Parkash Singh Badal Admitted in Hospital: ਪ੍ਰਕਾਸ਼ ਸਿੰਘ ਬਾਦਲ ਨੂੰ ਤਬੀਅਤ ਖ਼ਰਾਬ ਹੋਣ ਪਿੱਛੋਂ ਮੋਹਾਲੀ ਦੇ ਫੋਰਟਿਸ ਹਸਪਤਾਲ ਦਾਖ਼ਲ ਕਰਵਾਇਆ ਗਿਆ ਜਿਥੇ ਉਨ੍ਹਾਂ ਦੀ ਤਬੀਅਤ ਨੂੰ ਦੇਖਦੇ ਹੋਏ ਆਈਸੀਯੂ ਵਿੱਚ ਸ਼ਿਫਟ ਕਰ ਦਿੱਤਾ ਗਿਆ ਹੈ।
Trending Photos
Parkash Singh Badal Admitted in Hospital: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅਚਾਨਕ ਤਬੀਅਤ ਖਰਾਬ ਹੋਣ ਮਗਰੋਂ ਉਨ੍ਹਾਂ ਨੂੰ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਆਈਸੀਯੂ ਵਾਰਡ ਵਿੱਚ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਇਲਾਜ ਤੋਂ ਬਾਅਦ ਉਨ੍ਹਾਂ ਦੀ ਤਬੀਅਤ ਪਹਿਲਾਂ ਨਾਲੋਂ ਠੀਕ ਦੱਸੀ ਜਾ ਰਹੀ ਹੈ। ਬਾਦਲ ਪਿਛਲੇ ਕਈ ਦਿਨਾਂ ਤੋਂ ਬਿਮਾਰ ਚੱਲ ਸਨ ਅਤੇ ਪਰਿਵਾਰ ਵੱਲੋਂ ਲੰਘੇ ਐਤਵਾਰ ਫੋਰਟਿਸ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ ਜਿੱਥੇ ਪਿਛਲੇ ਦਿਨੀਂ ਉਨ੍ਹਾਂ ਦੀ ਸਿਹਤ ਵਿਗੜ ਗਈ।
ਇਸ ਕਾਰਨ ਉਨ੍ਹਾਂ ਨੂੰ ਪ੍ਰਾਈਵੇਟ ਵਾਰਡ ’ਚੋਂ ਹੁਣ ਆਈਸੀਯੂ 'ਚ ਸ਼ਿਫਟ ਕਰ ਦਿੱਤਾ ਗਿਆ ਹੈ। ਪਿਛਲੇ 5 ਦਿਨਾਂ ਤੋਂ ਇੱਥੇ ਹੀ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ। ਉਹ ਦਿਲ ਦੀ ਬਿਮਾਰੀ ਤੋਂ ਪੀੜਤ ਦੱਸੇ ਜਾ ਰਹੇ ਹਨ ਅਤੇ ਸਾਹ ਲੈਣ ਵਿੱਚ ਵੀ ਤਕਲੀਫ਼ ਹੋ ਰਹੀ ਹੈ। ਬੀਤੇ ਦਿਨੀਂ ਉਨ੍ਹਾਂ (ਬਾਦਲ) ਦੀ ਤਬੀਅਤ ਅਚਾਨਕ ਵਿਗੜਨ ਲੱਗੀ ਤਾਂ ਪਹਿਲਾਂ ਸਾਬਕਾ ਮੁੱਖ ਮੰਤਰੀ ਨੂੰ ਪੀਜੀਆਈ ਲਿਜਾਣ ਦੀ ਗੱਲ ਆਖੀ ਗਈ, ਪਰ ਬਾਅਦ ਵਿੱਚ ਫੋਰਟਿਸ ਹਸਪਤਾਲ ਵਿੱਚ ਇਲਾਜ ਨੂੰ ਤਰਜੀਹ ਦਿੱਤੀ ਗਈ।
ਇਸ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪ੍ਰਕਾਸ਼ ਸਿੰਘ ਬਾਦਲ ਦਾ ਹਾਲ ਜਾਣਿਆ। ਕੇਂਦਰੀ ਮੰਤਰੀ ਨੇ ਸੁਖਬੀਰ ਸਿੰਘ ਬਾਦਲ ਨਾਲ ਫੋਨ 'ਤੇ ਗੱਲ ਕੀਤੀ ਤੇ ਵੱਡੇ ਬਾਦਲ ਦਾ ਹਾਲਚਾਲ ਪੁੱਛਿਆ। ਉਨ੍ਹਾਂ ਨੇ ਸਾਬਕਾ ਮੁੱਖ ਮੰਤਰੀ ਦੀ ਸਿਹਤਯਾਬੀ ਲਈ ਅਰਦਾਸ ਵੀ ਕੀਤੀ।
ਇਹ ਵੀ ਪੜ੍ਹੋ : Delhi Saket Court Firing: ਦਿੱਲੀ ਦੇ ਕੋਰਟ 'ਚ ਦਿਨ-ਦਿਹਾੜੇ ਹੋਈ ਫਾਇਰਿੰਗ, 1 ਔਰਤ ਜ਼ਖ਼ਮੀ
ਕਾਬਿਲੇਗੌਰ ਹੈ ਕਿ ਬੀਤੇ ਦਿਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੀ ਆਪਣੇ ਸਾਰੇ ਸਿਆਸੀ ਰੁਝੇਵੇਂ ਛੱਡ ਕੇ ਦੁਪਹਿਰ ਸਮੇਂ ਫੋਰਟਿਸ ਹਸਪਤਾਲ ਪੁੱਜੇ ਤੇ ਆਪਣੇ ਪਿਤਾ ਦਾ ਹਾਲਚਾਲ ਪੁੱਛਿਆ। ਉਹ ਇੱਥੇ ਕਰੀਬ ਡੇਢ-ਦੋ ਘੰਟੇ ਰੁਕੇ ਸਨ। ਉਨ੍ਹਾਂ ਵੱਡੇ ਬਾਦਲ ਦੇ ਇਲਾਜ 'ਚ ਜੁਟੇ ਡਾਕਟਰਾਂ ਤੇ ਮੈਡੀਕਲ ਟੀਮ ਨਾਲ ਵੀ ਗੱਲਬਾਤ ਕੀਤੀ ਸੀ। ਇਸ ਤੋਂ ਪਹਿਲਾਂ ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਵੀ ਫੋਰਟਿਸ ਹਸਪਤਾਲ ਆ ਕੇ ਆਪਣੇ ਸਹੁਰਾ ਸਾਹਿਬ ਦਾ ਹਾਲਚਾਲ ਪੁੱਛ ਕੇ ਗਏ ਸਨ।
ਇਹ ਵੀ ਪੜ੍ਹੋ : Punjab News: ਜੰਮੂ ਕਸ਼ਮੀਰ 'ਚ ਹੋਏ ਅੱਤਵਾਦੀ ਹਮਲੇ 'ਚ ਪੰਜਾਬ ਦੇ ਚਾਰ ਜਵਾਨ ਹੋਏ ਸ਼ਹੀਦ