ਸਿਹਤਯਾਬੀ ਲਈ ਦੁਆ ਕੀਤੀ ਸੀ।
ਸੁਰਿੰਦਰ ਛਿੰਦਾ ਦਾ ਹਾਲ ਹੀ ਦੇ ਵਿੱਚ ਇੱਕ ਆਪ੍ਰੇਸ਼ਨ ਵੀ ਹੋਇਆ ਸੀ ਪਰ ਉਨ੍ਹਾਂ ਦੀ ਸਿਹਤ 'ਚ ਕੋਈ ਸੁਧਾਰ ਨਹੀਂ ਆ ਰਿਹਾ ਸੀ ਜਿਸ ਕਰਕੇ ਉਨ੍ਹਾਂ ਦਾ ਪਰਿਵਾਰ ਲਗਾਤਾਰ ਉਨ੍ਹਾਂ ਨੂੰ ਡੀਐਮਸੀ ਲੈ ਕੇ ਜਾਣ ਦੀ ਗੱਲ ਕਰ ਰਿਹਾ ਸੀ।
ਦੀਪ ਹਸਪਤਾਲ ਦੇ ਮੁਖੀ ਡਾਕਟਰ ਬਲਦੀਪ ਸਿੰਘ ਨੇ ਦੱਸਿਆ ਸੀ ਕਿ ਪਰਿਵਾਰ ਆਪਣੀ ਮਰਜ਼ੀ ਨਾਲ ਉਨ੍ਹਾਂ ਨੂੰ ਡੀਐਮਸੀ ਹਸਪਤਾਲ ਲੈ ਕੇ ਗਿਆ ਸੀ।
ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਤਬੀਅਤ ਵਿੱਚ ਕੋਈ ਸੁਧਾਰ ਆ ਰਿਹਾ ਹੈ, ਇਸ ਸਬੰਧੀ ਅਸੀਂ ਕੋਈ ਵੀ ਬਿਆਨ ਜਾਰੀ ਨਹੀਂ ਕੀਤਾ ਹੈ। ਡਾਕਟਰ ਬਲਦੀਪ ਨੇ ਇਹ ਵੀ ਕਿਹਾ ਕਿ ਉਨ੍ਹਾਂ ਦਾ ਇਲਾਜ ਸੀਨੀਅਰ ਡਾਕਟਰ ਗੁਰਪ੍ਰੀਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਪਰਿਵਾਰ ਕਾਫੀ ਦਿਨਾਂ ਤੋਂ ਕਹਿ ਰਿਹਾ ਸੀ ਕਿ ਉਹ ਸੁਰਿੰਦਰ ਸ਼ਿੰਦਾ ਨੂੰ ਡੀਐਮਸੀ ਹਸਪਤਾਲ ਲੈ ਕੇ ਜਾਣਾ ਚਾਹੁੰਦੇ ਹਨ ਅਤੇ ਅੱਜ ਉਹ ਆਪਣੀ ਮਰਜ਼ੀ ਦੇ ਨਾਲ ਉਨ੍ਹਾਂ ਨੂੰ ਇੱਥੋਂ ਲੈ ਕੇ ਗਏ ਹਨ।
ਇਹ ਵੀ ਪੜ੍ਹੋ: Gurbani Telecast: ਸੈਟੇਲਾਈਟ ਚੈਨਲ ਤੋਂ ਬਾਅਦ ਦੂਰਦਰਸ਼ਨ ਰਾਹੀਂ ਵੱਧ ਤੋਂ ਵੱਧ ਸੰਗਤ ਤੱਕ ਗੁਰਬਾਣੀ ਪਹੁੰਚਾਉਣਾ ਚਾਹੁੰਦੀ ਹੈ SGPC
ਇਹ ਵੀ ਪੜ੍ਹੋ: Punjab News: ਬਠਿੰਡਾ ਦੇ ਸਰਕਾਰੀ ਹਸਪਤਾਲ 'ਚ ਡੀਜੇ ਲਗਾ ਕੇ ਮਹਿਲਾ ਸਟਾਫ਼ ਨੇ ਪਾਏ ਭੰਗੜੇ
(For more news apart from Surinder Shinda Death News Today, stay tuned to Zee PHH)